ਹਿਮਾਚਲ ਦੇ ਧਰਮਸ਼ਾਲਾ ''ਚ ਟ੍ਰੈਕਿੰਗ ਦੌਰਾਨ ਹਾਦਸਾ, ਬ੍ਰਿਟਿਸ਼ ਸੈਲਾਨੀ ਦੀ ਮੌਤ
Monday, Feb 17, 2025 - 11:28 PM (IST)

ਸ਼ਿਮਲਾ (ਭਾਸ਼ਾ) : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੀ ਧਰਮਸ਼ਾਲਾ ਵਿਚ ਤ੍ਰਿਉਂਡ ਦੀ ਯਾਤਰਾ 'ਤੇ ਆਪਣੇ ਦੋਸਤ ਨਾਲ ਆਏ ਬ੍ਰਿਟੇਨ ਦੇ ਇਕ ਸੈਲਾਨੀ ਦੀ ਹਾਦਸੇ ਵਿਚ ਮੌਤ ਹੋ ਗਈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਮ੍ਰਿਤਕ ਦੀ ਪਛਾਣ ਹਾਵਰਡ ਥਾਮਸ ਹੈਰੀ (27) ਵਜੋਂ ਹੋਈ ਹੈ, ਜਦਕਿ ਜ਼ਖਮੀ ਦੀ ਪਛਾਣ ਰਾਬਰਟ ਜੌਹਨ ਐਮਰਟਨ (27) ਵਜੋਂ ਹੋਈ ਹੈ, ਜਿਸ ਦਾ ਇਲਾਜ ਧਰਮਸ਼ਾਲਾ ਦੇ ਜ਼ੋਨਲ ਹਸਪਤਾਲ 'ਚ ਚੱਲ ਰਿਹਾ ਹੈ। ਕਾਂਗੜਾ ਦੀ ਪੁਲਸ ਸੁਪਰਡੈਂਟ (ਐੱਸਪੀ) ਸ਼ਾਲਿਨੀ ਅਗਨੀਹੋਤਰੀ ਨੇ ਕਿਹਾ ਕਿ ਪੁਲਸ ਅਤੇ ਐੱਸਡੀਆਰਐੱਫ ਦੀਆਂ ਟੀਮਾਂ ਉਨ੍ਹਾਂ ਨੂੰ ਬਚਾਉਣ ਲਈ ਭੇਜੀਆਂ ਗਈਆਂ ਸਨ, ਪਰ ਬਦਕਿਸਮਤੀ ਨਾਲ ਧਰਮਸ਼ਾਲਾ ਪਹੁੰਚਣ ਤੋਂ ਪਹਿਲਾਂ ਹੀ ਇੱਕ ਵਿਦੇਸ਼ੀ ਸੈਲਾਨੀ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : EPFO ਦੇ ਕਰੋੜਾਂ ਮੈਂਬਰਾਂ ਲਈ ਵੱਡੀ ਖ਼ੁਸ਼ਖਬਰੀ, ਹੋਣ ਵਾਲਾ ਹੈ ਵੱਡਾ ਬਦਲਾਅ
ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਉਹ ਚੱਟਾਨ ਤੋਂ ਡਿੱਗਣ ਕਾਰਨ ਜ਼ਖਮੀ ਹੋਇਆ ਹੈ। ਪੁਲਸ ਨੇ ਦੱਸਿਆ ਕਿ ਦੋਵੇਂ ਵਿਦੇਸ਼ੀ ਬ੍ਰਿਟੇਨ ਦੇ ਨਿਵਾਸੀ ਹਨ, ਜੋ ਟੂਰਿਸਟ ਵੀਜ਼ੇ 'ਤੇ ਭਾਰਤ ਆਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8