BSF ਨੇ ਗੁਜਰਾਤ ਤੋਂ ਦੇਸ਼ ''ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਵਿਅਕਤੀ ਨੂੰ ਫੜਿਆ

Wednesday, Jun 19, 2024 - 03:44 PM (IST)

BSF ਨੇ ਗੁਜਰਾਤ ਤੋਂ ਦੇਸ਼ ''ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਵਿਅਕਤੀ ਨੂੰ ਫੜਿਆ

ਭੁਜ- ਸਰਹੱਦ ਸੁਰੱਖਿਆ ਫੋਰਸ (BSF) ਨੇ ਗੁਜਰਾਤ ਦੇ ਕੱਛ ਜ਼ਿਲ੍ਹੇ ਵਿਚ ਸਰਹੱਦ 'ਤੇ ਲੱਗੀ ਵਾੜ ਪਾਰ ਕਰ ਕੇ ਭਾਰਤ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨ ਦੇ ਇਕ ਵਿਅਕਤੀ ਨੂੰ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। BSF ਨੇ ਇਕ ਅਧਿਕਾਰਤ ਬਿਆਨ ਵਿਚ ਕਿਹਾ ਕਿ ਪਾਕਿਸਤਾਨੀ ਨਾਗਰਿਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। BSF ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵਿਅਕਤੀ ਦੀ ਪਛਾਣ ਪਾਕਿਸਤਾਨ ਦੇ ਸਿਆਲਕੋਟ ਵਾਸੀ ਅਫਜ਼ਲ (30) ਦੇ ਰੂਪ ਵਿਚ ਹੋਈ ਹੈ। ਹਾਲਾਂਕਿ ਉਸ ਕੋਲੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। 

ਅਧਿਕਾਰੀ ਨੇ ਦੱਸਿਆ ਕਿ ਸਵੇਰੇ ਕਰੀਬ 7.15 ਵਜੇ BSF ਦੇ ਇਕ ਜਵਾਨ ਨੇ ਇਕ ਪਾਕਿਸਤਾਨੀ ਵਿਅਕਤੀ ਨੂੰ ਕੱਛ ਕੋਲ ਸਰਹੱਦ 'ਤੇ ਲੱਗੀ ਵਾੜ ਨੂੰ ਪਾਰ ਕਰ ਕੇ ਭਾਰਤੀ ਖੇਤਰ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਵੇਖਿਆ। ਜਵਾਨ ਤੋਂ ਜਾਣਕਾਰੀ ਮਿਲਣ 'ਤੇ BSF ਦੇ ਜਵਾਨ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਪਾਕਿਸਤਾਨੀ ਨਾਗਰਿਕ ਨੂੰ ਫੜਿਆ।


author

Tanu

Content Editor

Related News