ਦਿਓਰ-ਭਰਜਾਈ ਨੇ ਕੀਤੀ ਖ਼ੁਦਕੁਸ਼ੀ, ਦਰੱਖ਼ਤ ਨਾਲ ਲਟਕਦੀਆਂ ਮਿਲੀਆਂ ਲਾਸ਼ਾਂ

Tuesday, Nov 22, 2022 - 11:22 AM (IST)

ਦਿਓਰ-ਭਰਜਾਈ ਨੇ ਕੀਤੀ ਖ਼ੁਦਕੁਸ਼ੀ, ਦਰੱਖ਼ਤ ਨਾਲ ਲਟਕਦੀਆਂ ਮਿਲੀਆਂ ਲਾਸ਼ਾਂ

ਹਿਸਾਰ- ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਪਿੰਡ ਸੀਸਰ ’ਚ ਇਕ ਔਰਤ ਅਤੇ ਪੁਰਸ਼ ਦੀਆਂ ਲਾਸ਼ਾਂ ਦਰੱਖ਼ਤ ਨਾਲ ਲਟਕਦੀਆਂ ਮਿਲੀਆਂ, ਜੋ ਕਿ ਰਿਸ਼ਤੇ ’ਚ ਦਿਓਰ-ਭਰਜਾਈ ਲੱਗਦੇ ਹਨ। ਦੱਸਿਆ ਜਾ ਰਿਹਾ ਹੈ ਕਿ ਦਿਓਰ-ਭਰਜਾਈ ਵਿਚਾਲੇ ਪ੍ਰੇਮ ਪ੍ਰਸੰਗ ਸਨ, ਜਿਸ ਦੇ ਚੱਲਦੇ ਦੋਹਾਂ ਨੇ ਖ਼ੁਦਕੁਸ਼ੀ ਕੀਤੀ। ਪਿੰਡ ਵਾਸੀਆਂ ਨੇ ਦੋਹਾਂ ਦੀਆਂ ਲਾਸ਼ਾਂ ਸੋਰਖੀ ਮਾਈਨਰ ਨੇੜੇ ਦਰੱਖ਼ਤ ’ਤੇ ਲਟਕਦੀਆਂ ਵੇਖੀਆਂ ਅਤੇ ਪੁਲਸ ਨੂੰ ਸੂਚਿਤ ਕੀਤਾ। ਇਸ ਘਟਨਾ ਮਗਰੋਂ ਇਲਾਕੇ ’ਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari

ਪੁਲਸ ਮੁਤਾਬਕ ਮ੍ਰਿਤਕਾਂ ਦੀ ਸ਼ਨਾਖ਼ਤ ਬੜਾਲਾ ਪਿੰਡ ਦੇ ਸੰਦੀਪ ਅਤੇ ਉਸ ਦੀ ਭਰਜਾਈ ਸੁਸ਼ੀਲ ਦੇ ਰੂਪ ’ਚ ਹੋਈ ਹੈ। ਦੋਹਾਂ ਦੀ ਉਮਰ 30 ਤੋਂ 35 ਸਾਲ ਦਰਮਿਆਨ ਹੈ। ਪੁਲਸ ਮੁਤਾਬਕ ਸ਼ੁਰੂਆਤੀ ਜਾਂਚ ’ਚ ਇਹ ਖ਼ੁਦਕੁਸ਼ੀ ਦਾ ਮਾਮਲਾ ਲੱਗਦਾ ਹੈ। ਦੋਹਾਂ ਵਿਚਾਲੇ ਪ੍ਰੇਮ ਪ੍ਰਸੰਗ ਸਨ, ਜਿਸ ਕਾਰਨ ਖ਼ੁਦਕੁਸ਼ੀ ਕੀਤੀ। ਦਰੱਖ਼ਤ ਕੋਲ ਹੀ ਇਕ ਮੋਟਰਸਾਈਕਲ ਵੀ ਖੜ੍ਹਾ ਮਿਲਿਆ ਹੈ। ਫ਼ਿਲਹਾਲ ਦੋਹਾਂ ਨੇ ਇਹ ਕਦਮ ਕਿਉਂ ਚੁੱਕਿਆ, ਅਜੇ ਪਤਾ ਨਹੀਂ ਲੱਗ ਸਕਿਆ ਹੈ। ਕਿਉਂਕਿ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਫ਼ਿਲਹਾਲ ਪੁਲਸ ਮਾਮਲੇ ਦੀ ਜਾਂਚ ’ਚ ਜੁੱਟੀ ਹੈ।


author

Tanu

Content Editor

Related News