ਗਰਮੀ ਤੋਂ ਬਚਣ ਦੇ ਚੱਕਰ ''ਚ ਬੁਝ ਗਏ ਘਰ ਦੇ ਦੋਵੇਂ ਚਿਰਾਗ ! ਨਹਿਰ ''ਚ ਨਹਾਉਣ ਗਏ ਸਕੇ ਭਰਾਵਾਂ ਦੀ ਦਰਦਨਾਕ ਮੌਤ
Thursday, May 21, 2026 - 04:37 PM (IST)
ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਗਾਜ਼ੀਪੁਰ ਜ਼ਿਲ੍ਹੇ ਦੇ ਸ਼ਾਦੀਆਬਾਦ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਕਨੂਵਾਨ ਵਿੱਚ ਵੀਰਵਾਰ ਨੂੰ ਇੱਕ ਦਰਦਨਾਕ ਹਾਦਸੇ ਦੌਰਾਨ ਨਹਿਰ ਵਿੱਚ ਡੁੱਬਣ ਕਾਰਨ ਦੋ ਸਕੇ ਨਾਬਾਲਗ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਕਿਸ਼ਨ ਕਨੌਜੀਆ (14) ਅਤੇ ਸ਼ਿਵਰਾਜ ਕਨੌਜੀਆ (13) ਵਜੋਂ ਹੋਈ ਹੈ।
ਪੁਲਸ ਮੁਤਾਬਕ ਦੋਵੇਂ ਭਰਾ ਆਪਣੇ ਛੋਟੇ ਭਰਾ ਅਨੰਤਰਾਜ ਨਾਲ ਨਹਿਰ ਵਿੱਚ ਨਹਾਉਣ ਗਏ ਸਨ। ਨਹਾਉਂਦੇ ਸਮੇਂ ਸ਼ਿਵਰਾਜ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ। ਉਸ ਨੂੰ ਡੁੱਬਦਾ ਦੇਖ ਵੱਡੇ ਭਰਾ ਕਿਸ਼ਨ ਨੇ ਉਸ ਨੂੰ ਬਚਾਉਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ, ਪਰ ਉਹ ਵੀ ਪਾਣੀ ਦੇ ਤੇਜ਼ ਵਹਾਅ ਅੱਗੇ ਬੇਵੱਸ ਹੋ ਗਿਆ ਅਤੇ ਦੋਵੇਂ ਡੁੱਬ ਗਏ।
ਬਾਹਰ ਖੜ੍ਹੇ ਛੋਟੇ ਭਰਾ ਵੱਲੋਂ ਰੌਲਾ ਪਾਉਣ 'ਤੇ ਇਕੱਠੇ ਹੋਏ ਪਿੰਡ ਵਾਸੀਆਂ ਨੇ ਦੋਵਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਿਲ੍ਹਾ ਪ੍ਰਸ਼ਾਸਨ ਨੇ ਪੀੜਤ ਪਰਿਵਾਰ ਨੂੰ ਸਰਕਾਰੀ ਮਦਦ ਦੇਣ ਦਾ ਭਰੋਸਾ ਦਿੱਤਾ ਹੈ।
ਇਹ ਵੀ ਪੜ੍ਹੋ- ਹੁਣ ਵਿਆਹ ਕਰਾ ਕੇ ਕੈਨੇਡਾ ਜਾਣ ਵਾਲੇ ਜੋੜੇ ਹੋ ਜਾਣ ਸਾਵਧਾਨ ! ਲੱਗ ਸਕਦੈ 5 ਸਾਲ ਤੱਕ ਦਾ ਬੈਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
