BRS ਦੇ ਨੇਤਾ ਰਾਓ ਦਾ ਅਸਤੀਫਾ ਪ੍ਰਵਾਨ, ਰਾਜ ਸਭਾ ਦੀ ਇਕ ਹੋਰ ਸੀਟ ਹੋਈ ਖਾਲੀ
Friday, Jul 05, 2024 - 06:53 PM (IST)
ਨਵੀਂ ਦਿੱਲੀ (ਭਾਸ਼ਾ)- ਰਾਜ ਸਭਾ ’ਚ ਸ਼ੁੱਕਰਵਾਰ ਨੂੰ ਇਕ ਹੋਰ ਸੀਟ ਖਾਲੀ ਹੋ ਗਈ ਹੈ। ਕਿਉਂਕਿ ਚੇਅਰਮੈਨ ਜਗਦੀਪ ਧਨਖੜ ਨੇ ਕੇਸ਼ਵ ਰਾਓ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਦੱਸ ਦੇਈਏ ਕਿ ਰਾਓ ਨੇ ਕਾਂਗਰਸ ’ਚ ਸ਼ਾਮਲ ਹੋਣ ਤੋਂ ਬਾਅਦ ਭਾਰਤ ਰਾਸ਼ਟਰ ਸਮਿਤੀ (ਬੀ. ਆਰ. ਐੱਸ.) ਦੇ ਰਾਜ ਸਭਾ ਦੇ ਮੈਂਬਰ ਵਜੋਂ ਆਪਣੀ ਮੈਂਬਰੀ ਛੱਡ ਦਿੱਤੀ ਸੀ।
ਇਹ ਵੀ ਪੜ੍ਹੋ - ਔਰਤਾਂ ਲਈ ਵੱਡੀ ਖ਼ੁਸ਼ਖ਼ਬਰੀ: ਹੁਣ ਕਿਰਾਏ ਦੀ ਕੁੱਖ ਰਾਹੀਂ ਮਾਂ ਬਣਨ 'ਤੇ ਵੀ ਮਿਲੇਗੀ ਜਣੇਪਾ ਛੁੱਟੀ
ਇਸ ਤੋਂ ਇਲਾਵਾ ਰਾਓ 2020 ਤੋਂ ਤੇਲੰਗਾਨਾ ਤੋਂ ਬੀ. ਆਰ. ਐੱਸ. ਦੇ ਰਾਜ ਸਭਾ ਮੈਂਬਰ ਸਨ। ਉਹ ਬੁੱਧਵਾਰ ਕਾਂਗਰਸ ’ਚ ਸ਼ਾਮਲ ਹੋਏ ਸਨ। ਉਨ੍ਹਾਂ ਵੀਰਵਾਰ ਮੈਂਬਰੀ ਤੋਂ ਅਸਤੀਫਾ ਦਿੱਤਾ ਸੀ। ਅਧਿਕਾਰਤ ਸੂਤਰਾਂ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਧਨਖੜ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ। ਇਸ ਤੋਂ ਬਾਅਦ ਉਨ੍ਹਾਂ ਦੀ ਰਾਜ ਸਭਾ ਦੀ ਸੀਟ ਖਾਲੀ ਹੋ ਗਈ ਹੈ। ਰਾਓ ਦੇ ਅਸਤੀਫੇ ਪਿੱਛੋਂ ਹੁਣ ਹਾਊਸ ਦੀਆਂ ਕੁਲ 16 ਸੀਟਾਂ ਖਾਲੀ ਹਨ।
ਇਹ ਵੀ ਪੜ੍ਹੋ - ਸੱਪ ਨੇ ਡੰਗਿਆ ਬੰਦਾ, ਅੱਗੋਂ ਬੰਦੇ ਨੇ ਦੰਦੀਆਂ ਵੱਢ-ਵੱਢ ਮਾਰ 'ਤਾ ਸੱਪ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8