4 ਸਾਲਾਂ ਤੱਕ ਸਰੀਰਕ ਸਬੰਧ ਬਣਾਉਣ ਵਾਲੇ ਪ੍ਰੇਮੀ ਦੇ ਘਰ ਅੱਗੇ ਧਰਨੇ 'ਤੇ ਬੈਠੀ ਪ੍ਰੇਮਿਕਾ, ਰੱਖੀ ਇਹ ਸ਼ਰਤ

Thursday, Nov 05, 2020 - 02:11 PM (IST)

4 ਸਾਲਾਂ ਤੱਕ ਸਰੀਰਕ ਸਬੰਧ ਬਣਾਉਣ ਵਾਲੇ ਪ੍ਰੇਮੀ ਦੇ ਘਰ ਅੱਗੇ ਧਰਨੇ 'ਤੇ ਬੈਠੀ ਪ੍ਰੇਮਿਕਾ, ਰੱਖੀ ਇਹ ਸ਼ਰਤ

ਬਰੇਲੀ- ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਇਕ ਅਜੀਬੋ-ਗਰੀਬ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇਕ ਕੁੜੀ ਆਪਣੇ ਪ੍ਰੇਮੀ ਦੇ ਘਰ ਦੇ ਬਾਹਰ ਧਰਨੇ 'ਤੇ ਬੈਠ ਗਈ ਹੈ। ਕੁੜੀ ਦਾ ਕਹਿਣਾ ਹੈ ਕਿ ਉਹ ਜਦੋਂ ਤੱਕ ਮੁੰਡਾ ਨਹੀਂ ਆਏਗਾ, ਉਦੋਂ ਤੱਕ ਧਰਨਾ ਖਤਮ ਨਹੀਂ ਕਰੇਗੀ। ਉਸ ਦਾ ਦੋਸ਼ ਹੈ ਕਿ ਮੁੰਡੇ ਨੇ 4 ਸਾਲਾਂ ਤੋਂ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸੰਬੰਧ ਬਣਾਏ ਹਨ।

ਇਹ ਵੀ ਪੜ੍ਹੋ : 'ਬਾਬਾ ਕਾ ਢਾਬਾ' ਦੇ ਮਾਲਕ 'ਤੇ ਮਾਣਹਾਨੀ ਦਾ ਦੋਸ਼, ਯੂਟਿਊਬਰ ਵਲੋਂ 3.78 ਲੱਖ ਰੁਪਏ ਦੇਣ ਦਾ ਦਾਅਵਾ

ਕੁੜੀ ਲਗਾਏ ਇਹ ਦੋਸ਼
ਕੁੜੀ ਦਾ ਦੋਸ਼ ਹੈ ਕਿ ਹੁਣ ਮੁੰਡਾ ਕਿਤੇ ਹੋਰ ਵਿਆਹ ਕਰਨ ਜਾ ਰਿਹਾ ਹੈ। ਇਸ ਲਈ ਉਹ ਉਸ ਦੇ ਘਰ ਦੇ ਸਾਹਮਣੇ ਧਰਨੇ 'ਤੇ ਬੈਠ ਗਈ ਹੈ। ਕੁੜੀ ਲਗਾਤਾਰ ਦੋਸ਼ ਲਗਾ ਰਹੀ ਹੈ ਕਿ ਨੌਜਵਾਨ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨੂੰ ਬੇਵਕੂਫ ਬਣਾਇਆ ਹੈ। ਹੁਣ ਉਹ ਉਸ ਦੇ ਘਰੋਂ ਵਿਆਹ ਦੇ ਬਾਅਦ ਹੀ ਜਾਵੇਗੀ।

ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਹੱਸਦੇ-ਵੱਸਦੇ ਘਰ 'ਚ ਪਏ ਕੀਰਨੇ, ਧਮਾਕੇ ਮਗਰੋਂ ਡਿੱਗਿਆ ਘਰ, ਅਨਾਥ ਹੋਏ ਦੋ ਬੱਚੇ

ਪੁਲਸ ਦੇ ਸਮਝਾਉਣ ਦੀ ਕੀਤੀ ਕੋਸ਼ਿਸ਼
ਦੱਸਣਯੋਗ ਹੈ ਕਿ ਇਹ ਘਟਨਾ ਉੱਤਰ ਪ੍ਰਦੇਸ਼ ਦੇ ਬਰੇਲੀ ਦੀ ਹੈ। ਜਿੱਥੇ ਇਕ ਨੌਜਵਾਨ ਨੇ ਇਕ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ 4 ਸਾਲਾਂ ਤੱਕ ਉਸ ਨਾਲ ਸੰਬੰਧ ਬਣਾਏ। ਹੁਣ ਕੁੜੀ ਧਰਨੇ 'ਤੇ ਬੈਠੀ ਹੈ ਅਤੇ ਕਹਿ ਰਹੀ ਹੈ ਕਿ ਉਹ ਉਦੋਂ ਤੱਕ ਧਰਨੇ ਤੋਂ ਨਹੀਂ ਉਠੇਗੀ, ਜਦੋਂ ਤੱਕ ਨੌਜਵਾਨ ਉਸ ਨਾਲ ਵਿਆਹ ਨਾ ਕਰ ਲਵੇ। ਪੁਲਸ ਨੇ ਵੀ ਕੁੜੀ ਨੂੰ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਉੱਠਣ ਦਾ ਨਾਂ ਨਹੀਂ ਲੈ ਰਹੀ ਹੈ।

ਇਹ ਵੀ ਪੜ੍ਹੋ : ਕਮਾਲ ਦਾ ਹੁਨਰ: 14 ਸਾਲ ਦੇ ਮੁੰਡੇ ਨੇ ਬਣਾਈ LED ਬਲਬ ਬਣਾਉਣ ਦੀ ਕੰਪਨੀ, ਕਈਆਂ ਦੀ ਖੁੱਲ੍ਹੀ ਕਿਸਮਤ


author

DIsha

Content Editor

Related News