ਛੱਠ ਦੌਰਾਨ ਗੰਗਾ ਨਦੀ ''ਚ ਨਹਾਉਂਦੇ ਡੁੱਬ ਗਿਆ ਮੁੰਡਾ, ਬਚਾਉਣ ਗਏ 3 ਹੋਰਾਂ ਦੀ ਵੀ ਹੋਈ ਦਰਦਨਾਕ ਮੌਤ
Monday, Oct 27, 2025 - 03:25 PM (IST)
ਨੈਸ਼ਨਲ ਡੈਸਕ- ਬਿਹਾਰ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਭਾਗਲਪੁਰ ਜ਼ਿਲ੍ਹੇ ਦੇ ਇਸਮਾਈਲਪੁਰ ਥਾਣਾ ਖੇਤਰ ਦੇ ਅਧੀਨ ਨਵਟੋਲੀਆ ਪਿੰਡ ਵਿੱਚ ਸੋਮਵਾਰ ਸਵੇਰੇ ਗੰਗਾ ਨਦੀ ਵਿੱਚ ਨਹਾਉਂਦੇ ਸਮੇਂ 4 ਬੱਚੇ ਡੁੱਬ ਗਏ ਤੇ ਉਨ੍ਹਾਂ ਦੀ ਦਰਦਨਾਕ ਮੌਤ ਹੋ ਗਈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚੇ ਛੱਠ ਤਿਉਹਾਰ ਲਈ ਘਾਟ ਸਾਫ਼ ਕਰਨ ਤੋਂ ਬਾਅਦ ਨਦੀ 'ਚ ਨਹਾ ਰਹੇ ਸਨ। ਜ਼ਿਲ੍ਹਾ ਮੈਜਿਸਟ੍ਰੇਟ ਡਾ. ਨਵਲ ਕਿਸ਼ੋਰ ਚੌਧਰੀ ਨੇ ਦੱਸਿਆ ਕਿ ਇੱਕ ਬੱਚਾ ਅਚਾਨਕ ਡੂੰਘੇ ਪਾਣੀ ਵਿੱਚ ਚਲਾ ਗਿਆ, ਜਿਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਸਮੇਂ ਬਾਕੀ 3 ਵੀ ਪਾਣੀ ਵਿੱਚ ਉਤਰ ਗਏ ਤੇ ਚਾਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਦਿੱਲੀ ਪਹੁੰਚਿਆ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਇਕ ਹੋਰ ਜਹਾਜ਼ ! ਬੇੜੀਆਂ 'ਚ ਬੰਨ੍ਹ ਕੇ...
ਘਟਨਾ ਦੀ ਜਾਣਕਾਰੀ ਮਿਲਣ 'ਤੇ ਸਥਾਨਕ ਪੁਲਸ, ਗੋਤਾਖੋਰਾਂ ਅਤੇ ਪਿੰਡ ਵਾਸੀਆਂ ਨੇ ਇੱਕ ਸਾਂਝਾ ਬਚਾਅ ਕਾਰਜ ਸ਼ੁਰੂ ਕੀਤਾ, ਬੱਚਿਆਂ ਨੂੰ ਪਾਣੀ 'ਚੋਂ ਕੱਢਿਆ ਤੇ ਉਨ੍ਹਾਂ ਨੂੰ ਇਸਮਾਈਲਪੁਰ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਜ਼ਿਲ੍ਹਾ ਮੈਜਿਸਟ੍ਰੇਟ ਚੌਧਰੀ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਨਵਗਾਛੀਆ ਸਬ-ਡਿਵੀਜ਼ਨਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਆਫ਼ਤ ਪ੍ਰਬੰਧਨ ਵਿਭਾਗ ਅਧੀਨ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਛੱਠ ਤਿਉਹਾਰ ਦੌਰਾਨ ਨਹਾਉਂਦੇ ਸਮੇਂ ਸਾਰੀਆਂ ਸਾਵਧਾਨੀਆਂ ਅਤੇ ਸੁਰੱਖਿਆ ਉਪਾਅ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਅਜਿਹੇ ਦੁਖਦਾਈ ਹਾਦਸਿਆਂ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ- 'ਕਈ ਜੰਗਾਂ' ਰੁਕਵਾਉਣ ਵਾਲਾ ਅਮਰੀਕਾ ਹੁਣ ਖ਼ੁਦ ਉਤਰ ਰਿਹਾ ਮੈਦਾਨ 'ਚ ! ਖਿੱਚ ਲਈ ਜੰਗ ਦੀ ਤਿਆਰੀ
