ਪੁਲਸ ਗੋਲੀਬਾਰੀ ਦੇ ਪੀੜਤਾਂ ਨੂੰ ਮੁਆਵਜਾ ਨਹੀਂ ਮਿਲੇਗਾ : ਯੇਦੀਯੁਰੱਪਾ

Wednesday, Dec 25, 2019 - 01:44 PM (IST)

ਪੁਲਸ ਗੋਲੀਬਾਰੀ ਦੇ ਪੀੜਤਾਂ ਨੂੰ ਮੁਆਵਜਾ ਨਹੀਂ ਮਿਲੇਗਾ : ਯੇਦੀਯੁਰੱਪਾ
ਮੈਂਗਲੁਰੂ (ਵਾਰਤਾ)- ਕਰਨਾਟਕ ਦੇ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਨੇ ਮੈਂਗਲੁਰੂ ਵਿਚ ਪੁਲਸ ਦੀ ਗੋਲੀਬਾਰੀ ਦੇ ਦੋ ਪੀੜਤਾਂ ਨੂੰ 10-10 ਲੱਖ ਰੁਪਏ ਦਾ ਮੁਆਵਜਾ ਦੇਣ ਦੇ ਆਪਣੇ ਹੁਕਮ ਨੂੰ ਪਲਟ ਦਿੱਤਾ ਹੈ। ਯੇਦੀਯੁਰੱਪਾ ਨੇ ਬੁੱਧਵਾਰ ਨੂੰ ਪੱਤਰਕਾਰ ਸੰਮੇਲਨ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ 19 ਦਸੰਬਰ ਨੂੰ ਮੈਂਗਲੁਰੂ ਵਿਚ ਹੋਈ ਹਿੰਸਾ ਵਿਚ ਪੁਲਸ ਦੀ ਗੋਲੀ ਲੱਗਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜਾ ਨਹੀਂ ਦੇਣ ਦਾ ਫੈਸਲਾ ਕੀਤਾ ਗਿਆ ਹੈ, ਕਿਉਂਕਿ ਦੋਵੇਂ ਪੀੜਤ ਅਪਰਾਧਕ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਮੁਆਵਜੇ ਦੇ ਭੁਗਤਾਨ ਦਾ ਫੈਸਲਾ ਸੂਬਾ ਸਰਕਾਰ ਵਲੋਂ ਨਿਰਦੇਸ਼ਿਤ ਸੀ. ਆਈ. ਡੀ. ਅਤੇ ਮੈਜਿਸਟ੍ਰੇਟ ਜਾਂਚ ਦੇ ਪੂਰਾ ਹੋਣ ਤੋਂ ਬਾਅਦ ਲਿਆ ਜਾਵੇਗਾ। ਜੋ ਲੋਕ ਅਪਰਾਧਕ ਦੋਸ਼ ਦਾ ਸਾਹਮਣਾ ਕਰ ਰਹੇ ਹੋਣ, ਉਨ੍ਹਾਂ ਨੂੰ ਮੁਆਵਜਾ ਦੇਣ ਦੀ ਵਿਵਸਥਾ ਨਹੀਂ ਹੈ। ਯੇਦੀਯੁਰੱਪਾ ਨੇ ਸੀਨੀਅਰ ਪੁਲਸ ਅਧਿਕਾਰੀਆ ਨਾਲ ਬੈਠਕ ਕਰ ਕੇ ਸ਼ਹਿਰ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਲਈ। ਬੈਠਕ ਵਿਚ ਸੂਬੇ ਦੇ ਗ੍ਰਹਿ ਮੰਤਰੀ ਬਸਵਰਾਜ ਬੋਮੰਈ ਹਾਜ਼ਰ ਸਨ।
author

Tanu

Content Editor

Related News