ਵੱਡੀ ਖ਼ਬਰ ; 2 ਸਕੇ ਭਰਾਵਾਂ ਦਾ ਗੋਲ਼ੀਆਂ ਮਾਰ ਕੇ ਕਤਲ
Sunday, Sep 14, 2025 - 08:51 AM (IST)

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਮੁੰਗਰਾ ਬਾਦਸ਼ਾਹਪੁਰ ਥਾਣਾ ਖੇਤਰ ਦੇ ਰਾਮਨਗਰ ਵਿਖੇ 2 ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਸ ਅਨੁਸਾਰ ਇਹ ਘਟਨਾ ਸ਼ਨੀਵਾਰ ਰਾਤ ਨੂੰ ਕਰੀਬ 10 ਵਜੇ ਵਾਪਰੀ ਅਤੇ ਘਟਨਾ ਦੀ ਜਾਣਕਾਰੀ ਮਿਲਦੇ ਹੀ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ।
ਪੁਲਿਸ ਸੁਪਰਡੈਂਟ ਡਾ. ਕੌਸਤੁਭ ਨੇ ਦੱਸਿਆ ਕਿ ਸ਼ਾਹਜਹਾਂ (60) ਅਤੇ ਜਹਾਂਗੀਰ (48) ਦੋਵੇਂ ਮਝਗਵਾਂ ਦੇ ਰਹਿਣ ਵਾਲੇ ਹਨ ਤੇ ਸਕੇ ਭਰਾ ਸਨ। ਇਹ ਦੋਵੇਂ ਮੋਟਰਸਾਈਕਲ 'ਤੇ ਮੁੰਗਰਾ ਬਾਦਸ਼ਾਹਪੁਰ ਆਏ ਸਨ। ਉਹ ਸ਼ਨੀਵਾਰ ਦੇਰ ਰਾਤ ਆਪਣੇ ਘਰ ਵਾਪਸ ਆ ਰਹੇ ਸਨ ਕਿ ਰਾਮਨਗਰ ਨੇੜੇ ਰਸਤੇ ਵਿੱਚ ਲਗਭਗ 10 ਵਜੇ ਇੱਕ ਮੋਟਰਸਾਈਕਲ ਸਵਾਰ ਬਦਮਾਸ਼, ਜੋ ਪਹਿਲਾਂ ਤੋਂ ਹੀ ਉਡੀਕ ਵਿੱਚ ਸੀ, ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ।
ਪੁਲਸ ਸੁਪਰਡੈਂਟ ਨੇ ਦੱਸਿਆ ਕਿ ਇਸ ਹਮਲੇ ਵਿੱਚ ਸ਼ਾਹਜਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਜਹਾਂਗੀਰ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸਿੱਖ ਕੁੜੀ ਦੀ ਦਿਨ-ਦਿਹਾੜੇ ਰੋਲ਼ੀ ਪੱਤ, ਅੱਗੋਂ ਅੰਗਰੇਜ਼ ਕਹਿੰਦੇ- 'ਮੁੜ ਜਾਓ ਆਪਣੇ ਦੇਸ਼...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e