Bihar Election 2025: ਬਸਪਾ ਨੇ ਜਾਰੀ ਕੀਤੀਆਂ ਉਮੀਦਵਾਰਾਂ ਦੀਆਂ ਦੋ ਸੂਚੀਆਂ
Thursday, Oct 16, 2025 - 03:18 PM (IST)

ਲਖਨਊ : ਬਹੁਜਨ ਸਮਾਜ ਪਾਰਟੀ ਨੇ 2025 ਦੀਆਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀਆਂ ਦੋ ਸੂਚੀਆਂ ਜਾਰੀ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਪਾਟਰੀ ਦੇ ਸਟਾਰ ਪ੍ਰਚਾਰਕਾਂ ਦੀ ਇੱਕ ਸੂਚੀ ਵੀ ਜਾਰੀ ਕੀਤੀ ਗਈ ਹੈ। ਇਕ ਬਿਆਨ ਵਿਚ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਸਬੰਧ ਵਿਚ ਬਸਪਾ ਵੱਲੋਂ ਵੀਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀਆਂ ਦੋ ਸੂਚੀਆਂ ਜਾਰੀ ਕੀਤੀਆਂ ਹਨ।
ਪੜ੍ਹੋ ਇਹ ਵੀ : ਪੰਜਾਬ ਸਣੇ ਕਈ ਸੂਬਿਆਂ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ
ਬਿਆਨ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਦੀ ਪਹਿਲੀ ਸੂਚੀ ਵਿੱਚ 42 ਉਮੀਦਵਾਰਾਂ ਦੇ ਨਾਮ ਹਨ, ਜਦੋਂ ਕਿ ਦੂਜੀ ਸੂਚੀ ਵਿੱਚ 48 ਉਮੀਦਵਾਰਾਂ ਦੇ ਨਾਮ ਹਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਮੁਖੀ ਮਾਇਆਵਤੀ ਨੇ ਬਿਹਾਰ ਦੀਆਂ ਸਾਰੀਆਂ ਸੀਟਾਂ 'ਤੇ ਇਕੱਲੇ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਕਿਸੇ ਵੀ ਗੱਠਜੋੜ ਨਾਲ ਸਮਝੌਤਾ ਨਹੀਂ ਕਰੇਗੀ। ਪਾਰਟੀ ਨੇ ਅੱਜ ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕੀਤੀ ਹੈ, ਜਿਸ ਵਿੱਚ ਮਾਇਆਵਤੀ ਅਤੇ ਉਨ੍ਹਾਂ ਦੇ ਭਤੀਜੇ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਆਕਾਸ਼ ਆਨੰਦ ਤੋਂ ਇਲਾਵਾ 38 ਹੋਰ ਪਾਰਟੀ ਆਗੂ ਸ਼ਾਮਲ ਹਨ।
ਪੜ੍ਹੋ ਇਹ ਵੀ : ਠੰਡ ਨੂੰ ਲੈ ਕੇ ਬਦਲਿਆ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਲੱਗਣਗੀਆਂ ਕਲਾਸਾਂ