''‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ ਮੰਨ ਸਕਦੇ'': ਦਿੱਲੀ ਹਾਈ ਕੋਰਟ

Thursday, Feb 26, 2026 - 07:48 AM (IST)

''‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ ਮੰਨ ਸਕਦੇ'': ਦਿੱਲੀ ਹਾਈ ਕੋਰਟ

ਨਵੀਂ ਦਿੱਲੀ (ਭਾਸ਼ਾ) - ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਅੱਜਕੱਲ੍ਹ ‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ ਹੈ ਪਰ ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ ਮੰਨਿਆ ਜਾ ਸਕਦਾ। ਆਪਣੀ ਸਾਬਕਾ ਪ੍ਰੇਮਿਕਾ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਮੁਲਜ਼ਮ ਵਿਅਕਤੀ ਦੀ ਜ਼ਮਾਨਤ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਸਮੇਂ ਜਸਟਿਸ ਮਨੋਜ ਜੈਨ ਨੇ ਇਹ ਟਿੱਪਣੀ ਕੀਤੀ। ਮੁਲਜ਼ਮ ਵੱਲੋਂ ਕਿਸੇ ਹੋਰ ਔਰਤ ਨਾਲ ਵਿਆਹ ਕਰਨ ਤੋਂ ਬਾਅਦ ਉਸ ਦੀ ਸਾਬਕਾ ਪ੍ਰੇਮਿਕਾ ਨੇ ਕਥਿਤ ਤੌਰ ’ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। 

ਇਹ ਵੀ ਪੜ੍ਹੋ : ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ

ਇਸ ਮਾਮਲੇ ਦੇ ਸਬੰਧ ਵਿਚ ਮੁਲਜ਼ਮ ਨੂੰ ਜ਼ਮਾਨਤ ਦਿੰਦੇ ਹੋਏ ਅਦਾਲਤ ਨੇ ਕਿਹਾ ਕਿ ਭੜਕਾਹਟ ਅਜਿਹੀ ਹੋਣੀ ਚਾਹੀਦੀ ਹੈ ਕਿ ਪੀੜਤ ਕੋਲ ਖੁਦਕੁਸ਼ੀ ਕਰਨ ਤੋਂ ਇਲਾਵਾ ਕੋਈ ਹੋਰ ਬਦਲ ਨਾ ਬਚੇ। ਸਿਰਫ਼ ਇਕ ਮੁਕੱਦਮਾ ਹੀ ਇਹ ਤੈਅ ਕਰੇਗਾ ਕਿ ਇਹ ਸਖਤ ਕਦਮ ਭੜਕਾਹਟ ਕਾਰਨ ਚੁੱਕਿਆ ਗਿਆ ਸੀ ਜਾਂ ਔਰਤ ਇਕ ਬਹੁਤ ਹੀ ਨਾਜ਼ੁਕ ਸੁਭਾਅ ਦੀ ਸੀ। ਮੌਜੂਦਾ ਮਾਮਲੇ ’ਚ ਅਦਾਲਤ ਨੇ ਨੋਟ ਕੀਤਾ ਕਿ ਮੌਤ ਤੋਂ ਪਹਿਲਾਂ ਕੋਈ ਬਿਆਨ ਨਹੀਂ ਦਿੱਤਾ ਗਿਆ ਸੀ ਤੇ ਦੋਵੇਂ ਧਿਰਾਂ ਲਗਭਗ 8 ਸਾਲਾਂ ਤੋਂ ਰਿਸ਼ਤੇ ’ਚ ਸਨ। ਇਸ ਦੌਰਾਨ ਮ੍ਰਿਤਕ ਔਰਤ ਵੱਲੋਂ ਕੋਈ ਸ਼ਿਕਾਇਤ ਵੀ ਨਹੀਂ ਕੀਤੀ ਗਈ ਸੀ।

ਇਹ ਵੀ ਪੜ੍ਹੋ : ਬਿਹਾਰ: ਚਲਦੇ ਵਿਆਹ 'ਚ ਆ ਗਿਆ ਆਸ਼ਕ, ਲਾੜੇ ਸਾਹਮਣੇ ਮਾਰੀ ਲਾੜੀ ਨੂੰ ਗੋਲੀ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News