ਵੱਡੀ ਵਾਰਦਾਤ : ਬੋਤਲ ''ਚ ਪੈਟਰੋਲ ਨਾ ਦੇਣ ''ਤੇ ਪੰਪ ਮੈਨੇਜਰ ਦਾ ਗੋਲੀ ਮਾਰ ਕੇ ਕਤਲ
Thursday, Apr 10, 2025 - 01:05 PM (IST)

ਬੁਲੰਦਸ਼ਹਿਰ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਸਿਕੰਦਰਾਬਾਦ ਪੁਲਸ ਥਾਣਾ ਖੇਤਰ ਅਧੀਨ ਆਉਂਦੇ ਇਕ ਪੈਟਰੋਲ ਪੰਪ 'ਤੇ ਬੀਤੀ ਰਾਤ ਮੋਟਰਸਾਈਕਲ ਸਵਾਰ ਲੋਕਾਂ ਨੂੰ ਬੋਤਲ 'ਚ ਪੈਟਰੋਲ ਦੇਣ ਤੋਂ ਇਨਕਾਰ ਕਰਨ 'ਤੇ ਪੈਟਰੋਲ ਪੰਪ ਮੈਨੇਜਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸੀਨੀਅਰ ਪੁਲਸ ਸੁਪਰਡੈਂਟ ਸ਼ਲੋਕ ਕੁਮਾਰ ਨੇ ਦੱਸਿਆ ਕਿ ਥਾਣਾ ਸਿਕੰਦਰਾਬਾਦ ਖੇਤਰ ਅਧੀਨ ਬੀਤੀ ਰਾਤ ਇਕ ਪੈਟਰੋਲ ਪੰਪ 'ਤੇ 2 ਲੋਕ ਆਏ ਅਤੇ ਆਪਣੀ ਮੋਟਰਸਾਈਕਲ 'ਚ 200 ਰੁਪਏ ਦਾ ਪੈਟਰੋਲ ਭਰਵਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਇਕ ਖਾਲੀ ਬੋਤਲ 'ਚ ਵੀ ਪੈਟਰੋਲ ਮੰਗਿਆ, ਜਿਸ 'ਤੇ ਸੇਲਜ਼ਮੈਨ ਨੇ ਪੈਟਰੋਲ ਦੇਣ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ : 3 ਬੱਚਿਆਂ ਦੀ ਮਾਂ ਨੇ ਬਦਲਿਆ ਧਰਮ, 12ਵੀਂ ਦੇ ਵਿਦਿਆਰਥੀ ਨਾਲ ਕਰਵਾਇਆ ਵਿਆਹ
ਉਨ੍ਹਾਂ ਦੱਸਿਆ ਕਿ ਇਸੇ ਗੱਲ ਨੂੰ ਲੈ ਕੇ ਉੱਥੇ ਦੇ ਮੈਨੇਜਰ ਰਾਜੂ ਸ਼ਰਮਾ (30) ਨਾਲ ਉਨ੍ਹਾਂ ਦਾ ਵਿਵਾਦ ਹੋ ਗਿਆ, ਜਿਸ ਤੋਂ ਬਾਅਦ ਮੋਟਰਸਾਈਕਲ ਸਵਾਰ ਲੋਕਾਂ ਨੇ ਮੈਨੇਜਰ 'ਤੇ ਗੋਲੀ ਚਲਾ ਦਿੱਤੀ ਅਤੇ ਦੌੜ ਗਏ। ਜ਼ਖ਼ਮੀ ਮੈਨੇਜਰ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸ਼ਿਕਾਇਤ ਤੋਂ ਬਾਅਦ ਸੰਬੰਧਤ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਾ ਹੈ। ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਰਕਾਰੀ ਅਧਿਕਾਰੀ ਨਿਕਲਿਆ 'ਧਨਕੁਬੇਰ', ED ਨੇ 4 ਮਸ਼ੀਨਾਂ ਨਾਲ 8 ਘੰਟੇ ਕੀਤੀ ਕੈਸ਼ ਦੀ ਗਿਣਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8