ਬਾਥਰੂਮ 'ਚ ਡਿੱਗੇ ਤੇਲੰਗਾਨਾ ਦੇ ਸਾਬਕਾ CM ਚੰਦਰਸ਼ੇਖਰ, ਹਸਪਤਾਲ 'ਚ ਦਾਖ਼ਲ
Friday, Dec 08, 2023 - 10:35 AM (IST)
ਹੈਦਰਾਬਾਦ- ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਅਤੇ BRS ਮੁਖੀ ਕੇ. ਚੰਦਰਸ਼ੇਖਰ ਰਾਓ ਨੂੰ ਆਪਣੇ ਫਾਰਮ ਹਾਊਸ 'ਚ ਡਿੱਗਣ ਕਾਰਨ ਸੱਟਾਂ ਲੱਗੀਆਂ ਹਨ। ਸਾਬਕਾ ਮੁੱਖ ਮੰਤਰੀ 7 ਦਸੰਬਰ ਦੀ ਰਾਤ ਨੂੰ ਇਰਾਵੱਲੀ ਸਥਿਤ ਆਪਣੇ ਫਾਰਮ ਹਾਊਸ 'ਚ ਡਿੱਗ ਗਏ ਸਨ। ਉਨ੍ਹਾਂ ਨੂੰ ਯਸ਼ੋਦਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਵਿਧਾਨ ਸਭਾ ਚੋਣਾਂ ਵਿਚ ਭਾਰਤੀ ਰਾਸ਼ਟਰ ਸਮਿਤੀ (BRS) ਦੀ ਹਾਰ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚੰਦਰਸ਼ੇਖਰ ਰਾਵ ਇਰਾਵੱਲੀ ਵਿਚ ਆਪਣੇ ਫਾਰਮ ਹਾਊਸ ਗਏ ਸਨ। ਉਨ੍ਹਾਂ ਨੇ ਦੋ ਦਿਨ ਪਹਿਲਾਂ ਫਾਰਮ ਹਾਊਸ 'ਤੇ ਪਾਰਟੀ ਵਿਧਾਇਕਾਂ ਦੀ ਮੀਟਿੰਗ ਵੀ ਕੀਤੀ ਸੀ।
ਇਹ ਵੀ ਪੜ੍ਹੋ- ਸਾਬਕਾ ਅਕਾਲੀ ਵਿਧਾਇਕ ਦੇ ਘਰ ਬਾਹਰ ਫਾਇਰਿੰਗ ਦੇ ਮਾਮਲੇ 'ਚ ਲਾਰੈਂਸ-ਗੋਲਡੀ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ
ਜਾਣਕਾਰੀ ਮੁਤਾਬਕ ਸਾਬਕਾ ਮੁੱਖ ਮੰਤਰੀ ਯਸ਼ੋਦਾ ਹਸਪਤਾਲ 'ਚ ਦਾਖਲ ਹਨ। ਉਸ ਦੀ ਖੱਬੀ ਲੱਤ 'ਤੇ ਗੰਭੀਰ ਸੱਟ ਲੱਗੀ ਹੈ। ਡਾਕਟਰਾਂ ਦੀ ਟੀਮ ਉਸ ਦੀ ਜਾਂਚ ਕਰ ਰਹੀ ਹੈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਕਮਰ ਦੀ ਹੱਡੀ ਵੀ ਟੁੱਟ ਗਈ ਹੈ। ਸਾਬਕਾ ਮੁੱਖ ਮੰਤਰੀ ਨੂੰ ਕਿੰਨੀ ਸੱਟ ਲੱਗੀ ਹੈ। ਹਸਪਤਾਲ ਵਲੋਂ ਕੁਝ ਘੰਟਿਆਂ 'ਚ ਇਕ ਮੈਡੀਕਲ ਬੁਲੇਟਿਨ ਜਾਰੀ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਦੀ ਪਾਰਟੀ ਦੇ ਕੁਝ ਨੇਤਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਸਪਤਾਲ 'ਚ ਮੌਜੂਦ ਹਨ।
ਇਹ ਵੀ ਪੜ੍ਹੋ- 3 ਸੂਬਿਆਂ ਦੇ CM ’ਤੇ ਸਸਪੈਂਸ ਬਰਕਰਾਰ, ਕਾਂਗਰਸ ਦਾ ਤੰਜ਼- BJP ਨੂੰ ਬਰਾਤ ਦੇ ਲਾੜੇ ਅਜੇ ਤੱਕ ਨਹੀਂ ਮਿਲੇ
ਮੁੱਖ ਮੰਤਰੀ ਪਿਛਲੇ ਕਈ ਸਾਲਾਂ ਤੋਂ ਮੁੱਖ ਮੰਤਰੀ ਨਿਵਾਸ ਵਿਚ ਰਹਿ ਰਹੇ ਸਨ। ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਦਾ ਏਰਾਵੱਲੀ ਫਾਰਮ ਹਾਊਸ ਗਜਵੇਲ 'ਚ ਸਥਿਤ ਹੈ। ਚੰਦਰਸ਼ੇਖਰ ਨੇ ਗਜਵੇਲ ਤੋਂ ਹੀ ਚੋਣ ਜਿੱਤੀ ਹੈ, ਜਦਕਿ ਕਾਮਾਰੈੱਡੀ ਵਿਧਾਨ ਸਭਾ ਤੋਂ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਦੱਸ ਦੇਈਏ ਕਿ BRS ਨੂੰ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਸੂਬੇ 'ਚ ਪਹਿਲੀ ਵਾਰ ਕਾਂਗਰਸ ਦੀ ਸਰਕਾਰ ਬਣੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8