ਤਲਾਬ ''ਚ ਨਹਾਉਣ ਗਏ ਮੁੰਡੇ ਨਾਲ ਵਾਪਰ ਗਈ ਅਣਹੋਣੀ, ਕਿਸੇ ਨੇ ਨਹੀਂ ਸੋਚਿਆ ਸੀ ਕਿ ਇੰਝ...
Monday, Apr 07, 2025 - 11:08 AM (IST)

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਉਭਾਂਵ ਥਾਣਾ ਇਲਾਕੇ ਅਧੀਨ ਆਉਂਦੇ ਬਿਲਥਰਾ ਰੋਡ ਨਗਰ 'ਚ ਇਕ 15 ਸਾਲਾ ਮੁੰਡੇ ਦੀ ਤਲਾਬ 'ਚ ਡੁੱਬਣ ਕਾਰਨ ਦਰਦਨਾਕ ਮੌਤ ਹੋ ਗਈ ਹੈ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਨਗਰ ਦੇ ਜਹੀਰਗੰਜ ਮੁਹੱਲੇ 'ਚ ਇਕ ਸਕੂਲ ਦੇ ਪਿੱਛੇ ਬਣੇ ਇਕ ਤਲਾਅ 'ਚ 15 ਸਾਲਾ ਅਲਤਮਸ ਨਹਾਉਣ ਲਈ ਗਿਆ ਸੀ। ਉਹ ਨਹਾਉਂਦਾ-ਨਹਾਉਂਦਾ ਡੂੰਘੇ ਪਾਣੀ 'ਚ ਚਲਾ ਗਿਆ, ਜਿੱਥੇ ਉਹ ਡੁੱਬ ਗਿਆ ਤੇ ਉਸ ਦੀ ਦਰਦਨਾਕ ਮੌਤ ਹੋ ਗਈ।
ਇਹ ਵੀ ਪੜ੍ਹੋ- ਪੁੱਤ ਦੀ 'ਕਰਤੂਤ' ਦੀ ਮਾਂ ਨੂੰ ਮਿਲੀ ਸਜ਼ਾ ! ਪਿੰਡ ਵਾਲਿਆਂ ਨੇ ਖੰਭੇ ਨਾਲ ਬੰਨ੍ਹ ਕੇ...
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਤੇ ਉਨ੍ਹਾਂ ਆ ਕੇ ਅਲਤਮਸ ਦੀ ਲਾਸ਼ ਤਲਾਬ 'ਚੋਂ ਬਾਹਰ ਕੱਢੀ ਤੇ ਉਸ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ- ਸਸਕਾਰ 'ਤੇ ਜਾ ਰਹੇ ਪਰਿਵਾਰ ਨੂੰ ਰਸਤੇ 'ਚ ਹੀ 'ਮੌਤ' ਨੇ ਆ ਪਾਇਆ ਘੇਰਾ, ਭਿਆਨਕ ਹਾਦਸੇ 'ਚ 3 ਦੀ ਗਈ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e