ਅਮਰੀਕੀ ਪ੍ਰਤੀਨਿਧੀ ਬ੍ਰੈਂਡਨ ਲਿੰਚ 25 ਮਾਰਚ ਤੋਂ 5 ਦਿਨਾ ਦੌਰੇ ''ਤੇ ਆਉਣਗੇ ਭਾਰਤ, ਅਹਿਮ ਮੁੱਦਿਆਂ ''ਤੇ ਹੋਵੇਗੀ ਚਰਚਾ
Monday, Mar 24, 2025 - 03:29 PM (IST)

ਨਵੀਂ ਦਿੱਲੀ- ਅਮਰੀਕਾ ਦੇ ਸਹਾਇਕ ਵਪਾਰ ਪ੍ਰਤੀਨਿਧੀ ਬ੍ਰੈਂਡਨ ਲਿੰਚ ਮੰਗਲਵਾਰ ਤੋਂ ਭਾਰਤ ਦੇ ਪੰਜ ਦਿਨਾਂ ਦੌਰੇ 'ਤੇ ਪਹੁੰਚਣਗੇ। ਆਪਣੀ ਭਾਰਤ ਫੇਰੀ ਦੌਰਾਨ ਉਹ ਦੋਵਾਂ ਦੇਸ਼ਾਂ ਵਿਚਕਾਰ ਵਪਾਰ ਅਤੇ ਟੈਰਿਫ਼ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕਰਨਗੇ। ਲਿੰਚ ਦਾ ਦੌਰਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਭਾਰਤ 'ਤੇ ਰੈਸੀਪ੍ਰੋਕਲ ਟੈਰਿਫ ਲਗਾਉਣ ਦੇ ਐਲਾਨ ਤੋਂ ਬਾਅਦ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਟਰੰਪ ਨੇ 2 ਅਪ੍ਰੈਲ ਤੋਂ ਇਹ ਡਿਊਟੀ ਲਗਾਉਣ ਦਾ ਐਲਾਨ ਕੀਤਾ ਹੈ।
ਸੀਨੀਅਰ ਅਮਰੀਕੀ ਅਧਿਕਾਰੀ ਆਪਣੇ ਭਾਰਤ ਦੌਰੇ ਦੌਰਾਨ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨਾਲ ਗੱਲਬਾਤ ਕਰਨਗੇ ਅਤੇ ਇਸ ਤੋਂ ਇਲਾਵਾ ਹੋਰ ਕਈ ਸੀਨੀਅਰ ਭਾਰਤੀ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਨਗੇ। ਇਸ ਸਮੇਂ ਦੌਰਾਨ ਦੋਵਾਂ ਧਿਰਾਂ ਵਿਚਾਲੇ ਵਪਾਰ ਸਮਝੌਤੇ ਦਾ ਢਾਂਚਾ ਤਿਆਰ ਕਰਨ ਲਈ ਗੱਲਬਾਤ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਇਹ ਸਮਝੌਤਾ ਭਾਰਤ ਅਤੇ ਅਮਰੀਕਾ ਵਿਚਕਾਰ ਟੈਰਿਫ ਅਤੇ ਬਾਜ਼ਾਰ ਪਹੁੰਚ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰੇਗਾ।
ਇਹ ਵੀ ਪੜ੍ਹੋ- Europe ਦਾ ਖ਼ੂਬਸੂਰਤ ਦੇਸ਼ ਲੋਕਾਂ ਨੂੰ ਵਸਣ ਲਈ ਦੇ ਰਿਹੈ 92 ਲੱਖ ਰੁਪਏ, ਪਰ ਇਹ ਹੈ Twist
ਇਸ ਬਾਰੇ ਜਾਣਕਾਰੀ ਦਿੰਦਿਆਂ ਇੱਕ ਅਮਰੀਕੀ ਅਧਿਕਾਰੀ ਨੇ ਕਿਹਾ, "ਲਿੰਚ 25-29 ਮਾਰਚ ਤੱਕ ਅਮਰੀਕੀ ਸਰਕਾਰੀ ਅਧਿਕਾਰੀਆਂ ਦੀ ਇੱਕ ਟੀਮ ਦੇ ਨਾਲ ਭਾਰਤ ਵਿੱਚ ਰਹਿਣਗੇ ਅਤੇ ਦੁਵੱਲੇ ਵਪਾਰ ਵਿਚਾਰ-ਵਟਾਂਦਰੇ ਦੇ ਹਿੱਸੇ ਵਜੋਂ ਭਾਰਤੀ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ।"
ਅਮਰੀਕੀ ਅਧਿਕਾਰੀ ਨੇ ਅੱਗੇ ਕਿਹਾ, "ਅਸੀਂ ਵਪਾਰ ਅਤੇ ਨਿਵੇਸ਼ ਮਾਮਲਿਆਂ 'ਤੇ ਭਾਰਤ ਸਰਕਾਰ ਨਾਲ ਆਪਣੇ ਸਬੰਧਾਂ ਦੀ ਕਦਰ ਕਰਦੇ ਹਾਂ ਅਤੇ ਇਨ੍ਹਾਂ ਚਰਚਾਵਾਂ ਨੂੰ ਰਚਨਾਤਮਕ, ਬਰਾਬਰੀ ਵਾਲੇ ਅਤੇ ਅਗਾਂਹਵਧੂ ਢੰਗ ਨਾਲ ਜਾਰੀ ਰੱਖਣ ਦੀ ਉਮੀਦ ਕਰਦੇ ਹਾਂ।" ਭਾਰਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਅਮਰੀਕਾ ਨਾਲ ਦੁਵੱਲੇ ਵਪਾਰ ਸਮਝੌਤੇ ਲਈ ਇੱਕ ਢਾਂਚਾ ਤਿਆਰ ਕਰਨ ਲਈ ਗੱਲਬਾਤ ਕਰ ਰਿਹਾ ਹੈ ਜੋ ਟੈਰਿਫ ਅਤੇ ਬਾਜ਼ਾਰ ਪਹੁੰਚ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰੇਗਾ।
ਇਹ ਵੀ ਪੜ੍ਹੋ- ਕਰਨਲ ਬਾਠ ਦੀ ਕੁੱਟਮਾਰ ਦੇ ਮਾਮਲੇ 'ਚ Mrs ਬਾਠ ਦਾ ਵੱਡਾ ਬਿਆਨ ; 'ਕਿਸੇ ਵੀ ਕੀਮਤ 'ਤੇ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e