ਨੌਕਰੀ ਦਿਵਾਉਣ ਬਦਲੇ ਮੰਗੀ ਰਿਸ਼ਵਤ ! ACB ਨੇ ਲੈਬ ਟੈਕਨੀਸ਼ੀਅਨ ਨੂੰ ਰੰਗੇ ਹੱਥੀਂ ਕੀਤਾ ਕਾਬੂ

Wednesday, Feb 11, 2026 - 05:18 PM (IST)

ਨੌਕਰੀ ਦਿਵਾਉਣ ਬਦਲੇ ਮੰਗੀ ਰਿਸ਼ਵਤ ! ACB ਨੇ ਲੈਬ ਟੈਕਨੀਸ਼ੀਅਨ ਨੂੰ ਰੰਗੇ ਹੱਥੀਂ ਕੀਤਾ ਕਾਬੂ

ਨੈਸ਼ਨਲ ਡੈਸਕ- ਰਾਜਸਥਾਨ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਨੇ ਭਰਤਪੁਰ ਦੇ ਸਰਕਾਰੀ ਜਨਾਨਾ ਹਸਪਤਾਲ ਵਿੱਚ ਤਾਇਨਾਤ ਇੱਕ ਲੈਬ ਟੈਕਨੀਸ਼ੀਅਨ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਮ ਕੁਵਾਰ ਵਜੋਂ ਹੋਈ ਹੈ, ਜੋ ਹਸਪਤਾਲ ਦੀ ਬਲੱਡ ਸਟੋਰੇਜ ਯੂਨਿਟ ਵਿੱਚ ਪਲੇਸਮੈਂਟ ਕਰਮਚਾਰੀ ਵਜੋਂ ਕੰਮ ਕਰ ਰਿਹਾ ਸੀ।

ਸ਼ਿਕਾਇਤਕਰਤਾ ਅਨੁਸਾਰ, ਮੁਲਜ਼ਮ ਉਸ ਨੂੰ ਹਸਪਤਾਲ ਵਿੱਚ ਠੇਕੇ 'ਤੇ 'ਵਾਰਡ ਬੁਆਏ' ਵਜੋਂ ਨਿਯੁਕਤੀ ਦਿਵਾਉਣ ਦੇ ਬਦਲੇ 30,000 ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ACB ਦੀ ਕਰੌਲੀ ਯੂਨਿਟ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਏ.ਸੀ.ਬੀ. ਦੇ ਡਾਇਰੈਕਟਰ ਜਨਰਲ ਗੋਵਿੰਦ ਗੁਪਤਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


author

Harpreet SIngh

Content Editor

Related News