ਪਲਾਸਟਿਕ ਦੇ ਕਾਰਖ਼ਾਨੇ ''ਚ ਲੱਗੀ ਭਿਆਨਕ ਅੱਗ, ਮੌਕੇ ''ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ

Wednesday, Jul 24, 2024 - 10:16 AM (IST)

ਪਲਾਸਟਿਕ ਦੇ ਕਾਰਖ਼ਾਨੇ ''ਚ ਲੱਗੀ ਭਿਆਨਕ ਅੱਗ, ਮੌਕੇ ''ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ

ਨਵੀਂ ਦਿੱਲੀ- ਦਿੱਲੀ ਦੇ ਨਰੇਲਾ ਉਦਯੋਗਿਕ ਇਲਾਕੇ ਵਿਚ ਸਥਿਤ ਇਕ ਪਲਾਸਟਿਕ ਦੇ ਕਾਰਖ਼ਾਨੇ ਵਿਚ ਬੁੱਧਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਲੋਕਾਂ ਨੇ ਤੁਰੰਤ ਫਾਇਰ ਵਿਭਾਗ ਨੂੰ ਦਿੱਤੀ। ਸੂਚਨਾ ਮਿਲਣ ਦੇ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੇ ਕੰਮ ਵਿਚ ਜੁਟ ਗਈਆਂ। ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ।

 

ਦਿੱਲੀ ਫਾਇਰ ਬ੍ਰਿਗੇਡ ਸੇਵਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਇਸ ਘਟਨਾ ਵਿਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਜਾਣਕਾਰੀ ਨਹੀਂ ਹੈ। ਅਧਿਕਾਰੀਆਂ ਨੇ ਦੱਸਿਆ ਸਾਨੂੰ ਨਰੇਲਾ ਦੇ ਇਕ ਕਾਰਖ਼ਾਨੇ ਵਿਚ ਸਵੇਰੇ 6 ਵਜ ਕੇ 34 ਮਿੰਟ 'ਤੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। 


author

Tanu

Content Editor

Related News