ਜਿਨਸੀ ਸ਼ੋਸ਼ਣ ਮਾਮਲਾ: ਬ੍ਰਿਜਭੂਸ਼ਣ ਨੂੰ ਜਵਾਬ ਦਾਖਲ ਕਰਨ ਲਈ ਅਦਾਲਤ ਨੇ ਦਿੱਤਾ ਆਖਰੀ ਮੌਕਾ

Thursday, Oct 29, 2026 - 02:46 PM (IST)

ਜਿਨਸੀ ਸ਼ੋਸ਼ਣ ਮਾਮਲਾ: ਬ੍ਰਿਜਭੂਸ਼ਣ ਨੂੰ ਜਵਾਬ ਦਾਖਲ ਕਰਨ ਲਈ ਅਦਾਲਤ ਨੇ ਦਿੱਤਾ ਆਖਰੀ ਮੌਕਾ

ਨਵੀਂ ਦਿੱਲੀ (ਏਜੰਸੀ) - ਦਿੱਲੀ ਦੀ ਇਕ ਅਦਾਲਤ ਨੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ. ਐੱਫ. ਆਈ.) ਦੇ ਸਾਬਕਾ ਮੁਖੀ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਬਰੀ ਕਰਨ ਦੇ ਮੈਜਿਸਟ੍ਰੇਟ ਅਦਾਲਤ ਦੇ ਫੈਸਲੇ ਖ਼ਿਲਾਫ ਚਾਰ ਮਹਿਲਾ ਪਹਿਲਵਾਨਾਂ ਦੀ ਅਪੀਲ ’ਤੇ ਜਵਾਬ ਦਾਖਲ ਕਰਨ ਲਈ ਬ੍ਰਿਜਭੂਸ਼ਣ ਨੂੰ ਬੁੱਧਵਾਰ ਨੂੰ ਇਕ ਹਫ਼ਤੇ ਦਾ ਸਮਾਂ ਦਿੱਤਾ। ਵਿਸ਼ੇਸ਼ ਜੱਜ ਦਿਗਵਿਜੇ ਸਿੰਘ ਨੇ ਹਾਲਾਂਕਿ, ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਵਕੀਲ ਨੂੰ ਸਪੱਸ਼ਟ ਕਰ ਦਿੱਤਾ ਕਿ ਜਵਾਬ ਦਾਖਲ ਕਰਨ ਦਾ ਇਹ ਆਖਰੀ ਮੌਕਾ ਹੈ।

ਇਹ ਵੀ ਪੜ੍ਹੋ : ਨਵੰਬਰ ਮਹੀਨੇ ਸਕੂਲਾਂ 'ਚ ਛੁੱਟੀਆਂ ਹੀ ਛੁੱਟੀਆਂ! 11 ਦਿਨ ਰਹਿਣਗੇ ਬੰਦ, ਚੈਕ ਕਰੋ ਸੂਬਿਆਂ ਦੀ ਸੂਚੀ

ਇਸ ਮਾਮਲੇ ਦੀ ਸੁਣਵਾਈ ਦੌਰਾਨ ਬ੍ਰਿਜਭੂਸ਼ਣ ਦੇ ਵਕੀਲ ਨੇ ਜਵਾਬ ਦਾਖਲ ਕਰਨ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ। ਇਸ ਦੇ ਨਾਲ ਹੀ ਅਦਾਲਤ ਨੇ ਅਪੀਲ ਪ੍ਰਵਾਨ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ ਲਈ 20 ਨਵੰਬਰ ਦੀ ਤਰੀਕ ਤੈਅ ਕੀਤੀ। ਇਸ ਤੋਂ ਪਹਿਲਾਂ, 9 ਅਕਤੂਬਰ ਨੂੰ ਅਦਾਲਤ ਨੇ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਜਵਾਬ ਦਾਖਲ ਕਰਨ ਲਈ ਸਮਾਂ ਦਿੱਤਾ ਸੀ ਅਤੇ ਮਾਮਲੇ ਦੀ ਸੁਣਵਾਈ 28 ਅਕਤੂਬਰ ਲਈ ਨਿਰਧਾਰਿਤ ਕੀਤੀ ਸੀ।

ਇਹ ਵੀ ਪੜ੍ਹੋ : ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਜਾਣੋ ਕਿੰਨੇ ਵਜੇ ਨਿਕਲੇਗਾ ਚੰਨ, ਨੋਟ ਕਰੋ ਸਮਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News