BSF ਨੇ ਗੈਰ-ਕਾਨੂੰਨੀ ਰੂਪ ਨਾਲ ਅੰਤਰਰਾਸ਼ਟਰੀ ਸਰਹੱਦ ਪਾਰ ਕਰ ਰਹੇ 45 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

Friday, Sep 15, 2023 - 05:54 PM (IST)

BSF ਨੇ ਗੈਰ-ਕਾਨੂੰਨੀ ਰੂਪ ਨਾਲ ਅੰਤਰਰਾਸ਼ਟਰੀ ਸਰਹੱਦ ਪਾਰ ਕਰ ਰਹੇ 45 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਕੋਲਕਾਤਾ (ਭਾਸ਼ਾ)- ਪੱਛਮੀ ਬੰਗਾਲ 'ਚ ਵੱਖ-ਵੱਖ ਮੁਹਿੰਮਾਂ 'ਚ ਗੈਰ-ਕਾਨੂੰਨੀ ਰੂਪ ਨਾਲ ਅੰਤਰਰਾਸ਼ਟਰੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ 'ਚ 45 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ 'ਚੋਂ ਜ਼ਿਆਦਾਤਰ ਬੰਗਲਾਦੇਸ਼ੀ ਸਨ। ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਨੇ ਇਹ ਜਾਣਕਾਰੀ ਦਿੱਤੀ। ਬੀ.ਐੱਸ.ਐੱਫ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ 'ਚ 32 ਬੰਗਲਾਦੇਸ਼ੀ ਸ਼ਾਮਲ ਹਨ, ਜਿਨ੍ਹਾਂ ਨੇ ਸਰਹੱਦ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕੀਤੀ, ਜਦੋਂ ਕਿ 13 ਭਾਰਤੀ ਹਨ, ਜਿਨ੍ਹਾਂ ਨੇ ਗੈਰ-ਕਾਨੂੰਨੀ ਰੂਪ ਨਾਲ ਗੁਆਂਢੀ ਦੇਸ਼ 'ਚ ਜਾਣ ਦੀ ਕੋਸ਼ਿਸ਼ ਕੀਤੀ। ਬੀ.ਐੱਸ.ਐੱਫ. ਨੇ ਦੱਸਿਆ ਕਿ ਸਿੰਗਮੋਰਾ ਸਰਹੱਦ ਚੌਕੀ 'ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ 20 ਬੰਗਲਾਦੇਸ਼ੀ ਔਰਤਾਂ, 4 ਪੁਰਸ਼ਾਂ ਅਤੇ ਚਾਰ ਬੱਚਿਆਂ ਨੂੰ ਗ੍ਰਿਫ਼ਤਾਰ ਕੀਤਾ। ਬੀ.ਐੱਸ.ਐੱਫ. ਨੇ ਦੱਸਿਆ ਕਿ 6 ਭਾਰਤੀ ਔਰਤਾਂ, ਤਿੰਨ ਬੱਚਿਆਂ ਅਤੇ ਇਕ ਪੁਰਸ਼ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਉਸ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਬੁੱਧਵਾਰ ਨੂੰ 3 ਵੱਖ-ਵੱਖ ਮੁਹਿੰਮਾਂ 'ਚ ਕੀਤੀਆਂ ਗਈਆਂ। 

ਇਹ ਵੀ ਪੜ੍ਹੋ : ਮਹਾਦੇਵ ਸੱਟੇਬਾਜ਼ੀ ਮਾਮਲੇ 'ਚ ED ਦੀ ਵੱਡੀ ਕਾਰਵਾਈ, 417 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ

ਬੀ.ਐੱਸ.ਐੱਫ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਭਾਰਤੀ ਨਾਗਰਿਕ ਮਹਾਰਾਸ਼ਟਰ, ਝਾਰਖੰਡ ਅਤੇ ਪੱਛਮੀ ਬੰਗਾਲ ਦੇ ਵੱਖ-ਵੱਖ ਹਿੱਸਿਆਂ ਤੋਂ ਹਨ, ਜਦੋਂ ਕਿ ਬੰਗਲਾਦੇਸ਼ੀ ਨਾਗਰਿਕ ਬਾਗੇਰਹਾਟ, ਬਰਿਸ਼ਾਲ, ਫਿਰੋਜ਼ਪੁਰ, ਖੁਲਨਾ, ਜੇਸੋਰ, ਗਾਜ਼ੀਪੁਰ ਅਤੇ ਗੋਪਾਲਗੰਜ ਜ਼ਿਲ੍ਹਿਆਂ ਤੋਂ ਹਨ। ਬੀ.ਐੱਸ.ਐੱਫ. ਨੇ ਦੱਸਿਆ ਕਿ ਹੋਰ ਮੁਹਿੰਮ 'ਚ, ਰਾਣਾਘਾਟ ਸਰਹੱਦੀ ਚੌਕੀ 'ਤੇ ਤਾਇਨਾਤ ਜਵਾਨਾਂ ਨੇ ਤਿੰਨ ਬੰਗਲਾਦੇਸ਼ੀ ਔਰਤਾਂ ਅਤੇ ਇਕ ਪੁਰਸ਼ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਨੇ 2 ਭਾਰਤੀ ਪੁਰਸ਼ ਅਤੇ ਇਕ ਔਰਤ ਨੂੰ ਵੀ ਫੜਿਆ। ਉਸ ਨੇ ਦੱਸਿਆ ਕਿ ਬੰਗਲਾਦੇਸ਼ੀ ਨਾਗਰਿਕਾਂ ਨੇ ਪੁੱਛ-ਗਿੱਛ ਦੌਰਾਨ ਦੱਸਿਆ ਕਿ ਉਹ ਇਕ ਚੰਗਾ ਜੀਵਨ ਜਿਊਂਣ ਲਈ ਭਾਰਤ ਆ ਰਹੇ ਸਨ, ਜਦੋਂ ਕਿ ਗ੍ਰਿਫ਼ਤਾਰ ਭਾਰਤੀ ਨਾਗਰਿਕਾਂ ਨੇ ਕਿਹਾ ਕਿ ਉਹ ਆਪਣੇ ਰਿਸ਼ਤੇਦਾਰਾਂ ਤੋਂ ਮਿਲਣ ਜਾ ਰਹੇ ਸਨ। ਬੀ.ਐੱਸ.ਐੱਫ. ਨੇ ਦੱਸਿਆ ਕਿ ਗ੍ਰਿਫ਼ਤਾਰ ਲੋਕਾਂ ਨੂੰ ਬਗਦਾਹ ਪੁਲਸ ਥਾਣੇ ਦੇ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ ਹੈ। ਬੀ.ਐੱਸ.ਐੱਫ. ਦੇ ਇਕ ਬੁਲਾਰੇ ਨੇ ਦੱਸਿਆ ਕਿ ਅੰਤਰਰਾਸ਼ਟਰੀ ਸਰਹੱਦ 'ਤੇ ਗੈਰਕਾਨੂੰਨੀ ਗਤੀਵਿਧੀਆਂ ਰੋਕਣ ਲਈ ਕਠੋਰ ਕਦਮ ਚੁੱਕੇ ਜਾ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News