BSF ਨੇ ਅੰਤਰਰਾਸ਼ਟਰੀ ਸਰਹੱਦ ''ਤੇ ਪਾਕਿਸਤਾਨੀ ਘੁਸਪੈਠੀਆਂ ਕੀਤਾ ਢੇਰ

Saturday, Apr 05, 2025 - 10:07 AM (IST)

BSF ਨੇ ਅੰਤਰਰਾਸ਼ਟਰੀ ਸਰਹੱਦ ''ਤੇ ਪਾਕਿਸਤਾਨੀ ਘੁਸਪੈਠੀਆਂ ਕੀਤਾ ਢੇਰ

ਜੰਮੂ- ਜੰਮੂ 'ਚ ਅੰਤਰਰਾਸ਼ਟਰੀ ਸਰਹੱਦ 'ਤੇ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) ਦੇ ਇਕ ਆਪ੍ਰੇਸ਼ਨ 'ਚ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ ਗਿਆ। ਇਹ ਜਾਣਕਾਰੀ ਬੀਐੱਸਐੱਫ ਦੇ ਬੁਲਾਰੇ ਨੇ ਦਿੱਤੀ। ਬੁਲਾਰੇ ਨੇ ਦਾਅਵਾ ਕੀਤਾ ਕਿ ਇਸ ਕਾਰਵਾਈ ਕਾਰਨ ਸਰਹੱਦ ਪਾਰ ਤੋਂ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਘੁਸਪੈਠੀਏ ਨੂੰ ਆਰਐੱਸ ਪੁਰਾ ਸੈਕਟਰ 'ਚ ਬਾਰਡਰ ਆਊਟਪੋਸਟ ਅਬਦੁਲੀਆਨ 'ਚ ਮਾਰਿਆ ਗਿਆ। ਬੀਐੱਸਐੱਫ ਦੇ ਇਕ ਬੁਲਾਰੇ ਨੇ ਕਿਹਾ,"ਬੀਐੱਸਐੱਫ ਦੇ ਅਲਰਟ ਜਵਾਨਾਂ ਨੇ 4 ਅਤੇ 5 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਇਕ ਘੁਸਪੈਠੀਏ ਨੂੰ ਅੰਤਰਰਾਸ਼ਟਰੀ ਸਰਹੱਦ ਪਾਰ ਕਰਦੇ ਹੋਏ ਦੇਖਿਆ।"

ਉਨ੍ਹਾਂ ਕਿਹਾ ਕਿ ਜਵਾਨਾਂ ਨੇ ਘੁਸਪੈਠੀਏ ਨੂੰ ਰੁਕਣ ਲਈ ਕਿਹਾ ਪਰ ਉਸ ਨੇ ਉਨ੍ਹਾਂ ਦੀ ਇਕ ਨਹੀਂ ਸੁਣੀ ਅਤੇ ਅੱਗੇ ਵਧਦਾ ਰਿਹਾ। ਉਨ੍ਹਾਂ ਕਿਹਾ,“ਬੀਐੱਸਐੱਫ ਦੇ ਜਵਾਨਾਂ ਨੇ ਖ਼ਤਰਾ ਮਹਿਸੂਸ ਕਰਦੇ ਹੋਏ ਘੁਸਪੈਠੀਏ ਨੂੰ ਮਾਰ ਦਿੱਤਾ। ਘੁਸਪੈਠੀਏ ਦੀ ਪਛਾਣ ਅਤੇ ਉਦੇਸ਼ ਦਾ ਪਤਾ ਲਗਾਇਆ ਜਾ ਰਿਹਾ ਹੈ।'' ਬੀਐੱਸਐੱਫ ਦੇ ਬੁਲਾਰੇ ਨੇ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਪਾਕਿਸਤਾਨੀ ਹਮਰੁਤਬਾ ਕੋਲ ਸਖ਼ਤ ਵਿਰੋਧ ਦਰਜ ਕਰਵਾਇਆ ਜਾ ਰਿਹਾ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਬੀਐੱਸਐੱਫ ਨੇ ਘਟਨਾ ਬਾਰੇ ਪੁਲਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਅਤੇ ਹੋਰ ਕਾਨੂੰਨੀ ਕਾਰਵਾਈ ਲਈ ਮੌਕੇ ਤੋਂ ਕਬਜ਼ੇ 'ਚ ਲੈ ਲਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News