ਰਾਤੀਂ ਸੁੱਤੇ ਨੌਜਵਾਨ ਨੇ ਸਵੇਰੇ ਨੇ ਖੋਲ੍ਹਿਆ ਦਰਵਾਜ਼ਾ ! ਪਰਿਵਾਰ ਨੇ ਮਾਰੀ ਆਵਾਜ਼ ਤਾਂ...
Tuesday, Mar 24, 2026 - 05:39 PM (IST)
ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੰਗਲਵਾਰ ਸਵੇਰੇ ਇੱਕ ਨਾਬਾਲਗ ਲੜਕੇ ਦੀ ਲਾਸ਼ ਕਮਰੇ ਵਿੱਚ ਪੱਖੇ ਨਾਲ ਲਟਕਦੀ ਮਿਲੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਵਿਸ਼ਾਲ ਚੌਹਾਨ (17) ਵਜੋਂ ਹੋਈ ਹੈ, ਜੋ ਬਰਹਜ ਕਸਬੇ ਦੇ ਆਜ਼ਾਦ ਨਗਰ ਇਲਾਕੇ ਦਾ ਰਹਿਣ ਵਾਲਾ ਸੀ।
ਪੁਲਸ ਅਨੁਸਾਰ ਵਿਸ਼ਾਲ ਸੋਮਵਾਰ ਰਾਤ ਨੂੰ ਆਪਣੇ ਕਮਰੇ ਦਾ ਦਰਵਾਜ਼ਾ ਬੰਦ ਕਰਕੇ ਸੌਂ ਗਿਆ ਸੀ। ਮੰਗਲਵਾਰ ਸਵੇਰੇ ਕਰੀਬ 7 ਵਜੇ ਤੱਕ ਜਦੋਂ ਉਹ ਬਾਹਰ ਨਾ ਆਇਆ, ਤਾਂ ਪਰਿਵਾਰ ਵਾਲਿਆਂ ਨੇ ਉਸ ਨੂੰ ਆਵਾਜ਼ਾਂ ਮਾਰੀਆਂ। ਅੰਦਰੋਂ ਕੋਈ ਜਵਾਬ ਨਾ ਮਿਲਣ 'ਤੇ ਗੁਆਂਢੀਆਂ ਦੀ ਮਦਦ ਨਾਲ ਦਰਵਾਜ਼ਾ ਤੋੜਿਆ ਗਿਆ, ਜਿੱਥੇ ਵਿਸ਼ਾਲ ਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ।
ਇਹ ਵੀ ਪੜ੍ਹੋ- ''Thank You, India..!'', ਜੰਗ ਵਿਚਾਲੇ ਭਾਰਤੀਆਂ ਵੱਲੋਂ ਆਈ ਮਦਦ 'ਤੇ ਇਰਾਨ ਨੇ ਕੀਤਾ ਧੰਨਵਾਦ
ਬਰਹਜ ਥਾਣਾ ਇੰਚਾਰਜ ਵਿਸ਼ਾਲ ਉਪਾਧਿਆਏ ਨੇ ਦੱਸਿਆ ਕਿ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਹੇਠਾਂ ਉਤਾਰਿਆ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਫਿਲਹਾਲ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਕਿ ਇਹ ਖ਼ੁਦਕੁਸ਼ੀ ਹੈ ਜਾਂ ਕੋਈ ਹੋਰ ਕਾਰਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
