''ਬੁਆਏਜ਼ ਲਾਕਰ ਰੂਮ'' : ਦਿੱਲੀ ਪੁਲਸ ਨੇ ਇਕ ਨਾਬਾਲਗ ਨੂੰ ਲਿਆ ਹਿਰਾਸਤ ''ਚ

05/05/2020 5:19:23 PM

ਨਵੀਂ ਦਿੱਲੀ (ਭਾਸ਼ਾ)— ਇੰਸਟਾਗ੍ਰਾਮ 'ਤੇ 'ਬੁਆਏਜ਼ ਲਾਕਰ ਰੂਮ' ਨਾਮ ਤੋਂ ਇਕ ਗਰੁੱਪ ਬਣਾ ਕੇ ਨਾਬਾਲਗ ਕੁੜੀਆਂ 'ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਦਿੱਲੀ ਮਹਿਲਾ ਕਮਿਸ਼ਨ ਦੇ ਨੋਟਿਸ ਜਾਰੀ ਕਰਨ ਤੋਂ ਬਾਅਦ ਦਿੱਲੀ ਪੁਲਸ ਨੇ ਇਕ ਨਾਬਾਲਗ ਨੂੰ ਹਿਰਾਸਤ 'ਚ ਲਿਆ ਹੈ। ਪੁਲਸ ਨੇ ਹਿਰਾਸਤ ਵਿਚ ਲਏ ਗਏ ਨਾਬਾਲਗ ਤੋਂ ਪੁੱਛ-ਗਿੱਛ ਕੀਤੀ। ਅਧਿਕਾਰੀ ਨੇ ਦੱਸਿਆ ਕਿ ਇਸ ਆਨਲਾਈਨ ਗਰੁੱਪ ਵਿਚ ਕੁਝ ਲੋਕ ਨਾਬਾਲਗ ਕੁੜੀਆਂ ਦੀਆਂ ਤਸਵੀਰਾਂ ਨੂੰ ਸ਼ੇਅਰ ਕਰਦੇ ਸਨ ਅਤੇ ਫਿਰ ਬਲਾਤਕਾਰ ਵਰਗੀ ਘਿਣੌਨੇ ਅਪਰਾਧਾਂ 'ਤੇ ਗੱਲਬਾਤ ਕਰਦੇ ਸਨ।

ਗਰੁੱਪ ਵਿਚ ਕੀਤੀਆਂ ਗਈਆਂ ਗੱਲਾਂ ਦੇ ਸਕ੍ਰੀਨ ਸ਼ਾਟ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਦਿੱਲੀ ਪੁਲਸ ਦੇ ਸਾਈਬਰ ਸੈੱਲ ਨੇ ਮਾਮਲੇ ਨੂੰ ਆਪਣੇ ਧਿਆਨ ਵਿਚ ਲਿਆ। ਉਨ੍ਹਾਂ ਦੱਸਿਆ ਕਿ ਨਾਬਾਲਗ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੁਲਸ ਮੁਤਾਬਕ ਇਸ ਗਰੁੱਪ ਦੇ ਕੁਝ ਮੈਂਬਰਾਂ ਦੀ ਉਮਰ 18 ਸਾਲ ਤੋਂ ਵੱਧ ਵੀ ਹੈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ਇਕ ਸਕੂਲੀ ਵਿਦਿਆਰਥੀ ਨੂੰ ਹਿਰਾਸਤ ਵਿਚ ਲਿਆ ਗਿਆ ਅਤੇ ਉਸ ਨੇ ਗਰੁੱਪ ਦੇ ਬਾਕੀ ਮੈਂਬਰਾਂ ਦੀ ਪਛਾਣ ਕੀਤੀ ਹੈ। ਹੋਰ ਮੈਂਬਰਾਂ ਨੂੰ ਵੀ ਹਿਰਾਸਤ 'ਚ ਲੈ ਕੇ ਪੁੱਛ-ਗਿੱਛ ਕੀਤੀ ਜਾਵੇਗੀ।

Tanu

This news is Content Editor Tanu