ਫੰਕਸ਼ਨ ਤੋਂ ਘਰ ਆਉਂਦੇ ਨੌਜਵਾਨਾਂ ਨਾਲ ਵਾਪਰ ਗਿਆ ਭਾਣਾ, ਦਰੱਖ਼ਤ ਨਾਲ ਟੱਕਰ ਮਗਰੋਂ ਤਿੰਨਾਂ ਦੀ ਹੋ ਗਈ ਮੌਤ
Tuesday, Apr 29, 2025 - 02:19 PM (IST)

ਨੈਸ਼ਨਲ ਡੈਸਕ- ਛੱਤੀਸਗੜ੍ਹ ਦੇ ਬਲਰਾਮਪੁਰ ਜ਼ਿਲ੍ਹੇ ਦੇ ਵਡਰਾਫਨਗਰ ਵਿੱਚ ਦੇਰ ਰਾਤ ਇੱਕ ਤੇਜ਼ ਰਫ਼ਤਾਰ ਬਾਈਕ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਭਿਆਨਕ ਟੱਕਰ ਕਾਰਨ ਕਾਰਨ ਬਾਈਕ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਸਥਾਨਕ ਪੁਲਸ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ- PM ਕਾਰਨੀ ਨੇ ਆਪਣੀ ਸੀਟ 'ਤੇ ਗੱਡਿਆ ਝੰਡਾ, ਮੁੜ ਬਣਨ ਜਾ ਰਹੀ ਲਿਬਰਲਜ਼ ਦੀ ਸਰਕਾਰ
ਪੁਲਸ ਨੇ ਦੱਸਿਆ ਕਿ ਇਹ ਘਟਨਾ ਪੇਂਡਰੀ ਪਿੰਡ ਵਿੱਚ ਵਾਪਰੀ ਜਦੋਂ ਤਿੰਨ ਲੋਕ ਇੱਕ ਬਾਈਕ 'ਤੇ ਆਰਕੈਸਟਰਾ ਪ੍ਰੋਗਰਾਮ ਤੋਂ ਵਾਪਸ ਆ ਰਹੇ ਸਨ ਤਾਂ ਅਚਾਨਕ ਉਨ੍ਹਾਂ ਦੀ ਬਾਈਕ ਦਾ ਸੰਤੁਲਨ ਵਿਗੜ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਬਾਈਕ ਇੱਕ ਦਰੱਖਤ ਨਾਲ ਟਕਰਾ ਗਈ ਅਤੇ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e