ਜਾਇਦਾਦ ਨੂੰ ਲੈ ਕੇ ਖ਼ੂਨੀ ਹੋਏ ਰਿਸ਼ਤੇ: ਜਾਨ ਤੋਂ ਮਾਰਨ ਲਈ ਭਰਾ ਨੇ ਭਰਾ ''ਤੇ ਹੀ ਚਲਾ ''ਤੀ ਗੋਲੀ

Thursday, Jul 04, 2024 - 03:36 PM (IST)

ਜਾਇਦਾਦ ਨੂੰ ਲੈ ਕੇ ਖ਼ੂਨੀ ਹੋਏ ਰਿਸ਼ਤੇ: ਜਾਨ ਤੋਂ ਮਾਰਨ ਲਈ ਭਰਾ ਨੇ ਭਰਾ ''ਤੇ ਹੀ ਚਲਾ ''ਤੀ ਗੋਲੀ

ਨੋਇਡਾ (ਭਾਸ਼ਾ) - ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ 'ਚ ਨੋਇਡਾ ਦੇ ਸੈਕਟਰ 39 ਥਾਣਾ ਖੇਤਰ ਦੇ ਸੈਕਟਰ 99 'ਚ ਰਹਿਣ ਵਾਲੇ ਇਕ ਸਕੂਲ ਕੰਟੀਨ ਦੇ ਮੈਨੇਜਰ ਨੂੰ ਉਸ ਦੇ ਭਰਾ ਨੇ ਕਥਿਤ ਤੌਰ 'ਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀ ਮਾਰ ਦਿੱਤੀ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਅਨੁਸਾਰ ਦੋਵਾਂ ਭਰਾਵਾਂ ਵਿੱਚ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ। ਘਟਨਾ ਨੂੰ ਲੈ ਕੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - ਵਤਨ ਪਰਤਣ ਤੋਂ ਬਾਅਦ PM ਮੋਦੀ ਨੂੰ ਮਿਲੀ ਭਾਰਤੀ ਕ੍ਰਿਕਟ ਟੀਮ, ਖੂਬ ਕੀਤਾ ਹਾਸਾ-ਮਜ਼ਾਕ, ਵੀਡੀਓ ਵਾਇਰਲ

ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸੈਕਟਰ 39 ਦੇ ਇੰਚਾਰਜ ਇੰਸਪੈਕਟਰ ਜਤਿੰਦਰ ਕੁਮਾਰ ਸਿੰਘ ਨੇ ਦੱਸਿਆ ਕਿ ਪੀੜਤ ਪ੍ਰਮੋਦ ਕੁਮਾਰ ਨੇ ਬੀਤੀ ਰਾਤ ਥਾਣੇ 'ਚ ਰਿਪੋਰਟ ਦਰਜ ਕਰਵਾਈ ਹੈ ਕਿ ਉਸ ਦਾ ਭਰਾ ਨਰੇਸ਼ ਸੈਕਟਰ-99 ਸਥਿਤ ਉਸ ਦੇ ਘਰ ਆਇਆ। ਉਸ ਨੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੇ ਸਬੰਧ ਵਿਚ ਸੂਬੇ ਦੇ ਮੇਰਠ ਜ਼ਿਲ੍ਹੇ ਦੇ ਖਰਖੋਦਾ ਦੇ ਰਹਿਣ ਵਾਲੇ ਪ੍ਰਮੋਦ ਨੇ ਦੱਸਿਆ ਕਿ ਉਹ ਇਸ ਘਟਨਾ 'ਚ ਵਾਲ-ਵਾਲ ਬਚ ਗਿਆ। ਪੁਲਸ ਨੇ ਘਟਨਾ ਦੀ ਰਿਪੋਰਟ ਦਰਜ ਕਰਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਸਾਵਧਾਨ! Google Maps ਨੇ ਪੰਜ ਦੋਸਤ ਕਰ ਦਿੱਤੇ 'ਲਾਪਤਾ', ਕਈ ਘੰਟਿਆਂ ਬਾਅਦ ਲੱਭੇ ਪੁਲਸ ਨੂੰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News