ਬੰਗਲਾਦੇਸ਼ ਮਾਮਲੇ ''ਤੇ ਕੇਂਦਰ ਸਰਕਾਰ ਦੇ ਫ਼ੈਸਲਿਆਂ ਦੇ ਨਾਲ ਹੈ ਬਸਪਾ : ਮਾਇਆਵਤੀ

Tuesday, Aug 06, 2024 - 02:12 PM (IST)

ਬੰਗਲਾਦੇਸ਼ ਮਾਮਲੇ ''ਤੇ ਕੇਂਦਰ ਸਰਕਾਰ ਦੇ ਫ਼ੈਸਲਿਆਂ ਦੇ ਨਾਲ ਹੈ ਬਸਪਾ : ਮਾਇਆਵਤੀ

ਲਖਨਊ (ਭਾਸ਼ਾ) - ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਗੁਆਂਢੀ ਦੇਸ਼ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਫ਼ੈਸਲਿਆਂ ਦੇ ਨਾਲ ਹੈ। ਬੰਗਲਾਦੇਸ਼ ਦੇ ਘਟਨਾਕ੍ਰਮ ਨੂੰ ਲੈ ਕੇ ਦਿੱਲੀ 'ਚ ਹੋਈ ਸਰਬ ਪਾਰਟੀ ਬੈਠਕ ਦਾ ਜ਼ਿਕਰ ਕਰਦੇ ਹੋਏ ਮਾਇਆਵਤੀ ਨੇ 'ਐਕਸ' 'ਤੇ ਕਿਹਾ, ''ਗੁਆਂਢੀ ਦੇਸ਼ ਬੰਗਲਾਦੇਸ਼ ਦੇ ਤੇਜ਼ੀ ਨਾਲ ਬਦਲ ਰਹੇ ਸਿਆਸੀ ਹਾਲਾਤ ਦੇ ਮੱਦੇਨਜ਼ਰ ਅੱਜ ਦੀ ਸਰਬ-ਪਾਰਟੀ ਮੀਟਿੰਗ ਬਹੁਤ ਮਹੱਤਵਪੂਰਨ ਹੈ, ਜਿਸ 'ਚ ਸਾਰੀਆਂ ਪਾਰਟੀਆਂ ਦਾ ਸਰਕਾਰ ਦੇ ਫ਼ੈਸਲਿਆਂ ਨਾਲ ਰਹਿਣ ਦਾ ਫ਼ੈਸਲਾ ਉਚਿਤ ਅਤੇ ਜ਼ਰੂਰੀ ਹੈ। ਬਸਪਾ ਵੀ ਇਸ ਮਾਮਲੇ ਵਿਚ ਕੇਂਦਰ ਸਰਕਾਰ ਦੇ ਫ਼ੈਸਲਿਆਂ ਦੇ ਨਾਲ ਹੈ।"

ਇਹ ਵੀ ਪੜ੍ਹੋ - ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ! ਸਕੂਲ ਰਹਿਣਗੇ ਬੰਦ

ਜ਼ਿਕਰਯੋਗ ਹੈ ਕਿ ਨੌਕਰੀਆਂ 'ਚ ਰਾਖਵੇਂਕਰਨ ਦੇ ਮੁੱਦੇ ਨੂੰ ਲੈ ਕੇ ਬੰਗਲਾਦੇਸ਼ 'ਚ ਸੜਕਾਂ ਵਿਚਾਲੇ ਹੋਏ ਹਿੰਸਕ ਪ੍ਰਦਰਸ਼ਨਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੋਮਵਾਰ ਨੂੰ ਅਸਤੀਫਾ ਦੇ ਕੇ ਦੇਸ਼ ਛੱਡਣਾ ਪਿਆ ਸੀ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਮੰਗਲਵਾਰ ਨੂੰ ਸਰਬ ਪਾਰਟੀ ਮੀਟਿੰਗ ਵਿਚ ਨੇਤਾਵਾਂ ਨੂੰ ਸੂਚਿਤ ਕੀਤਾ ਕਿ ਭਾਰਤ ਨੇ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮਦਦ ਦਾ ਭਰੋਸਾ ਦਿੰਦੇ ਹੋਏ ਆਪਣੀ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਸਮਾਂ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਸੂਤਰਾਂ ਵਲੋਂ ਦਿੱਤੀ ਗਈ ਹੈ। 

ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News