15 ਕਰੋੜ ਦੀ ਹੈਰੋਇਨ ਲੈ ਕੇ ਪਾਕਿਸਤਾਨ ਤੋਂ ਭਾਰਤ ਆਇਆ ਡਰੋਨ, BSF ਨੇ ਫੜਿਆ
Saturday, Aug 10, 2024 - 03:43 PM (IST)
ਜੈਪੁਰ (ਭਾਸ਼ਾ)- ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਰਾਜਸਥਾਨ ਦੇ ਅਨੂਪਗੜ੍ਹ ਜ਼ਿਲ੍ਹੇ 'ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸੀਮਾ ਦੇ ਨੇੜੇ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ ਦੀ ਤਸਕਰੀ ਕੀਤੀ ਜਾ ਰਹੀ ਸੀ, ਜਿਸ ਦੀ ਅਨੁਮਾਨਿਤ ਕੀਮਤ 15 ਕਰੋੜ ਰੁਪਏ ਹੈ।
ਅਨੂਪਗੜ੍ਹ ਦੇ ਥਾਣਾ ਅਧਿਕਾਰੀ ਅਨਿਲ ਕੁਮਾਰ ਨੇ ਕਿਹਾ ਕਿ 30 ਏਪੀਡੀ ਪਿੰਡ ਦੇ ਨੇੜੇ ਸ਼ਨੀਵਾਰ ਸਵੇਰੇ ਇਕ ਖੇਤ 'ਚ ਡਰੋਨ ਮਿਲਿਆ, ਜਿਸ ਦੀ ਸੂਚਨਾ ਇਕ ਕਿਸਾਨ ਨੇ ਬੀ.ਐੱਸ.ਐੱਫ. ਨੂੰ ਦਿੱਤੀ। ਪੁਲਸ ਅਨੁਸਾਰ ਸ਼ਾਇਦ ਕਿਸੇ ਤਕਨੀਕੀ ਖ਼ਰਾਬੀ ਕਾਰਨ ਡਰੋਨ ਖੇਤ 'ਚ ਡਿੱਗ ਗਿਆ। ਸੂਚਨਾ ਮਿਲਣ 'ਤੇ ਬੀ.ਐੱਸ.ਐੱਫ. ਦੇ ਅਧਿਕਾਰੀ ਮੌਕੇ 'ਤੇ ਪੁੱਜੇ ਤਾਂ ਡਰੋਨ ਨਾਲ ਪੀਲੇ ਰੰਗ ਦੇ ਪੈਕੇਟ 'ਚ ਹੇਰੋਇਨ ਬਰਾਮਦ ਕੀਤੀ ਗਈ। ਬੀ.ਐੱਸ.ਐੱਫ. ਅਧਿਕਾਰੀਆਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਕੁਮਾਰ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8