ਬਸਪਾ ਅਗਲੀਆਂ ਵਿਧਾਨ ਸਭਾ ਚੋਣਾਂ ’ਚ 2007 ਨਾਲੋਂ ਵੀ ਜ਼ਿਆਦਾ ਮਜ਼ਬੂਤ ਸਰਕਾਰ ਬਣਾਵੇਗੀ: ਮਾਇਆਵਤੀ

Tuesday, Dec 07, 2021 - 01:43 AM (IST)

ਬਸਪਾ ਅਗਲੀਆਂ ਵਿਧਾਨ ਸਭਾ ਚੋਣਾਂ ’ਚ 2007 ਨਾਲੋਂ ਵੀ ਜ਼ਿਆਦਾ ਮਜ਼ਬੂਤ ਸਰਕਾਰ ਬਣਾਵੇਗੀ: ਮਾਇਆਵਤੀ

ਲਖਨਊ - ਬਸਪਾ ਪ੍ਰਧਾਨ ਮਾਇਆਵਤੀ ਨੇ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ’ਚ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਜਨ ਸਮਾਜ ਪਾਰਟੀ 2007 ਨਾਲੋਂ ਵੀ ਜ਼ਿਆਦਾ ਮਜ਼ਬੂਤ ਸਰਕਾਰ ਬਣਾਵੇਗਾ। ਉਨ੍ਹਾਂ ਕਿਹਾ ਕਿ ਸੰਵਿਧਾਨ ਨੂੰ ਸੜਕਾਂ 'ਤੇ ਉੱਤਰ ਕੇ ਨਹੀਂ, ਸਗੋਂ ਸੱਤਾ ਤਬਦੀਲੀ ਕਰਕੇ ਬਚਾਇਆ ਜਾ ਸਕਦਾ ਹੈ। ਮਾਇਆਵਤੀ ਨੇ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਦੀ 65ਵੀਂ ਜੈਯੰਤੀ ’ਤੇ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਬਸਪਾ ਪੂਰਨ ਬਹੁਮਤ ਨਾਲ ਸਰਕਾਰ ਬਣਾਵੇਗੀ ਅਤੇ ਇਹ ਸਰਕਾਰ 2007 ਵਿਚ ਬਣੀ ਸਪੱਸ਼ਟ ਬਹੁਮਤ ਵਾਲੀ ਉਸਦੀ ਸਰਕਾਰ ਦੇ ਮੁਕਾਬਲੇ ਜ਼ਿਆਦਾ ਮਜ਼ਬੂਤ ਹੋਵੇਗੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਉਤਰਾਖੰਡ ਵਿਚ ਵੀ ਬਿਹਤਰ ਪ੍ਰਦਰਸ਼ਨ ਕਰੇਗੀ ਅਤੇ ਪੰਜਾਬ ਵਿਚ ਗਠਜੋੜ ਦੀ ਮਜਬੂਤ ਸਰਕਾਰ ਬਣਾਵੇਗੀ। ਉਤਰਾਖੰਡ ਵਿਚ ਬਸਪਾ ਸਾਰੀਆਂ ਸੀਟਾਂ ’ਤੇ ਆਪਣੇ ਬਲਬੂਤੇ ’ਤੇ ਚੋਣ ਲੜੇਗੀ ਅਤੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਚੋਣਾਂ ਲੜੀਆਂ ਜਾਣਗੀਆਂ। ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਨੇ ਭਾਜਪਾ ਅਤੇ ਹੋਰ ਪਾਰਟੀਆਂ ’ਤੇ ਦਲਿਤਾਂ ਨੂੰ ਸੰਵਿਧਾਨ ਵਿਚ ਦਿੱਤੇ ਗਏ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਦਾ ਪੂਰਾ ਲਾਭ ਨਾ ਦੇਣ ਦਾ ਦੋਸ਼ ਲਾਇਆ। ਜਦੋਂ ਮਾਇਆਵਤੀ ਕੋਲੋਂ ਇਹ ਸਵਾਲ ਕੀਤਾ ਗਿਆ ਕਿ ਸੰਵਿਧਾਨ ਬਚਾਉਣ ਲਈ ਬਸਪਾ ਸੜਕਾਂ ’ਤੇ ਕਦੋਂ ਉਤਰੇਗੀ, ਤਾਂ ਉਨ੍ਹਾਂ ਕਿਹਾ ਕਿ ਸੜਕਾਂ ’ਤੇ ਉੱਤਰਨ ਨਾਲ ਕੰਮ ਨਹੀਂ ਚੱਲੇਗਾ, ਸੱਤਾ ਤਬਦੀਲੀ ਕਰਨ ਨਾਲ ਚੱਲੇਗਾ। ਜਦੋਂ ਸੱਤਾ ਤਬਦੀਲੀ ਹੋ ਜਾਵੇਗੀ, ਤਾਂ ਸੰਵਿਧਾਨ ਬਚ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News