ਪ੍ਰੇਮੀ ਦੇ ਮੌਤ ਦੀ ਖ਼ਬਰ ਸੁਣਦੇ ਹੀ ਪ੍ਰੇਮਿਕਾ ਨੇ ਵੀ ਚੁੱਕਿਆ ਖ਼ੌਫਨਾਕ ਕਦਮ

Monday, Jan 04, 2021 - 06:34 PM (IST)

ਪ੍ਰੇਮੀ ਦੇ ਮੌਤ ਦੀ ਖ਼ਬਰ ਸੁਣਦੇ ਹੀ ਪ੍ਰੇਮਿਕਾ ਨੇ ਵੀ ਚੁੱਕਿਆ ਖ਼ੌਫਨਾਕ ਕਦਮ

ਮੁਜ਼ੱਫਰਪੁਰ- ਬਿਹਾਰ ਦੇ ਮੁਜ਼ੱਫਰਪੁਰ 'ਚ ਪ੍ਰੇਮੀ ਜੋੜੇ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਸਕਰਾ ਥਾਣਾ ਇਲਾਕੇ ਇਥਾਰ ਪਿੰਡ ਦਾ ਹੈ, ਜਿੱਥੇ ਪਹਿਲਾਂ ਪ੍ਰੇਮੀ ਨੇ ਖ਼ੁਦਕੁਸ਼ੀ ਕੀਤੀ। ਜਿਵੇਂ ਹੀ ਇਸ ਦੀ ਜਾਣਕਾਰੀ ਪ੍ਰੇਮਿਕਾ ਨੂੰ ਹੋਈ ਤਾਂ ਉਸ ਨੇ ਵੀ ਖ਼ੁਦਕੁਸ਼ੀ ਕਰ ਲਈ। ਫਿਲਹਾਲ ਉਨ੍ਹਾਂ ਨੇ ਖ਼ੁਦਕੁਸ਼ੀ ਕਿਉਂ ਕੀਤੀ, ਇਹ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਸ ਨੇ ਦੱਸਿਆ ਕਿ ਇਸ ਮਾਮਲੇ 'ਚ ਹਾਲੇ ਤੱਕ ਕਿਸੇ ਨੇ ਵੀ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ। ਹਾਲਾਂਕਿ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ। 

ਜਾਣਕਾਰੀ ਅਨੁਸਾਰ ਇਥਾਰ ਪਿੰਡ 'ਚ ਇਕ ਹੀ ਭਾਈਚਾਰੇ ਦੇ ਇਕ ਨੌਜਵਾਨ ਅਤੇ ਕੁੜੀ 'ਚ ਕਈ ਸਾਲਾਂ ਤੋਂ ਪ੍ਰੇਮ ਸੰਬੰਧ ਚੱਲ ਰਿਹਾ ਸੀ। ਇਸ ਦੀ ਜਾਣਕਾਰੀ ਪਰਿਵਾਰ ਅਤੇ ਨੇੜੇ-ਤੇੜੇ ਦੇ ਲੋਕਾਂ ਨੂੰ ਵੀ ਸੀ। ਦੋਹਾਂ ਦੇ ਪਿਆਰ ਦੇ ਚਰਚੇ ਪਿੰਡ 'ਚ ਸੀ। ਪਿਆਰ ਇੰਨਾ ਡੂੰਘਾ ਸੀ ਕਿ ਦੋਹਾਂ ਨੂੰ ਵੱਖ ਹੋਣਾ ਮਨਜ਼ੂਰ ਨਹੀਂ ਸੀ। ਫਿਰ ਅਚਾਨਕ ਦੇਰ ਰਾਤ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ। ਕੁੜੀ ਨੂੰ ਇਸ ਦੀ ਖ਼ਬਰ ਮਿਲੀ ਤਾਂ ਉਸ ਨੇ ਖ਼ੁਦਕੁਸ਼ੀ ਕਰ ਲਈ।
ਜਲਦੀ 'ਚ ਦੋਹਾਂ ਦੇ ਪਰਿਵਾਰ ਵਾਲਿਆਂ ਨੇ ਇਕੱਠੇ ਉਨ੍ਹਾਂ ਦੀਆਂ ਲਾਸ਼ਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ ਲੋਕਾਂ ਅਤੇ ਪਰਿਵਾਰ ਵਾਲਿਆਂ ਨੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। ਕਿਸੇ ਵੀ ਪੱਖ ਤੋਂ ਕੋਈ ਅਰਜ਼ੀ ਵੀ ਨਹੀਂ ਦਿੱਤੀ ਗਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

DIsha

Content Editor

Related News