ਬੱਸ ਦੀ ਲਪੇਟ ''ਚ ਆਉਣ ਕਾਰਨ ਮੋਟਰਸਾਈਕਲ ਸਵਾਰ ਭਰਾ-ਭੈਣ ਦੀ ਮੌਤ

Sunday, Aug 18, 2024 - 09:00 PM (IST)

ਬੱਸ ਦੀ ਲਪੇਟ ''ਚ ਆਉਣ ਕਾਰਨ ਮੋਟਰਸਾਈਕਲ ਸਵਾਰ ਭਰਾ-ਭੈਣ ਦੀ ਮੌਤ

ਮੁਜ਼ੱਫਰਨਗਰ : ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਬੁਢਾਨਾ ਇਲਾਕੇ 'ਚ ਬੁਢਾਨਾ-ਬਰੌਤ ਰੋਡ 'ਤੇ ਐਤਵਾਰ ਨੂੰ ਇਕ ਤੇਜ਼ ਰਫਤਾਰ ਬੱਸ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਭਰਾ-ਭੈਣ ਦੀ ਮੌਤ ਹੋ ਗਈਜਦੋਂ ਕਿ ਉਸਦੀ ਮਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। 
ਇਲਾਕਾ ਅਧਿਕਾਰੀ ਗਜੇਂਦਰ ਪਾਲ ਸਿੰਘ ਨੇ ਦੱਸਿਆ ਕਿ ਅੱਜ ਬੁਢਾਣਾ ਥਾਣਾ ਖੇਤਰ ਦੇ ਪਿੰਡ ਮੁਦਕਲੀ ਨੇੜੇ ਬੁਢਾਣਾ-ਬਰੌਤ ਰੋਡ 'ਤੇ ਇੱਕ ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਰੇਹਾਨ (16) ਤੇ ਉਸ ਦੀ ਭੈਣ ਸਬਰੀਨ (12) ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦੀ ਮਾਂ ਗੰਭੀਰ ਜ਼ਖਮੀ ਹੋ ਗਈ। ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਰੇਹਾਨ ਮੋਟਰਸਾਈਕਲ ਚਲਾ ਰਿਹਾ ਸੀ। ਉਸ ਦੀ ਜ਼ਖਮੀ ਮਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਬੱਸ ਚਾਲਕ ਬੱਸ ਛੱਡ ਕੇ ਫਰਾਰ ਹੋ ਗਿਆ ਹੈ ਤੇ ਉਸ ਦੀ ਭਾਲ ਜਾਰੀ ਹੈ।


author

Baljit Singh

Content Editor

Related News