ਵਿਅਤਨਾਮ ਘੁੰਮਣ ਦੀ ਤਿਆਰੀ ''ਚ ਸੀ ਰਿਸ਼ਵਤਖ਼ੋਰ ਡਿਪਟੀ ਕਮਿਸ਼ਨਰ, CBI ਨੇ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
Thursday, Apr 02, 2026 - 12:36 PM (IST)
ਨਵੀਂ ਦਿੱਲੀ: ਦਿੱਲੀ ਨਗਰ ਨਿਗਮ (MCD) ਦੇ ਭ੍ਰਿਸ਼ਟ ਅਧਿਕਾਰੀਆਂ ਖਿਲਾਫ਼ CBI ਨੇ ਵੱਡੀ ਕਾਰਵਾਈ ਕੀਤੀ ਹੈ। ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਡਿਪਟੀ ਕਮਿਸ਼ਨਰ ਲੈਫਟੀਨੈਂਟ ਕਰਨਲ ਅਭਿਸ਼ੇਕ ਮਿਸ਼ਰਾ ਬਾਰੇ ਹੈਰਾਨੀਜਨਕ ਖੁਲਾਸਾ ਹੋਇਆ ਹੈ। ਸੂਤਰਾਂ ਮੁਤਾਬਕ ਕਰਨਲ ਮਿਸ਼ਰਾ ਛੁੱਟੀਆਂ ਮਨਾਉਣ ਲਈ ਵਿਅਤਨਾਮ ਜਾਣ ਦੀ ਤਿਆਰੀ ਵਿੱਚ ਸੀ ਅਤੇ ਉਸ ਦੀਆਂ ਛੁੱਟੀਆਂ 2 ਅਪ੍ਰੈਲ ਤੋਂ ਮਨਜ਼ੂਰ ਵੀ ਹੋ ਚੁੱਕੀਆਂ ਸਨ, ਪਰ ਵਿਦੇਸ਼ ਰਵਾਨਾ ਹੋਣ ਤੋਂ ਸਿਰਫ਼ ਤਿੰਨ ਦਿਨ ਪਹਿਲਾਂ ਹੀ CBI ਨੇ ਉਸ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਦਬੋਚ ਲਿਆ।
ਇਹ ਵੀ ਪੜ੍ਹੋ - ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ
ਸਾਬਕਾ ਮੇਅਰ ਨੇ ਵਿਛਾਇਆ ਸੀ ਜਾਲ
ਇਸ ਪੂਰੇ ਮਾਮਲੇ ਵਿੱਚ ਪੂਰਵ ਮੇਅਰ ਸ਼ਿਆਮ ਸੁੰਦਰ ਅਗਰਵਾਲ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਨਾ ਸਿਰਫ਼ ਸ਼ਿਕਾਇਤ ਨੂੰ CBI ਤੱਕ ਪਹੁੰਚਾਇਆ, ਸਗੋਂ ਦੋਸ਼ੀਆਂ ਨੂੰ ਦਿੱਤੀ ਜਾਣ ਵਾਲੀ 'ਟੋਕਨ ਮਨੀ' (ਰਿਸ਼ਵਤ ਦੀ ਰਕਮ) ਦਾ ਪ੍ਰਬੰਧ ਕਰਨ ਵਿੱਚ ਵੀ ਮਦਦ ਕੀਤੀ। ਡਿਪਟੀ ਕਮਿਸ਼ਨਰ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀ (AO) ਦਿਵਿਆਂਸ਼ੂ ਗੌਤਮ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਭਿਸ਼ੇਕ ਮਿਸ਼ਰਾ 30 ਮਾਰਚ ਨੂੰ ਸਟੈਂਡਿੰਗ ਕਮੇਟੀ ਦੀ ਮੀਟਿੰਗ ਵਿੱਚ ਵੀ ਸ਼ਾਮਲ ਸੀ ਅਤੇ ਮੀਟਿੰਗ ਤੋਂ ਬਾਹਰ ਆਉਣ ਦੇ ਇੱਕ ਘੰਟੇ ਦੇ ਅੰਦਰ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ - 11 ਰੁਪਏ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ
14 ਦਿਨਾਂ ਲਈ ਜੇਲ੍ਹ ਭੇਜੇ ਗਏ ਦੋਸ਼ੀ
ਬੁੱਧਵਾਰ ਨੂੰ ਰਾਊਜ਼ ਐਵੇਨਿਊ ਸਥਿਤ CBI ਦੀ ਵਿਸ਼ੇਸ਼ ਅਦਾਲਤ ਨੇ ਦੋਵਾਂ ਮੁਲਜ਼ਮਾਂ—ਅਭਿਸ਼ੇਕ ਕੁਮਾਰ ਮਿਸ਼ਰਾ ਅਤੇ ਦਿਵਿਆਂਸ਼ੂ ਗੌਤਮ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਅਦਾਲਤ ਨੇ ਇਹ ਫੈਸਲਾ ਇੱਕ ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸੁਣਾਇਆ। ਇਸ ਦੌਰਾਨ CBI ਨੇ ਦੋਵਾਂ ਦੇ ਘਰਾਂ ਦੀ ਤਲਾਸ਼ੀ ਵੀ ਲਈ ਹੈ।
ਇਹ ਵੀ ਪੜ੍ਹੋ - ਸਿਲੰਡਰ ਵੀ ਹੋ ਗਿਆ 218 ਰੁਪਏ ਮਹਿੰਗਾ, ਅੱਜ ਤੋਂ ਨਵੀਆਂ ਕੀਮਤਾਂ ਲਾਗੂ
ਸ਼ਾਹਦਰਾ ਨਾਰਥ ਜ਼ੋਨ 'ਚ ਮੁੜ ਛਾਪੇਮਾਰੀ, ਹੋਰ ਅਧਿਕਾਰੀ ਵੀ ਸ਼ੱਕ ਦੇ ਘੇਰੇ 'ਚ
CBI ਦੀ ਕਾਰਵਾਈ ਸਿਰਫ਼ ਡਿਪਟੀ ਕਮਿਸ਼ਨਰ ਤੱਕ ਹੀ ਸੀਮਤ ਨਹੀਂ ਰਹੀ। ਬੁੱਧਵਾਰ ਨੂੰ ਸ਼ਾਹਦਰਾ ਨਾਰਥ ਜ਼ੋਨ ਦੇ ਦਫ਼ਤਰ ਵਿੱਚ ਮੁੜ ਛਾਪੇਮਾਰੀ ਕੀਤੀ ਗਈ। ਇਸ ਵਾਰ ਬਿਲਡਿੰਗ ਵਿਭਾਗ ਦੇ ਜੂਨੀਅਰ ਇੰਜੀਨੀਅਰ (JE) ਸ਼ੁਭਮ ਰਾਵਤ ਅਤੇ ਬੇਲਦਾਰ ਗਿਰੀਰਾਜ ਬਸਲ CBI ਦੇ ਅੜਿੱਕੇ ਚੜ੍ਹੇ ਹਨ। ਹਾਲਾਂਕਿ ਦੇਰ ਸ਼ਾਮ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਸੀ, ਪਰ CBI ਦੀਆਂ ਟੀਮਾਂ ਉਨ੍ਹਾਂ ਦੇ ਘਰਾਂ 'ਤੇ ਦਬਿਸ਼ ਦੇ ਰਹੀਆਂ ਹਨ।
ਇਹ ਵੀ ਪੜ੍ਹੋ - ਮਹਿੰਗਾ ਹੋਇਆ ਦੁੱਧ, ਕੀਮਤਾਂ 'ਚ ਵਾਧਾ ਹੋਣ ਨਾਲ ਲੋਕਾਂ ਨੂੰ ਲੱਗਾ ਵੱਡਾ ਝਟਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
