BSF ਹੱਥ ਲੱਗੀ ਵੱਡੀ ਸਫ਼ਲਤਾ: 1 ਕਰੋੜ ਰੁਪਏ ਤੋਂ ਵੱਧ ਦੇ ਮੁੱਲ ਵਾਲੇ ਸੋਨੇ ਦੇ ਬਿਸਕੁਟ ਕੀਤੇ ਜ਼ਬਤ

Tuesday, Oct 07, 2025 - 05:26 PM (IST)

BSF ਹੱਥ ਲੱਗੀ ਵੱਡੀ ਸਫ਼ਲਤਾ: 1 ਕਰੋੜ ਰੁਪਏ ਤੋਂ ਵੱਧ ਦੇ ਮੁੱਲ ਵਾਲੇ ਸੋਨੇ ਦੇ ਬਿਸਕੁਟ ਕੀਤੇ ਜ਼ਬਤ

ਕੋਲਕਾਤਾ : ਸਰਹੱਦੀ ਸੁਰੱਖਿਆ ਬਲ (BSF) ਨੇ ਪੱਛਮੀ ਬੰਗਾਲ ਦੇ ਮੁਰਸ਼ੀਦਾਬਾਦ ਜ਼ਿਲ੍ਹੇ ਵਿੱਚ ਬੰਗਲਾਦੇਸ਼ ਸਰਹੱਦ ਦੇ ਨੇੜੇ ਤੋਂ 1.09 ਕਰੋੜ ਰੁਪਏ ਦੇ ਸੋਨੇ ਦੇ ਬਿਸਕੁਟ ਜ਼ਬਤ ਕੀਤੇ ਹਨ। ਅਰਧ ਸੈਨਿਕ ਬਲ ਨੇ ਮੰਗਲਵਾਰ ਨੂੰ ਇੱਕ ਬਿਆਨ ਜਾਰੀ ਕਰਦੇ ਹੋਏ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਖਾਸ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਭਾਰਤ-ਬੰਗਲਾਦੇਸ਼ ਅੰਤਰਰਾਸ਼ਟਰੀ ਸਰਹੱਦ 'ਤੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਚਾਰਭਦਰਾ ਫਾਰਵਰਡ ਬਾਰਡਰ ਪੋਸਟ 'ਤੇ ਤਾਇਨਾਤ ਬੀਐਸਐਫ ਦੀ 146ਵੀਂ ਬਟਾਲੀਅਨ ਨੇ ਸੋਮਵਾਰ ਰਾਤ ਨੂੰ ਸਰਹੱਦ ਦੇ ਨੇੜੇ ਇਕ ਖੇਤ ਵਿਚ ਲੁਕਾਏ ਗਏ 8 ਸੋਨੇ ਦੇ ਬਿਸਕੁਟ ਜ਼ਬਤ ਕੀਤੇ। 

ਪੜ੍ਹੋ ਇਹ ਵੀ : ਸਰਕਾਰੀ ਕਰਮਚਾਰੀਆਂ ਲਈ Good News: ਇਸ ਭੱਤੇ ਦੇ ਨਿਯਮਾਂ 'ਚ ਕਰ 'ਤਾ ਵੱਡਾ ਬਦਲਾਅ

ਬਿਆਨ ਅਨੁਸਾਰ ਜ਼ਬਤ ਕੀਤੇ ਗਏ ਸੋਨੇ ਦੇ ਬਿਸਕੁਟ ਦਾ ਭਾਰ 832.550 ਗ੍ਰਾਮ ਹੈ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸਦੀ ਕੀਮਤ ਲਗਭਗ 1.09 ਕਰੋੜ ਰੁਪਏ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਤਲਾਸ਼ੀ ਦੌਰਾਨ ਬੀਐਸਐਫ ਦੇ ਜਵਾਨਾਂ ਨੂੰ ਘਾਹ ਦਾ ਇੱਕ ਢੇਰ ਅਸਾਧਾਰਨ ਤਰੀਕੇ ਨਾਲ ਰੱਖਿਆ ਹੋਇਆ ਦਿਖਾਈ ਦਿੱਤਾ ਸੀ। ਸ਼ੱਕ ਪੈਣ 'ਤੇ ਜਦੋਂ ਉਕਤ ਖੇਤਰ ਦੀ ਖੁਦਾਈ ਕੀਤੀ ਗਈ ਤਾਂ ਲਾਲ ਕੱਪੜੇ ਵਿੱਚ ਲਪੇਟੇ ਅੱਠ ਸੋਨੇ ਦੇ ਬਿਸਕੁਟ ਬਰਾਮਦ ਹੋਏ। ਬੀਐਸਐਫ ਦੇ ਜਵਾਨਾਂ ਨੇ ਉਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ।

ਪੜ੍ਹੋ ਇਹ ਵੀ : ਹੁਣ ਰਾਸ਼ਨ ਡਿਪੂਆਂ ਤੋਂ ਮਿਲੇਗਾ ਸਸਤਾ ਸਰ੍ਹੋਂ ਦਾ ਤੇਲ!

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News