ਕਿਸ਼ਤਵਾੜ ਮੁਕਾਬਲੇ ''ਚ ਸੁਰੱਖਿਆ ਬਲਾਂ ਨੇ ਅੱਤਵਾਦੀ ਕੀਤਾ ਢੇਰ, ਇਲਾਕੇ ''ਚ ਤਲਾਸ਼ੀ ਮੁਹਿੰਮ ਜਾਰੀ
Wednesday, Feb 04, 2026 - 08:34 PM (IST)
ਵੈੱਬ ਡੈਸਕ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਹੈ। ਭਾਰਤੀ ਫੌਜ ਦੀ ਵਾਈਟ ਨਾਈਟ ਕੋਰ ਨੇ ਇਸ ਸਫਲਤਾ ਦੀ ਪੁਸ਼ਟੀ ਕੀਤੀ ਹੈ।
ਇਹ ਆਪ੍ਰੇਸ਼ਨ ਫੌਜ ਦੀ CIF ਡੈਲਟਾ ਯੂਨਿਟ, ਵਾਈਟ ਨਾਈਟ ਕੋਰ, ਜੰਮੂ-ਕਸ਼ਮੀਰ ਪੁਲਸ ਅਤੇ CRPF ਦੇ ਜਵਾਨਾਂ ਵੱਲੋਂ ਸਾਂਝੇ ਤੌਰ 'ਤੇ ਚਲਾਇਆ ਗਿਆ ਸੀ। ਇਹ ਮੁਕਾਬਲਾ ਕਿਸ਼ਤਵਾੜ ਦੇ ਦਿਛਾਰ (Dichhar) ਇਲਾਕੇ ਵਿੱਚ ਹੋਇਆ। ਜਾਣਕਾਰੀ ਅਨੁਸਾਰ ਬੁੱਧਵਾਰ ਸ਼ਾਮ ਕਰੀਬ 5:45 ਵਜੇ ਭੱਜਣ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਦੁਬਾਰਾ ਸੰਪਰਕ ਸਥਾਪਿਤ ਹੋਇਆ, ਜਿਸ ਤੋਂ ਬਾਅਦ ਮੁੱਠਭੇੜ ਸ਼ੁਰੂ ਹੋ ਗਈ।
ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ, ਜਦਕਿ ਇਲਾਕੇ ਵਿੱਚ ਅਜੇ ਵੀ ਸਰਚ ਆਪ੍ਰੇਸ਼ਨ ਜਾਰੀ ਹੈ। ਫੌਜ ਅਨੁਸਾਰ ਲੁਕੇ ਹੋਏ ਹੋਰ ਸੰਭਾਵਿਤ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
