ਜੰਗਬੰਦੀ ਉਲੰਘਣਾ : ਅੰਤਰਰਾਸ਼ਟਰੀ ਸਰਹੱਦ ''ਤੇ BSF ਅਤੇ ਪਾਕਿਸਤਾਨੀ ਰੇਂਜਰਸ ਵਿਚਾਲੇ ਹੋਈ ਫਲੈਗ ਮੀਟਿੰਗ
Wednesday, Sep 07, 2022 - 10:11 AM (IST)
ਜੰਮੂ (ਭਾਸ਼ਾ)- ਜੰਗਬੰਦੀ ਦੀ ਉਲੰਘਣਾ ਦੇ ਕੁਝ ਘੰਟਿਆਂ ਬਾਅਦ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਅਤੇ ਪਾਕਿਸਤਾਨ ਰੇਂਜਰਾਂ ਨੇ ਇੱਥੇ ਅੰਤਰਰਾਸ਼ਟਰੀ ਸਰਹੱਦ ‘ਤੇ ਫਲੈਗ ਮੀਟਿੰਗ ਕੀਤੀ ਅਤੇ ‘ਮੌਜੂਦਾ ਨਿਯਮਾਂ’ ਦਾ ਸਨਮਾਨ ਕਰਨ ਲਈ ਸਹਿਮਤੀ ਪ੍ਰਗਟਾਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਬੀ.ਐੱਸ.ਐੱਫ. ਦੇ ਡਿਪਟੀ ਇੰਸਪੈਕਟਰ ਜਨਰਲ ਐੱਸ.ਪੀ.ਐੱਸ. ਸੰਧੂ ਨੇ ਦੱਸਿਆ ਕਿ ਕੰਪਨੀ ਕਮਾਂਡਰ ਪੱਧਰ ਦੀ ਮੀਟਿੰਗ ਦੁਪਹਿਰ 1.45 ਵਜੇ ਹੋਈ ਅਤੇ ਮੀਟਿੰਗ ਸਦਭਾਵਨਾ ਭਰੇ ਮਾਹੌਲ ਵਿਚ ਸਮਾਪਤ ਹੋਈ।
ਇਹ ਵੀ ਪੜ੍ਹੋ : ਪਾਕਿਸਤਾਨੀ ਫ਼ੌਜੀਆਂ ਨੇ ਜੰਮੂ 'ਚ ਕੌਮਾਂਤਰੀ ਸਰਹੱਦ 'ਤੇ ਜੰਗਬੰਦੀ ਸਮਝੌਤੇ ਦੀ ਕੀਤੀ ਉਲੰਘਣਾ
ਇਸ ਤੋਂ ਪਹਿਲਾਂ ਪਾਕਿਸਤਾਨ ਰੇਂਜਰਾਂ ਨੇ ਜੰਮੂ ਜ਼ਿਲ੍ਹੇ ਦੇ ਅਰਨੀਆ ਸੈਕਟਰ 'ਚ ਅੰਤਰਰਾਸ਼ਟਰੀ ਸਰਹੱਦ 'ਤੇ ਬਿਨਾਂ ਉਕਸਾਵੇ ਦੇ ਗੋਲੀਬਾਰੀ ਕਰਕੇ ਜੰਗਬੰਦੀ ਦੀ ਉਲੰਘਣਾ ਕੀਤੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ 'ਚ ਕੋਈ ਜ਼ਖ਼ਮੀ ਨਹੀਂ ਹੋਇਆ ਹੈ। ਜੰਮੂ ਵਿਚ ਬੀ.ਐੱਸ.ਐੱਫ. ਦੇ ਇਕ ਜਨਤਕ ਸੰਪਰਕ ਅਧਿਕਾਰੀ ਨੇ ਕਿਹਾ,"ਦੋਵਾਂ ਧਿਰਾਂ ਵਿਚਕਾਰ ਬਿਨਾਂ ਉਕਸਾਵੇ ਦੇ ਗੋਲੀਬਾਰੀ ਦੇ ਮੁੱਦੇ 'ਤੇ ਚਰਚਾ ਕੀਤੀ ਗਈ ਅਤੇ ਦੋਵੇਂ ਧਿਰਾਂ ਵੱਧ ਤੋਂ ਵੱਧ ਸੰਜਮ ਵਰਤਣ ਲਈ ਸਹਿਮਤ ਹੋ ਗਈਆਂ।" ਦੋਵੇਂ ਧਿਰਾਂ ਭਵਿੱਖ ਵਿਚ ਮੌਜੂਦਾ ਨਿਯਮਾਂ ਦਾ ਸਨਮਾਨ ਕਰਨ ਲਈ ਸਹਿਮਤ ਹੋਈਆਂ।''
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ