ਕਾਰ ''ਚੋਂ ਨਿਕਲਦੇ ਸਾਰ ਹੀ ਔਰਤ ''ਤੇ ਆ ਡਿੱਗਾ ਪੱਥਰ ! ਮੌਕੇ ''ਤੇ ਹੀ ਹੋ ਗਈ ਦਰਦਨਾਕ ਮੌਤ
Wednesday, Jul 01, 2026 - 05:17 PM (IST)
ਨੈਸ਼ਨਲ ਡੈਸਕ- ਉੱਤਰੀ ਭਾਰਤ 'ਚ ਮਾਨਸੂਨ ਦਾ ਅਸਰ ਦਿਖਣਾ ਸ਼ੁਰੂ ਹੋ ਗਿਆ ਹੈ। ਇਸੇ ਦੌਰਾਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਮਨਾਲੀ ਅਤੇ ਧਰਮਸ਼ਾਲਾ ਸਣੇ ਕਈ ਹਿੱਸਿਆਂ 'ਚ ਹੋਈ ਭਾਰੀ ਬਾਰਿਸ਼ ਕਾਰਨ ਨਦੀਆਂ 'ਚ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਕਾਰਨ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋ ਰਹੀ ਹੈ ਅਤੇ ਕਈ ਅਹਿਮ ਰਸਤਿਆਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।
ਇਸ ਦੌਰਾਨ ਮੰਡੀ ਜ਼ਿਲ੍ਹੇ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਔਟ ਕੋਲ ਚੱਟਾਨ ਡਿੱਗਣ ਨਾਲ ਇਕ ਔਰਤ ਦੀ ਮੌਤ ਹੋ ਗਈ ਹੈ। ਪੁਲਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਲਨ ਜ਼ਿਲ੍ਹੇ ਦੇ ਨਾਲਾਗੜ੍ਹ ਦੀ ਰਹਿਣ ਵਾਲੀ ਸੁਖਬੀਰ ਕੌਰ (38) ਆਪਣੇ ਪਰਿਵਾਰ ਨਾਲ ਮਣੀਕਰਨ ਜਾ ਰਹੀ ਸੀ। ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ 'ਤੇ ਔਟ ਕੋਲ ਜਿਵੇਂ ਹੀ ਉਹ ਕਾਰ 'ਚੋਂ ਬਾਹਰ ਨਿਕਲੀ, ਤਾਂ ਅਚਾਨਕ ਪਹਾੜੀ ਤੋਂ ਇਕ ਪੱਥਰ ਆ ਡਿੱਗਾ ਤੇ ਸੁਖਬੀਰ ਇਸ ਦੀ ਚਪੇਟ 'ਚ ਆ ਗਈ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਪੋਸਟਮਾਰਟਮ ਲਈ ਲਾਸ਼ ਨੂੰ ਨੇੜੇ ਦੇ ਹਸਪਤਾਲ ਭਿਜਵਾ ਦਿੱਤਾ ਹੈ ਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ''Thank You India..!'' ਔਖ਼ੇ ਸਮੇਂ ਭਾਰਤ ਵੱਲੋਂ ਮਿਲ ਰਹੀ ਮਦਦ ਦੇਖ ਭਾਵੁਕ ਹੋਏ ਵੈਨੇਜ਼ੁਏਲਾ ਦੇ ਨਾਗਰਿਕ
ਜ਼ਿਕਰਯੋਗ ਹੈ ਕਿ ਲਗਾਤਾਰ ਬਾਰਿਸ਼ ਕਾਰਨ ਚੰਬਾ ਜ਼ਿਲ੍ਹੇ ਦੇ ਲਨੋਟ ਅਤੇ ਫਾਗਡੋਗ ਪਿੰਡਾਂ 'ਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਇੱਥੇ ਪਹਾੜ ਤੋਂ ਡਿੱਗਿਆ ਮਲਬਾ ਘਰਾਂ 'ਚ ਦਾਖਲ ਹੋ ਗਿਆ ਹੈ, ਜਿਸ ਨਾਲ ਕੰਧਾਂ 'ਚ ਤਰੇੜਾਂ ਆ ਗਈਆਂ ਹਨ ਤੇ ਸਮਾਨ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ। ਜੇਕਰ ਇਹੀ ਹਾਲਾਤ ਬਣੇ ਰਹੇ ਤਾਂ ਇਲਾਕੇ 'ਚ ਹੋਰ ਨੁਕਸਾਨ ਹੋਣ ਦਾ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- 'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ ਬਣਾ'ਤੀ ਜ਼ਿੰਦਗੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
