ਪੁਲ ਤੋਂ ਡਿੱਗਣ ਮਗਰੋਂ ਕਾਰ ''ਚ ਲੱਗੀ ਅੱਗ, ਤਿੰਨ ਲੋਕ ਜਿਊਂਦੇ ਸੜੇ
Friday, Jan 30, 2026 - 03:34 PM (IST)
ਰਾਜਕੋਟ- ਗੁਜਰਾਤ ਦੇ ਰਾਜਕੋਟ ਜ਼ਿਲ੍ਹੇ 'ਚ ਸ਼ੁੱਕਰਵਾਰ ਸਵੇਰੇ ਇਕ ਕਾਰ ਦੇ ਪੁਲ ਤੋਂ ਡਿੱਗਣ ਤੋਂ ਬਾਅਦ ਅੱਗ ਲੱਗ ਗਈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਹਾਦਸਾ ਗੋਂਡਲ-ਅਟਕੋਟ ਹਾਈਵੇਅ 'ਤੇ ਸਵੇਰੇ ਲਗਭਗ 5.30 ਵਜੇ ਉਦੋਂ ਹੋਇਆ, ਜਦੋਂ ਕਾਰ ਛੋਟਾ ਉਦੇਪੁਰ ਤੋਂ ਗੋਂਡਲ ਵੱਲ ਜਾ ਰਹੀ ਸੀ।
ਪੁਲਸ ਡਿਪਟੀ ਸੁਪਰਡੈਂਟ ਨਵੀਨ ਚੱਕਰਵਰਤੀ ਨੇ ਦੱਸਿਆ ਕਿ ਕਾਰ 8 ਫੁੱਟ ਉੱਚੇ ਪੁਲ ਦੀ ਕੰਧ ਨਾਲ ਟਕਰਾਉਣ ਤੋਂ ਬਾਅਦ ਹੇਠਾਂ ਡਿੱਗ ਗਈ। ਉਨ੍ਹਾਂ ਦੱਸਿਆ ਕਿ ਡਿੱਗਣ ਦੇ ਤੁਰੰਤ ਬਾਅਦ ਵਾਹਨ 'ਚ ਅੱਗ ਲੱਗ ਗਈ, ਜਿਸ ਨਾਲ ਉਸ 'ਚ ਸਵਾਰ ਲੋਕ ਅੰਦਰ ਫਸ ਗਏ। ਉਨ੍ਹਾਂ ਦੱਸਿਆ ਕਿ ਹਾਦਸੇ 'ਚ ਤਿੰਨ ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਚੱਕਰਵਰਤੀ ਨੇ ਦੱਸਿਆ ਕਿ ਲਾਸ਼ਾਂ ਬਰਾਮਦ ਕਰ ਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤੀਆਂ ਗਈਆਂ ਹਨ, ਜਦੋਂ ਕਿ ਨਮੂਨਿਆਂ ਦੀ ਪਛਾਣ ਲਈ ਫੋਰੈਂਸਿਕ ਵਿਗਿਆਨ ਪ੍ਰਯੋਗਸ਼ਾਲਾ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧ 'ਚ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
