ਡਿਲੀਵਰੀ ਬੁਆਏ ਬਣ ਕੇ ਆਏ ਮੁੰਡਿਆਂ ਨੇ ਚਲਾ''ਤੀਆਂ ਅੰਨ੍ਹੇਵਾਹ ਗੋਲ਼ੀਆਂ, ਨੌਜਵਾਨ ਦੀ ਲੈ ਲਈ ਜਾਨ
Tuesday, Aug 05, 2025 - 11:23 AM (IST)

ਗੁਰੂਗ੍ਰਾਮ- ਹਰਿਆਣਾ ਦੇ ਗੁਰੂਗ੍ਰਾਮ ਦੇ ਸੈਕਟਰ 77 'ਚ ਭੋਜਨ ਅਤੇ ਕਰਿਆਨੇ ਦੀ ਡਿਲੀਵਰੀ ਕਰਨ ਵਾਲੇ ਵਿਅਕਤੀ ਦੇ ਭੇਸ 'ਚ ਆਏ ਅਣਪਛਾਤੇ ਹਮਲਾਵਰਾਂ ਨੇ ਇਕ ਵਿਅਕਤੀ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਸੋਮਵਾਰ ਰਾਤ ਨੂੰ ਐੱਸਪੀਆਰ ਰੋਡ 'ਤੇ ਪਾਮ ਹਿਲਜ਼ ਸੋਸਾਇਟੀ ਦੇ ਸਾਹਮਣੇ ਵਾਪਰੀ। ਪੁਲਸ ਨੇ ਦੱਸਿਆ ਕਿ ਪੀੜਤ ਦੀ ਪਛਾਣ ਦਿੱਲੀ ਦੇ ਕਮਰੂਦੀਨ ਨਗਰ ਵਾਸੀ ਰੋਹਿਤ ਸ਼ੌਕੀਨ (40) ਵਜੋਂ ਹੋਈ ਹੈ, ਜੋ ਕਿਸੇ ਕੰਮ ਲਈ ਗੁਰੂਗ੍ਰਾਮ ਆਇਆ ਸੀ।
ਉਸ ਨੇ ਦੱਸਿਆ ਕਿ ਰੋਹਿਤ ਸੈਕਟਰ 77 ਇਲਾਕੇ ਦੇ ਉਲਾਵਾਸ ਮਾਰਕੀਟ ਨੇੜੇ ਆਪਣੀ ਕਾਰ ਦੇ ਬਾਹਰ ਖੜ੍ਹਾ ਸੀ ਜਦੋਂ 'ਜ਼ੋਮੈਟੋ' ਅਤੇ 'ਬਲਿੰਕਿਟ' ਕੰਪਨੀ ਦੀਆਂ ਟੀ-ਸ਼ਰਟਾਂ ਪਹਿਨੇ ਹਮਲਾਵਰਾਂ ਨੇ ਉਸ 'ਤੇ ਗੋਲੀਬਾਰੀ ਕੀਤੀ ਅਤੇ ਭੱਜ ਗਏ। ਪੁਲਸ ਨੇ ਕਿਹਾ ਕਿ ਹਮਲਾਵਰਾਂ ਨੇ ਇਕ ਦਰਜਨ ਤੋਂ ਵੱਧ ਗੋਲੀਆਂ ਚਲਾਈਆਂ, ਜਿਨ੍ਹਾਂ 'ਚੋਂ ਪੰਜ-ਛੇ ਗੋਲੀਆਂ ਰੋਹਿਤ ਨੂੰ ਲੱਗੀਆਂ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸ ਨੇ ਕਿਹਾ ਕਿ ਖੇੜਕੀ ਦੌਲਾ ਪੁਲਸ ਸਟੇਸ਼ਨ 'ਚ ਐੱਫਆਈਆਰ ਦਰਜ ਕਰ ਲਈ ਗਈ ਹੈ। ਮਾਨੇਸਰ ਦੇ ਵਧੀਕ ਪੁਲਸ ਕਮਿਸ਼ਨਰ ਵੀਰੇਂਦਰ ਸੈਣੀ ਨੇ ਕਿਹਾ,"ਕਤਲ ਦੇ ਪਿੱਛੇ ਦਾ ਮਕਸਦ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।" ਪੁਲਸ ਨੇ ਕਿਹਾ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8