ਬ੍ਰਿਟੇਨ ਦੇ ਵਿਦੇਸ਼ ਮੰਤਰੀ ਇਸ ਹਫ਼ਤੇ ਆਉਣਗੇ ਭਾਰਤ, UNSC-CCT ਦੀ ਵਿਸ਼ੇਸ਼ ਬੈਠਕ ''ਚ ਲੈਣਗੇ ਹਿੱਸਾ

10/26/2022 11:46:25 PM

ਨਵੀਂ ਦਿੱਲੀ: ਬ੍ਰਿਟੇਨ ਦੇ ਵਿਦੇਸ਼ ਮੰਤਰੀ ਜੇਮਸ ਕਲੀਵਰਲੀ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ-ਅੱਤਵਾਦ ਵਿਰੋਧੀ ਕਮੇਟੀ (ਯੂ.ਐੱਨ.ਐੱਸ.ਸੀ.-ਸੀ.ਸੀ.ਟੀ.) ਦੀ ਵਿਸ਼ੇਸ਼ ਬੈਠਕ ਵਿਚ ਸ਼ਾਮਲ ਹੋਣ ਲਈ ਇਸ ਹਫ਼ਤੇ ਭਾਰਤ ਦਾ ਦੌਰਾ ਕਰਨਗੇ।

ਵਿਦੇਸ਼ ਮੰਤਰਾਲੇ 'ਚ ਸਕੱਤਰ (ਪੱਛਮੀ) ਸੰਜੇ ਵਰਮਾ ਨੇ ਬੁੱਧਵਾਰ ਨੂੰ ਮੀਡੀਆ ਨੂੰ ਦੱਸਿਆ ਕਿ ਬ੍ਰਿਟੇਨ ਦੇ ਵਿਦੇਸ਼ ਸਕੱਤਰ ਜੇਮਸ ਕਲੀਵਰਲੀ ਸੰਯੁਕਤ ਰਾਸ਼ਟਰ ਦੀ ਵਿਸ਼ੇਸ਼ ਬੈਠਕ 'ਚ ਸ਼ਾਮਲ ਹੋਣ ਵਾਲਿਆਂ 'ਚ ਸ਼ਾਮਲ ਹੋਣਗੇ। ਭਾਰਤੀ ਮੂਲ ਦੇ ਰਿਸ਼ੀ ਸੁਨਕ ਦੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਬ੍ਰਿਟੇਨ ਤੋਂ ਉੱਚ ਪੱਧਰ 'ਤੇ ਇਹ ਪਹਿਲੀ ਅਧਿਕਾਰਤ ਯਾਤਰਾ ਹੋਵੇਗੀ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ-ਅੱਤਵਾਦ ਵਿਰੋਧੀ ਕਮੇਟੀ ਦੀ ਬੈਠਕ 28-29 ਅਕਤੂਬਰ ਨੂੰ ਹੋਵੇਗੀ।

ਇਹ ਵੀ ਪੜ੍ਹੋ : ਈਰਾਨ 'ਚ ਬੰਦੂਕਧਾਰੀਆਂ ਨੇ ਸ਼ੀਆ ਮੁਸਲਮਾਨਾਂ ਦੇ ਪਵਿੱਤਰ ਸਥਾਨ 'ਤੇ ਕੀਤੀ ਗੋਲੀਬਾਰੀ, 15 ਦੀ ਮੌਤ

ਇਹ 28 ਅਕਤੂਬਰ ਨੂੰ ਮੁੰਬਈ 'ਚ ਹੋਵੇਗੀ, ਜਦਕਿ ਚਰਚਾ 29 ਅਕਤੂਬਰ ਨੂੰ ਦਿੱਲੀ 'ਚ ਹੋਵੇਗੀ। ਸਮਝਿਆ ਜਾਂਦਾ ਹੈ ਕਿ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਮੀਟਿੰਗ ਤੋਂ ਇਲਾਵਾ ਆਪਣੇ ਬ੍ਰਿਟਿਸ਼ ਹਮਰੁਤਬਾ ਨਾਲ ਵਿਚਾਰ-ਵਟਾਂਦਰਾ ਕਰਨਗੇ। ਮੰਗਲਵਾਰ ਨੂੰ ਜੈਸ਼ੰਕਰ ਅਤੇ ਕਲੀਵਰਲੀ ਵਿਚਾਲੇ ਟੈਲੀਫੋਨ 'ਤੇ ਗੱਲਬਾਤ ਹੋਈ ਸੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh