ਬਸਪਾ ਦੇ ਦਰਵਾਜ਼ੇ ਇਸ ਵੇਲੇ ਆਕਾਸ਼ ਆਨੰਦ ਲਈ ਬੰਦ, ਮਾਇਆਵਤੀ ਨੂੰ ਸਹੀ ਸਮੇਂ ਦੀ ਉਡੀਕ

Monday, Jun 17, 2024 - 10:16 AM (IST)

ਨੈਸ਼ਨਲ ਡੈਸਕ : ਬਸਪਾ ਮੁਖੀ ਮਾਇਆਵਤੀ ਨੇ ਇਨ੍ਹਾਂ ਲੋਕ ਸਭਾ ਚੋਣਾਂ ’ਚ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਪੂਰੀ ਤਾਕਤ ਨਾਲ ਚੋਣ ਮੈਦਾਨ ’ਚ ਉਤਾਰਿਆ ਸੀ। ਇਸ ਤੋਂ ਬਾਅਦ ਅਚਾਨਕ ਉਨ੍ਹਾਂ ਨੂੰ ਚੋਣਾਂ ਦੇ ਵਿਚਕਾਰ ਹੀ ਉੱਤਰਾਧਿਕਾਰੀ ਅਤੇ ਕੋਆਰਡੀਨੇਟਰ ਦੇ ਅਹੁਦੇ ਤੋਂ ਹਟਾ ਦਿੱਤਾ ਅਤੇ ਉਸ ਦੀਆਂ ਰੈਲੀਆਂ ਰੱਦ ਕਰ ਦਿੱਤੀਆਂ ਗਈਆਂ। ਹੁਣ ਚਰਚਾ ਇਹ ਸੀ ਕਿ ਚੋਣਾਂ ਤੋਂ ਬਾਅਦ ਉਸ ਦੀ ਧਮਾਕੇਦਾਰ ਵਾਪਸੀ ਹੋਵੇਗੀ ਪਰ ਅਜਿਹਾ ਹੋਣ ਵਾਲਾ ਨਹੀਂ ਹੈ।

ਇਹ ਵੀ ਪੜ੍ਹੋ - ਰੂਹ ਕੰਬਾਊ ਵਾਰਦਾਤ: 2 ਵੱਡੇ ਭਰਾਵਾਂ ਨੇ ਛੋਟੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਫਿਲਹਾਲ ਆਕਾਸ਼ ਆਨੰਦ ਦੀ ਮੁੱਖ ਧਾਰਾ ’ਚ ਵਾਪਸੀ ਨਹੀਂ ਹੋਵੇਗੀ। ਉਸ ਲਈ ਮਾਇਆਵਤੀ ਸਹੀ ਸਮੇਂ ਦੀ ਉਡੀਕ ਕਰ ਰਹੀ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ 23 ਜੂਨ ਨੂੰ ਹੋਣ ਵਾਲੀ ਆਲ ਇੰਡੀਆ ਮੀਟਿੰਗ ’ਚ ਜ਼ਿਲ੍ਹਾ ਪੱਧਰ ਤੋਂ ਲੈ ਕੇ ਸੂਬਾ ਅਤੇ ਕੌਮੀ ਪੱਧਰ ਤੱਕ ਦੇ ਸਾਰੇ ਅਧਿਕਾਰੀਆਂ ਨੂੰ ਬੁਲਾਇਆ ਗਿਆ ਹੈ। ਉਸ ’ਚ ਵੀ ਆਕਾਸ਼ ਆਨੰਦ ਸ਼ਾਮਲ ਨਹੀਂ ਹੋਣਗੇ। ਬਸਪਾ ਮੁਖੀ ਮਾਇਆਵਤੀ ਨੇ 23 ਜੂਨ ਨੂੰ ਹਾਰ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ ਹੈ। ਇਸ ’ਚ ਸਾਰੇ ਮੰਡਲ ਅਤੇ ਸੈਕਟਰ ਇੰਚਾਰਜ ਹਾਰ ਦੇ ਕਾਰਨਾਂ ਬਾਰੇ ਆਪਣੀ ਰਿਪੋਰਟ ਮਾਇਆਵਤੀ ਨੂੰ ਸੌਂਪਣਗੇ। ਇਸ ਤੋਂ ਬਾਅਦ ਉਹ ਸਾਰੇ ਮੁੱਦਿਆਂ ’ਤੇ ਜ਼ਿਲ੍ਹਾ ਪੱਧਰ ਤੋਂ ਲੈ ਕੇ ਰਾਸ਼ਟਰੀ ਪੱਧਰ ਤੱਕ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰੇਗੀ।

ਇਹ ਵੀ ਪੜ੍ਹੋ - ਵੱਡੀ ਵਾਰਦਾਤ : ਅਪਾਰਟਮੈਂਟ 'ਚੋਂ ਬਰਾਮਦ ਹੋਈਆਂ ਤਿੰਨ ਭੈਣਾਂ ਸਮੇਤ ਚਾਰ ਲੋਕਾਂ ਦੀਆਂ ਲਾਸ਼ਾਂ, ਫੈਲੀ ਸਨਸਨੀ

ਇਸ ਮੀਟਿੰਗ ’ਚ ਉਹ ਪੂਰੇ ਦੇਸ਼ ਦੇ ਅਧਿਕਾਰੀਆਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਭਵਿੱਖ ਦੀ ਰਣਨੀਤੀ ਬਾਰੇ ਵੀ ਚਰਚਾ ਕਰੇਗੀ ਅਤੇ ਹਦਾਇਤਾਂ ਦੇਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਤੋਂ ਬਾਅਦ ਵੀ ਸੰਗਠਨ ’ਚ ਕਈ ਬਦਲਾਅ ਹੋ ਸਕਦੇ ਹਨ। ਕੁਝ ਅਧਿਕਾਰੀਆਂ ਖਿਲਾਫ ਕਾਰਵਾਈ ਹੋ ਸਕਦੀ ਹੈ। ਇਨ੍ਹਾਂ ਲੋਕ ਸਭਾ ਚੋਣਾਂ ’ਚ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਸਪਾ ਦਾ ਸਭ ਤੋਂ ਮਾੜਾ ਪ੍ਰਦਰਸ਼ਨ ਰਿਹਾ ਹੈ। ਉਸ ਨੂੰ ਇਕ ਵੀ ਸੀਟ ਨਹੀਂ ਮਿਲੀ ਅਤੇ ਸਿਰਫ਼ 9.39 ਫ਼ੀਸਦੀ ਵੋਟਾਂ ਹੀ ਮਿਲੀਆਂ। ਇਸ ਹਾਰ ਤੋਂ ਤੁਰੰਤ ਬਾਅਦ ਹੀ ਮਾਇਆਵਤੀ ਲਗਾਤਾਰ ਸਮੀਖਿਆ ਕਰ ਰਹੀ ਹੈ। ਹਾਲ ਹੀ ’ਚ ਉਨ੍ਹਾਂ ਨੇ ਮੀਟਿੰਗ ਕਰ ਕੇ ਸਾਰੇ ਸੈਕਟਰਾਂ ਅਤੇ ਮੰਡਲ ਇੰਚਾਰਜਾਂ ਤੋਂ ਰਿਪੋਰਟਾਂ ਮੰਗੀਆਂ ਹਨ।

ਇਹ ਵੀ ਪੜ੍ਹੋ - ਪਟਨਾ 'ਚ ਦਿਨ ਦਿਹਾੜੇ ਵਾਪਰੀ ਵੱਡੀ ਵਾਰਦਾਤ, ਐਕਸਿਸ ਬੈਂਕ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੇ 17 ਲੱਖ ਤੋਂ ਵੱਧ ਰੁਪਏ

ਕੁਝ ਸੈਕਟਰ ਇੰਚਾਰਜਾਂ ਨੇ ਆਪਣੀਆਂ ਰਿਪੋਰਟਾਂ ਤਿਆਰ ਕਰ ਲਈਆਂ ਹਨ ਅਤੇ ਕੁਝ ਅਜੇ ਵੀ ਤਿਆਰ ਕਰ ਰਹੇ ਹਨ। ਬਹੁਤਿਆਂ ਦਾ ਮੰਨਣਾ ਹੈ ਕਿ ਸੰਵਿਧਾਨ ਅਤੇ ਰਾਖਵਾਂਕਰਨ ਇਸ ਚੋਣ ਦੇ ਅਹਿਮ ਮੁੱਦੇ ਸਨ। ਉਨ੍ਹਾਂ ਨੇ ਕਿਹਾ ਕਿ ਬਸਪਾ ਹਮੇਸ਼ਾ ਸੰਵਿਧਾਨ ਅਤੇ ਰਾਖਵੇਂਕਰਨ ਦੀ ਗੱਲ ਕਰਦੀ ਰਹੀ ਹੈ। ਇਨ੍ਹਾਂ ਚੋਣਾਂ ’ਚ ਸਪਾ ਅਤੇ ਕਾਂਗਰਸ ਨੇ ਇਨ੍ਹਾਂ ਮੁੱਦਿਆਂ ’ਤੇ ਕਾਫੀ ਜ਼ੋਰਦਾਰ ਪ੍ਰਚਾਰ ਕੀਤਾ। ਹਾਲਾਂਕਿ ਬਸਪਾ ਨੇਤਾਵਾਂ ਦਾ ਕਹਿਣਾ ਹੈ ਕਿ ਸੰਵਿਧਾਨ ਨੂੰ ਆਸਾਨੀ ਨਾਲ ਨਹੀਂ ਬਦਲਿਆ ਜਾ ਸਕਦਾ।

ਇਹ ਵੀ ਪੜ੍ਹੋ - ਉੱਤਰਾਖੰਡ 'ਚ ਵੱਡਾ ਹਾਦਸਾ: 23 ਲੋਕਾਂ ਨੂੰ ਲਿਜਾ ਰਿਹਾ ਟੈਂਪੂ ਟਰੈਵਲਰ ਨਦੀ 'ਚ ਡਿੱਗਾ, ਹੁਣ ਤਕ 12 ਦੀ ਮੌਤ

ਇਹ ਗੁੰਮਰਾਹਕੁੰਨ ਪ੍ਰਚਾਰ ਸੀ ਪਰ ਦਲਿਤ ਸੰਵਿਧਾਨ ਨੂੰ ਲੈ ਕੇ ਬਹੁਤ ਭਾਵੁਕ ਹਨ। ਸਪਾ ਅਤੇ ਕਾਂਗਰਸ ਉਨ੍ਹਾਂ ਦੇ ਮਨਾਂ ’ਚ ਇਹ ਡਰ ਪੈਦਾ ਕਰਨ ’ਚ ਸਫਲ ਹੋ ਗਈਆਂ ਕਿ ਜੇਕਰ ਸੰਵਿਧਾਨ ਬਦਲਿਆ ਗਿਆ ਤਾਂ ਉਨ੍ਹਾਂ ਦੇ ਸਾਰੇ ਅਧਿਕਾਰ ਖਤਮ ਹੋ ਜਾਣਗੇ। ਇਸ ਦੀ ਸ਼ੁਰੂਆਤ ਭਾਜਪਾ ਦੇ ਕੁਝ ਨੇਤਾਵਾਂ ਨੇ ਇਹ ਕਹਿ ਕੇ ਕੀਤੀ ਕਿ ਜੇਕਰ ਉਹ 400 ਸੀਟਾਂ ਪਾਰ ਕਰ ਜਾਂਦੇ ਹਨ ਤਾਂ ਉਹ ਸੰਵਿਧਾਨ ਨੂੰ ਬਦਲ ਦੇਣਗੇ। ਕਾਂਗਰਸ ਅਤੇ ਸਪਾ ਨੇ ਇਸ ਨੂੰ ਆਧਾਰ ਬਣਾ ਕੇ ਪੂਰਾ ਪ੍ਰਚਾਰ ਕੀਤਾ।

ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News