BSF ਜਵਾਨ ਨੇ ਖ਼ੁਦ ਨੂੰ ਮਾਰੀ ਗੋਲ਼ੀ, 2 ਸਾਲ ਤੋਂ ਭਾਰਤ-ਪਾਕਿ ਸਰਹੱਦ ''ਤੇ ਸੀ ਤਾਇਨਾਤ, ਜਾਂਚ ''ਚ ਜੁਟੀ ਪੁਲਸ

Friday, Nov 10, 2023 - 01:31 AM (IST)

ਨੈਸ਼ਨਲ ਡੈਸਕ : ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ 'ਚ ਅੰਤਰਰਾਸ਼ਟਰੀ ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀਐੱਸਐੱਫ ਦੇ ਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 24 ਸਾਲਾ ਮ੍ਰਿਤਕ ਸੈਨਿਕ ਮਨੋਜ ਕੁਮਾਰ ਦੱਖਣੀ ਤ੍ਰਿਪੁਰਾ ਦਾ ਰਹਿਣ ਵਾਲਾ ਸੀ। ਉਹ 5 ਸਾਲ ਪਹਿਲਾਂ ਹੀ ਸੀਮਾ ਸੁਰੱਖਿਆ ਬਲ 'ਚ ਭਰਤੀ ਹੋਇਆ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਬੀਐੱਸਐੱਫ ਅਤੇ ਪੁਲਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ। ਲਾਸ਼ ਨੂੰ ਜ਼ਿਲ੍ਹਾ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਥਾਣਾ ਬਖਤੌਰ ਦੇ ਮੁਖੀ ਸੂਰਜਭਾਨ ਸਿੰਘ ਨੇ ਦੱਸਿਆ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Robot ਨੇ ਇਨਸਾਨ ਨੂੰ ਉਤਾਰਿਆ ਮੌਤ ਦੇ ਘਾਟ, ਪੜ੍ਹੋ ਹੈਰਾਨ ਕਰ ਦੇਣ ਵਾਲਾ ਮਾਮਲਾ

ਪੁਲਸ ਸਟੇਸ਼ਨ ਅਧਿਕਾਰੀ ਨੇ ਦੱਸਿਆ ਕਿ ਸਰਹੱਦੀ ਬਾੜਮੇਰ ਜ਼ਿਲ੍ਹੇ ਦੇ ਬਖਾਸਰ ਥਾਣਾ ਖੇਤਰ ਵਿੱਚ ਅੰਤਰਰਾਸ਼ਟਰੀ ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਇਕ ਜਵਾਨ ਨੇ ਠੋਡੀ 'ਚ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਬੀਐੱਸਐੱਫ ਜਵਾਨ ਮਨੋਜ ਕੁਮਾਰ ਵਾਸੀ ਤ੍ਰਿਪੁਰਾ ਬੀਤੀ ਰਾਤ ਜਾਟਾਂ ਦਾ ਬੇਰਾ ਚੌਕੀ 'ਤੇ ਸਰਹੱਦ 'ਤੇ ਤਾਇਨਾਤ ਸੀ। ਉਨ੍ਹਾਂ ਦੱਸਿਆ ਕਿ ਜਵਾਨ ਨੇ ਵੀਰਵਾਰ ਸਵੇਰੇ ਖ਼ੁਦਕੁਸ਼ੀ ਕੀਤੀ।

ਇਹ ਵੀ ਪੜ੍ਹੋ : ਪਹਿਲਾਂ ਕੀਤੀ ਕੁੱਟਮਾਰ, ਫਿਰ ਲੁੱਟ ਕੇ ਲੈ ਗਏ ਕਾਰ, ਪੜ੍ਹੋ ASI ਦੇ ਪੁੱਤਰਾਂ ਦਾ ਹੈਰਾਨ ਕਰਨ ਵਾਲਾ ਕਾਰਨਾਮਾ

ਜਵਾਨ ਨੂੰ ਖੂਨ ਨਾਲ ਲੱਥਪਥ ਹਾਲਤ 'ਚ ਦੇਖ ਕੇ ਹੋਰ ਜਵਾਨਾਂ ਨੇ ਬੀਐੱਸਐੱਫ ਅਧਿਕਾਰੀਆਂ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਸੂਚਨਾ ਮਿਲਣ 'ਤੇ ਥਾਣਾ ਬਖਤੌਰ ਦੇ ਥਾਣੇਦਾਰ ਸੂਰਜਭਾਨ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਲੋੜੀਂਦੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਜ਼ਿਲ੍ਹਾ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ। ਪੁਲਸ ਅਨੁਸਾਰ ਇਹ ਜਵਾਨ ਪਿਛਲੇ 2 ਸਾਲਾਂ ਤੋਂ ਬਾੜਮੇਰ ਵਿੱਚ ਕੰਮ ਕਰ ਰਿਹਾ ਸੀ। ਥਾਣਾ ਮੁਖੀ ਨੇ ਦੱਸਿਆ ਕਿ ਬੀਐੱਸਐੱਫ 86 ਬਟਾਲੀਅਨ ਦੇ ਜਵਾਨ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ। ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ। ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News