ਪੰਜਾਬ ’ਚ ਸੁਰੱਖਿਆ ’ਚ ਅਣਗਹਿਲੀ ਦੇ ਮਾਮਲੇ ਨੂੰ ਲੈ ਕੇ ਰਾਸ਼ਟਰਪਤੀ ਨੂੰ ਮਿਲੇ PM ਮੋਦੀ
Thursday, Jan 06, 2022 - 02:07 PM (IST)
ਨਵੀਂ ਦਿੱਲੀ– ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਵੱਡੀ ਅਣਗਹਿਲੀ ਨੂੰ ਲੈ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਡ ਨੇ ਚਿੰਤਾ ਜ਼ਾਹਿਰ ਕੀਤੀ ਹੈ। ਉਥੇ ਹੀ ਪੀ.ਐੱਮ. ਮੋਦੀ ਵੀਰਵਾਰ ਨੂੰ ਇਸ ਮੁੱਦੇ ’ਤੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਰਾਸ਼ਟਰਪਤੀ ਭਵਨ ਪਹੁੰਚੇ। ਪੀ.ਐੱਮ. ਮੋਦੀ ਨੇ ਪੰਜਾਬ ’ਚ ਹੋਈ ਪੂਰੀ ਘਟਨਾ ਬਾਰੇ ਖੁਦ ਰਾਸ਼ਟਰਪਤੀ ਨੂੰ ਜਾਣੂ ਕਰਵਾਇਆ। ਇਸਤੋਂ ਪਹਿਲਾਂ ਉਪ-ਰਾਸ਼ਟਰਪਤੀ ਵੈਂਕੇਈਆ ਨਾਇਡੂ ਨੇ ਪੀ.ਐੱਮ. ਮੋਦੀ ਨਾਲ ਗੱਲ ਕੀਤੀ ਹੈ।
ਇਹ ਵੀ ਪੜ੍ਹੋ– ਦੇਸ਼ ’ਚ ਕੋਰੋਨਾ ਫਿਰ ਬੇਕਾਬੂ: 24 ਘੰਟਿਆਂ ’ਚ ਆਏ 90 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ, ਓਮੀਕਰੋਨ ਨੇ ਵੀ ਫੜੀ ਰਫ਼ਤਾਰ
ਇਹ ਵੀ ਪੜ੍ਹੋ– ਤੇਜੀ ਨਾਲ ਵਧ ਰਹੇ ਓਮੀਕਰੋਨ ਦੇ ਮਾਮਲੇ, ਘਰ ’ਚ ਜ਼ਰੂਰ ਰੱਖੋ ਇਹ ਸਸਤੇ ਮੈਡੀਕਲ ਗੈਜੇਟਸ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਬਾਰੇ ਰਾਸ਼ਟਰਪਤੀ ਦੇ ਟਵਿਟਰ ਹੈਂਡਲ ’ਤੇ ਜਾਣਕਾਰੀ ਦਿੱਤੀ ਗਈ। ਲਿਖਿਆ ਗਿਆ ਕਿ ਪੀ.ਐੱਮ. ਮੋਦੀ ਅੱਜ ਰਾਸ਼ਟਰਪਤੀ ਕੋਵਿੰਦ ਨੂੰ ਮਿਲਣ ਪਹੁੰਚੇ। ਅੱਗੇ ਦੱਸਿਆ ਗਿਆ ਕਿ ਪੀ.ਐੱਮ. ਨੇ ਉਨ੍ਹਾਂ ਨੂੰ ਪੰਜਾਬ ’ਚ ਹੋਈ ਘਟਨਾ ਦੀ ਪੂਰੀ ਜਾਣਕਾਰੀ ਦਿੱਤੀ। ਫਿਰ ਰਾਸ਼ਟਰਪਤੀ ਨੇ ਪੀ.ਐੱਮ. ਦੀ ਸੁਰੱਖਿਆ ’ਚ ਹੋਈ ਕੁਤਾਹੀ ’ਤੇ ਚਿੰਤਾ ਜ਼ਾਹਿਰ ਕੀਤੀ।
ਪੰਜਾਬ ’ਚ ਪੀ.ਐੱਮ. ਮੋਦੀ ਦੀ ਸੁਰੱਖਿਆ ’ਚ ਹੋਈ ਅਣਗਹਿਲੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਨਰਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ। ਭਾਜਪਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ। ਭਾਜਪਾ ਇਸ ਘਟਨਾ ਨੂੰ ਸਾਜ਼ਿਸ਼ ਦਾ ਹਿੱਸਾ ਦੱਸ ਰਹੀ ਹੈ। ਦੱਸ ਦੇਈਏ ਕਿ ਪੀ.ਐੱਮ. ਮੋਦੀ ਬੁੱਧਵਾਰ ਨੂੰ ਫਿਰੋਜ਼ਪੁਰ ’ਚ ਰੈਲੀ ਕਰਨ ਪਹੁੰਚੇ ਸਨ ਪਰ ਪ੍ਰਦਰਸ਼ਨਕਾਰੀਆਂ ਨੂੰ ਪਹਿਲਾਂ ਹੀ ਉਨ੍ਹਾਂ ਦੇ ਰੂਟ ਦੀ ਜਾਣਕਾਰੀ ਮਿਲ ਗਈ ਅਤੇ ਕਰੀਬ 20 ਮਿੰਟਾਂ ਤਕ ਪ੍ਰਧਾਨ ਮੰਤਰੀ ਨੂੰ ਫਲਾਈਓਵਰ ’ਤੇ ਰੋਕਿਆ ਗਿਆ।
ਇਹ ਵੀ ਪੜ੍ਹੋ– ਜ਼ਮੀਨ ਧਸਣ ਕਾਰਨ ਵੈਸ਼ਣੋ ਦੇਵੀ ਯਾਤਰਾ ’ਤੇ ਅਹਿਤਿਆਤਨ ਰੋਕ