ਰਿਸ਼ਵਤ ਲੈਣ ਦੇ ਦੋਸ਼ ’ਚ BSF ਦਾ ਜਵਾਨ ਗ੍ਰਿਫਤਾਰ
Saturday, Jul 19, 2025 - 10:14 PM (IST)

ਨਵੀਂ ਦਿੱਲੀ (ਅਨਸ)-ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਦੇ ਇਕ ਜਵਾਨ ਨੂੰ ਇਕ ਠੇਕੇਦਾਰ ਤੋਂ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਹੈ। ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਲੋਕ ਲੇਖਾ ਦਫ਼ਤਰ ’ਚ ਤਾਇਨਾਤ ਧਰਮਿੰਦਰ ਕੁਮਾਰ ਵਰਮਾ ਨੇ ਠੇਕੇਦਾਰ ਦੇ ਬਕਾਇਆ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ 2 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਮਾਮਲੇ ’ਚ ਸ਼ਿਕਾਇਤ ਕੀਤੇ ਜਾਣ ’ਤੇ ਸੀ. ਬੀ. ਆਈ. ਨੇ 18 ਜੁਲਾਈ ਨੂੰ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜ ਲਿਆ।