ਬ੍ਰਿਕਸ ਸੰਮੇਲਨ 2026: ਭਾਰਤ ਦੌਰਾ ਖਤਮ ਕਰ ਕੇ ਰੂਸੀ ਰਾਸ਼ਟਰਪਤੀ ਪੁਤਿਨ ਦਿੱਲੀ ਤੋਂ ਹੋਏ ਰਵਾਨਾ

Sunday, Sep 13, 2026 - 02:26 PM (IST)

ਬ੍ਰਿਕਸ ਸੰਮੇਲਨ 2026: ਭਾਰਤ ਦੌਰਾ ਖਤਮ ਕਰ ਕੇ ਰੂਸੀ ਰਾਸ਼ਟਰਪਤੀ ਪੁਤਿਨ ਦਿੱਲੀ ਤੋਂ ਹੋਏ ਰਵਾਨਾ

ਨਵੀਂ ਦਿੱਲੀ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਆਯੋਜਿਤ 18ਵੇਂ ਬ੍ਰਿਕਸ ਸ਼ਿਖਰ ਸੰਮੇਲਨ 2026 ਵਿੱਚ ਹਿੱਸਾ ਲੈਣ ਤੋਂ ਬਾਅਦ ਦਿੱਲੀ ਤੋਂ ਰਵਾਨਾ ਹੋ ਗਏ ਹਨ। ਆਪਣੇ ਇਸ ਭਾਰਤ ਦੌਰੇ ਦੌਰਾਨ ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅਹਿਮ ਦੁਵੱਲੀ ਬੈਠਕ ਕੀਤੀ। ਇਸ ਮੁਲਾਕਾਤ ਵਿੱਚ ਦੋਵਾਂ ਨੇਤਾਵਾਂ ਵਿਚਾਲੇ ਰਣਨੀਤਕ ਭਾਈਵਾਲੀ ਅਤੇ ਆਪਸੀ ਸਹਿਯੋਗ ਨੂੰ ਹੋਰ ਵਧਾਉਣ ਦੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਹੋਈ।
ਦੌਰੇ ਦੌਰਾਨ ਰਾਸ਼ਟਰਪਤੀ ਪੁਤਿਨ ਨੇ ਭਾਰਤ ਮੰਡਪਮ ਵਿਖੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਰੱਖੇ ਗਏ ਸ਼ਾਨਦਾਰ ਗਾਡਲਾ ਡਿਨਰ ਵਿੱਚ ਸ਼ਿਰਕਤ ਕੀਤੀ, ਜਿਸ ਵਿੱਚ ਭਾਰਤੀ ਪਕਵਾਨਾਂ ਅਤੇ ਸੰਸਕ੍ਰਿਤੀ ਦੀ ਵਿਸ਼ੇਸ਼ ਝਲਕ ਦੇਖਣ ਨੂੰ ਮਿਲੀ। ਸੰਮੇਲਨ ਦੇ ਦੂਜੇ ਦਿਨ ਉਨ੍ਹਾਂ ਨੇ ਭਾਰਤ ਮੰਡਪਮ ਵਿਖੇ ਪ੍ਰਧਾਨ ਮੰਤਰੀ ਮੋਦੀ ਅਤੇ ਵਿਸ਼ਵ ਦੇ ਹੋਰ ਨੇਤਾਵਾਂ ਨਾਲ 'ਫੈਮਿਲੀ ਫੋਟੋ' ਲਈ ਵੀ ਪੋਜ਼ ਦਿੱਤਾ। ਇਸ ਸੰਮੇਲਨ ਦੌਰਾਨ ਮੈਂਬਰ ਦੇਸ਼ਾਂ ਨੇ 'ਨਵੀਂ ਦਿੱਲੀ ਐਲਾਨਨਾਮੇ' ਨੂੰ ਮੰਜ਼ੂਰੀ ਦਿੱਤੀ, ਜਿਸ ਵਿੱਚ ਅੱਤਵਾਦ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਜ਼ੋਰ ਦਿੰਦਿਆਂ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਗਈ। ਰਾਸ਼ਟਰਪਤੀ ਪੁਤਿਨ ਤੋਂ ਇਲਾਵਾ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਇਥੋਪੀਆ ਦੇ ਪ੍ਰਧਾਨ ਮੰਤਰੀ ਅਬੀ ਅਹਿਮਦ ਅਲੀ ਵੀ ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਤੋਂ ਬਾਅਦ ਦਿੱਲੀ ਤੋਂ ਰਵਾਨਾ ਹੋ ਚੁੱਕੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shubam Kumar

Content Editor

Related News