ਜੀਂਦ ''ਚ ਝਾੜੀਆਂ ''ਚੋਂ ਮਿਲੀ ਲਾਪਤਾ ਨੌਜਵਾਨ ਦੀ ਲਾਸ਼, ਗੋਲੀਆਂ ਮਾਰ ਕੇ ਕੀਤਾ ਗਿਆ ਕਤਲ

Thursday, Jun 22, 2023 - 05:44 PM (IST)

ਜੀਂਦ ''ਚ ਝਾੜੀਆਂ ''ਚੋਂ ਮਿਲੀ ਲਾਪਤਾ ਨੌਜਵਾਨ ਦੀ ਲਾਸ਼, ਗੋਲੀਆਂ ਮਾਰ ਕੇ ਕੀਤਾ ਗਿਆ ਕਤਲ

ਜੁਲਾਨਾ- ਜੁਲਾਨਾ ਦੇ ਪਿੰਡ ਫਿਲਾਜਫਗੜ੍ਹ 'ਚ ਝਾੜੀਆਂ 'ਚੋਂ ਨੌਜਵਾਨ ਦੀ ਲਾਸ਼ ਮਿਲਣ ਕਾਰਨ ਹਫੜਾ-ਦਫੜੀ ਮਚ ਗਈ। ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਨੌਜਵਾਨ ਰਾਤ ਤੋਂ ਲਾਪਤਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਇੰਚਾਰਜ ਪੁਲਸ ਫੋਰਸ ਦੇ ਨਾਲ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਜਾ ਜਾਇਜ਼ਾ ਲਿਆ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੈ। 

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਆਖਰੀ ਵਾਰ ਬੀਤੀ ਰਾਤ ਨੂੰ ਆਪਣਾ ਮਾਂ ਨਾਲ ਫੋਨ 'ਤੇ ਗੱਲ ਹੋਈ ਸੀ। ਉਹ ਕੁਝ ਸਮੇਂ ਬਾਅਦ ਘਰ ਪਰਤਨ ਬਾਰੇ ਕਹਿ ਰਿਹਾ ਸੀ ਪਰ ਪੂਰੀ ਰਾਤ ਉਹ ਘਰ ਵਾਪਸ ਨਹੀਂ ਆਇਆ। ਪੁਲਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਫਿਲਹਾਲ ਪੁਲਸ ਅਤੇ ਫੋਰੈਂਸਿਕ ਟੀਮ ਜਾਂਚ 'ਚ ਜੁਟੀ ਹੈ।


author

Rakesh

Content Editor

Related News