ਭਾਰਤ-ਪਾਕਿ ਸਰਹੱਦ 'ਤੇ ਫੌਜ ਦੀ ਵੱਡੀ ਕਾਰਵਾਈ, ਤਸਕਰੀ ਲਈ ਲਿਆਂਦੀ ਜਾ ਰਹੀ 60 ਕਰੋੜ ਦੀ ਹੈਰੋਇਨ ਜ਼ਬਤ

06/15/2024 8:20:17 PM

ਜੈਪੁਰ- ਸੁਰੱਖਿਆ ਬਲਾਂ ਨੇ ਸ਼ਨੀਵਾਰ ਨੂੰ ਰਾਜਸਥਾਨ ਦੇ ਅਨੂਪਗੜ੍ਹ ਜ਼ਿਲ੍ਹੇ ਵਿੱਚ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ ਕੀਤੀ ਜਾ ਰਹੀ 12 ਕਿਲੋ ਹੈਰੋਇਨ ਜ਼ਬਤ ਕੀਤੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਹੈਰੋਇਨ ਦੀ ਕੀਮਤ 60 ਕਰੋੜ ਰੁਪਏ ਹੈ। 

ਉਨ੍ਹਾਂ ਦੱਸਿਆ ਕਿ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪੁਲਸ ਨੇ ਜ਼ਿਲ੍ਹੇ ਦੇ ਅਨੂਪਗੜ੍ਹ ਅਤੇ ਸਮੇਜਾ ਕੋਠੀ ਥਾਣਾ ਖੇਤਰ ਤੋਂ 6-6 ਕਿਲੋਗ੍ਰਾਮ ਹੈਰੋਇਨ ਦੀਆਂ ਦੋ ਖੇਪਾਂ ਬਰਾਮਦ ਕੀਤੀਆਂ, ਇਨ੍ਹਾਂ ਨੂੰ ਡਰੋਨ ਰਾਹੀਂ ਪਾਕਿਸਤਾਨ ਤੋਂ ਤਸਕਰੀ ਕਰਕੇ ਲਿਆਂਦਾ ਜਾ ਰਿਹਾ ਸੀ। ਪੁਲਸ ਨੇ ਦੱਸਿਆ ਕਿ ਅਨੂਪਗੜ੍ਹ ਥਾਣਾ ਖੇਤਰ ਵਿੱਚ ਅੱਜ ਸਵੇਰੇ ਕੈਲਾਸ਼ ਚੌਕੀ ਨੇੜੇ '13 ਕੇ ਪਿੰਡ' ਵਿੱਚ ਇੱਕ ਡਰੋਨ ਦੀ ਆਵਾਜ਼ ਸੁਣ ਕੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਗੋਲੀਬਾਰੀ ਕੀਤੀ। ਬੀ.ਐੱਸ.ਐੱਫ.  ਦੇ ਜਵਾਨਾਂ ਅਤੇ ਪੁਲਸ ਮੁਲਾਜ਼ਮਾਂ ਨੇ ਸਾਂਝੀ ਤਲਾਸ਼ੀ ਦੌਰਾਨ 6 ਕਿਲੋਗ੍ਰਾਮ ਹੈਰੋਇਨ ਦੇ ਦੋ ਪੈਕੇਟ ਬਰਾਮਦ ਕੀਤੇ। ਇਸ ਖੇਪ ਦੀ ਕੀਮਤ 30 ਕਰੋੜ ਰੁਪਏ ਦੱਸੀ ਗਈ ਹੈ। 

PunjabKesari

ਅਧਿਕਾਰੀਆਂ ਨੇ ਦੱਸਿਆ ਕਿ ਸਮੇਜਾ ਕੋਠੀ ਥਾਣਾ ਖੇਤਰ 'ਚ ਦੂਜੀ ਘਟਨਾ 'ਚ ਸਥਾਨਕ ਲੋਕਾਂ ਨੇ ਡਰੋਨ ਦੀ ਆਵਾਜ਼ ਸੁਣ ਕੇ ਪੁਲਸ ਨੂੰ ਸੂਚਨਾ ਦਿੱਤੀ ਅਤੇ ਉਸ ਜਗ੍ਹਾ 'ਤੇ ਪਹੁੰਚ ਗਏ, ਜਿੱਥੇ ਤਸਕਰ ਖੇਪ ਲੈਣ ਆਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਪਿੰਡ ਵਾਸੀਆਂ ਅਤੇ ਪੁਲਸ ਟੀਮ ਨੂੰ ਦੇਖ ਕੇ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋਣ 'ਚ ਕਾਮਯਾਬ ਹੋ ਗਏ। ਪੁਲਸ ਨੇ ਦੱਸਿਆ ਕਿ ਤਲਾਸ਼ੀ ਦੌਰਾਨ 30 ਕਰੋੜ ਰੁਪਏ ਦੀ 6 ਕਿਲੋਗ੍ਰਾਮ ਹੈਰੋਇਨ ਦੇ ਦੋ ਪੈਕੇਟ ਬਰਾਮਦ ਹੋਏ। 

PunjabKesari

ਅਨੂਪਗੜ੍ਹ ਦੇ ਐੱਸ.ਪੀ. ਰਮੇਸ਼ ਮੋਰਿਆ ਨੇ ਦੱਸਿਆ ਕਿ ਡਰੋਨਾਂ ਰਾਹੀਂ ਪਾਕਿਸਤਾਨ ਤੋਂ ਲਗਾਤਾਰ ਨਸ਼ਿਆਂ ਦੀ ਤਸਕਰੀ ਕੀਤੀ ਜਾ ਰਹੀ ਹੈ ਅਤੇ ਡਰੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਨਕਾਰਾ ਕਰਨ ਲਈ ਜਲਦੀ ਹੀ ਸਰਹੱਦੀ ਖੇਤਰ ਵਿੱਚ ਐਂਟੀ ਡਰੋਨ ਸਿਸਟਮ ਲਗਾਇਆ ਜਾਵੇਗਾ।


Rakesh

Content Editor

Related News