ਬਸਪਾ ਸੰਸਦ ਮੈਂਬਰ ਦਾਨਿਸ਼ ਅਲੀ ਨੂੰ ਹੋਇਆ ਕੋਰੋਨਾ, ਇਕ ਦਿਨ ਪਹਿਲਾਂ ਸੰਸਦ ਦੀ ਕਾਰਵਾਈ ''ਚ ਹੋਏ ਸਨ ਸ਼ਾਮਲ
Tuesday, Dec 21, 2021 - 05:46 PM (IST)
ਨਵੀਂ ਦਿੱਲੀ- ਦੇਸ਼ ਭਰ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦਾ ਕਹਿਰ ਜਾਰੀ ਹੈ। ਇਸ ਵਿਚ ਉੱਤਰ ਪ੍ਰਦੇਸ਼ ਦੇ ਅਮਰੋਹਾ ਤੋਂ ਸੰਸਦ ਮੈਂਬਰ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਕੁੰਵਰ ਦਾਨਿਸ਼ ਅਲੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਨੇ ਮੰਗਲਵਾਰ ਨੂੰ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ। ਦੱਸਣਯੋਗ ਹੈ ਕਿ ਦਾਨਿਸ਼ ਅਲੀ ਨੇ ਇਕ ਦਿਨ ਪਹਿਲਾਂ ਸੋਮਵਾਰ ਨੂੰ ਸੰਸਦ ਦੀ ਕਾਰਵਾਈ 'ਚ ਹਿੱਸਾ ਵੀ ਲਿਆ ਸੀ, ਅਜਿਹੇ 'ਚ ਬਾਕੀ ਸੰਸਦ ਮੈਂਬਰਾਂ ਨੂੰ ਲੈ ਕੇ ਵੀ ਚਿੰਤਾ ਪੈਦਾ ਹੋ ਗਈ ਹੈ।
ਦਾਨਿਸ਼ ਅਲੀ ਨੇ ਟਵੀਟ ਕਰ ਕੇ ਕਿਹਾ,''ਜੋ ਵੀ ਉਨ੍ਹਾਂ ਦੇ ਸੰਪਰਕ 'ਚ ਹਾਲ 'ਚ ਆਏ ਹਨ ਉਹ ਆਪਣਾ ਟੈਸਟ ਕਰਵਾ ਲੈਣ। ਟੀਕੇ ਦੇ ਦੋਵੇਂ ਡੋਜ਼ ਲੈਣ ਦੇ ਬਾਵਜੂਦ ਅੱਜ ਮੈਂ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹਾਂ। ਮੈਂ ਕੱਲ ਯਾਨੀ ਸੋਮਵਾਰ ਸੰਸਦ ਦੀ ਕਾਰਵਾਈ 'ਚ ਹਿੱਸਾ ਲਿਆ ਸੀ। ਮੇਰੀ ਬੇਨਤੀ ਹੈ ਕਿ ਜੋ ਵੀ ਮੇਰੇ ਸੰਪਰਕ 'ਚ ਆਏ ਹਨ ਉਹ ਆਪਣਾ ਟੈਸਟ ਕਰਵਾ ਲੈਣ ਅਤੇ ਖ਼ੁਦ ਨੂੰ ਏਕਾਂਤਵਾਸ ਕਰ ਲੈਣ। ਮੈਨੂੰ ਹਲਕੇ ਲੱਛਣ ਹਨ ਅਤੇ ਉਮੀਦ ਕਰਦਾ ਹਾਂ ਕਿ ਜਲਦ ਠੀਕ ਹੋ ਜਾਵਾਂਗਾ।''
ਇਹ ਵੀ ਪੜ੍ਹੋ : ਭਾਰਤ 'ਚ ਤੇਜ਼ੀ ਨਾਲ ਫ਼ੈਲ ਰਿਹੈ ਓਮੀਕ੍ਰੋਨ, ਹੁਣ ਤੱਕ ਕੁੱਲ 200 ਮਾਮਲੇ ਆਏ ਸਾਹਮਣੇ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ