ਖੇਡਦੇ-ਖੇਡਦੇ 9 ਸਾਲ ਦਾ ਮੁੰਡਾ ਹੋਇਆ ਬੇਹੋਸ਼, ਹਸਪਤਾਲ ਲਿਜਾਂਦੇ ਡਾਕਟਰਾਂ ਨੇ ਐਲਾਨਿਆ ਮ੍ਰਿਤਕ
Sunday, Jan 12, 2025 - 01:42 PM (IST)
ਜੈਸਲਮੇਰ- ਰਾਜਸਥਾਨ 'ਚ ਜੈਸਲਮੇਰ ਜ਼ਿਲ੍ਹੇ ਦੇ ਜੇਮਲਾ ਪਿੰਡ 'ਚ ਖੇਡਦੇ-ਖੇਡਦੇ ਅਚਾਨਕ 9 ਸਾਲ ਦੇ ਮੁੰਡੇ ਦੀ ਮੌਕੇ 'ਤੇ ਹੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਦੱਸਿਆ ਕਿ ਜ਼ਿਲ੍ਹੇ ਦਾ ਜੇਮਲਾ ਵਾਸੀ ਇਰਫਾਨ ਖਾਨ ਸ਼ਾਮ ਨੂੰ ਆਪਣੇ ਦੋਸਤਾਂ ਨਾਲ ਪਿੰਡ 'ਚ ਖੇਡ ਰਿਹਾ ਸੀ। ਇਸੇ ਦੌਰਾਨ ਅਚਾਨਕ ਇਰਫਾਨ ਚੱਕਰ ਖਾ ਕੇ ਖੇਡਦੇ-ਖੇਡਦੇ ਡਿੱਗ ਗਿਆ। ਉਸ ਨਾਲ ਖੇਡ ਰਹੇ ਬੱਚਿਆਂ ਨੇ ਇਰਫਾਨ ਦੇ ਘਰ ਜਾ ਕੇ ਉਸ ਦੇ ਡਿੱਗਣ ਦੀ ਸੂਚਨਾ ਦਿੱਤੀ। ਪਰਿਵਾਰ ਵਾਲੇ ਤੁਰੰਤ ਉੱਥੇ ਪਹੁੰਚੇ ਅਤੇ ਉਸ ਨੂੰ ਲੈ ਕੇ ਵਿਠੱਲਦਾਸ ਰਾਠੀ ਹਸਪਤਾਲ ਪੋਕਰਣ ਆਏ। ਹਸਪਤਾਲ 'ਚ ਡਾਕਟਰਾਂ ਨੇ ਇਰਫਾਨ ਦੀ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਮੁੜ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਇੰਨੇ ਦਿਨ ਹੋਰ ਬੰਦ ਰਹਿਣਗੇ ਸਕੂਲ
ਪਰਿਵਾਰ ਵਾਲਿਆਂ ਨੂੰ ਇਹ ਸਮਝ ਨਹੀਂ ਆਇਆ ਕਿ ਇਰਫਾਨ ਦੀ ਮੌਤ ਕਿਸ ਕਾਰਨ ਹੋਈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਸ ਹਸਪਤਾਲ ਪਹੁੰਚੀ। ਪਰਿਵਾਰ ਵਾਲਿਆਂ ਨੇ ਮ੍ਰਿਤਕ ਇਰਫਾਨ ਦਾ ਪੋਸਟਮਾਰਟਮ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ, ਜਿਸ ਤੋਂ ਬਾਅਦ ਪੁਲਸ ਨੇ ਸੰਬੰਧਤ ਥਾਣੇ ਨੂੰ ਸੂਚਨਾ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਨਾ ਕਰਵਾਉਣ ਅਤੇ ਪਰਿਵਾਰ ਵਾਲਿਆਂ ਦੇ ਇਸ ਨੂੰ ਆਮ ਮੌਤ ਮੰਨਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਦਿਲ ਦਾ ਦੌਰਾ ਪੈਣ ਨਾਲ ਬੱਚੇ ਦੀ ਮੌਤ ਹੋਣ ਦੀ ਸੰਭਾਵਨਾ ਡਾਕਟਰਾਂ ਵਲੋਂ ਜਤਾਈ ਗਈ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8