ਭਾਰਤੀ ਸਰਹੱਦ ''ਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸ਼ੱਕੀ ਨੂੰ BSF ਨੇ ਕੀਤਾ ਢੇਰ
Thursday, Dec 26, 2024 - 10:14 AM (IST)
ਜੈਪੁਰ- ਸਰਹੱਦੀ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਗੰਗਾਨਗਰ ਜ਼ਿਲ੍ਹੇ ਵਿਚ ਭਾਰਤ-ਪਾਕਿਸਤਾਨ ਸਰਹੱਦ 'ਤੇ ਭਾਰਤੀ ਖੇਤਰ ਵਿਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਇਕ ਸ਼ੱਕੀ ਨੂੰ ਮਾਰ ਸੁੱਟਿਆ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਦੇਰ ਰਾਤ ਵਾਪਰੀ। ਗੰਗਾਨਗਰ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ ਗੌਰਵ ਯਾਦਵ ਨੇ ਦੱਸਿਆ ਕਿ ਇਹ ਘਟਨਾ ਕੇਸਰੀਸਿੰਘਪੁਰ ਖੇਤਰ ਦੇ ਇਕ ਪਿੰਡ ਨੇੜੇ ਉਸ ਸਮੇਂ ਵਾਪਰੀ ਜਦੋਂ ਇਕ ਸ਼ੱਕੀ ਵਿਅਕਤੀ ਨੇ ਪਾਕਿਸਤਾਨ ਤੋਂ ਭਾਰਤੀ ਸਰਹੱਦ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ।
ਉਨ੍ਹਾਂ ਦੱਸਿਆ ਕਿ ਸ਼ੱਕੀ ਭਾਰਤੀ ਸਰਹੱਦ 'ਤੇ ਸਥਿਤ ਖੰਭੇ ਵੱਲ ਆਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਬੀਐੱਸਐੱਫ ਦੇ ਜਵਾਨਾਂ ਨੇ ਉਸ ਨੂੰ ਚਿਤਾਵਨੀ ਦਿੱਤੀ। ਜਦੋਂ ਉਹ ਨਾ ਰੁਕਿਆ ਤਾਂ ਸਿਪਾਹੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਵਿਚ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸ਼ੱਕੀ ਕੋਲੋਂ ਪਾਕਿਸਤਾਨੀ ਕਰੰਸੀ, ਸਿਗਰਟ ਦੇ ਪੈਕਟ ਅਤੇ ਕੁਝ ਹੋਰ ਸਾਮਾਨ ਮਿਲਿਆ ਹੈ। ਉਸ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8