ਬਸਪਾ ਇਕੱਲਿਆਂ ਹੀ ਲੜੇਗੀ ਲੋਕ ਸਭਾ ਚੋਣਾਂ, ਮਾਇਆਵਤੀ ਨੇ ਟਵੀਟ ਕਰ ਆਖੀ ਇਹ ਗੱਲ

Saturday, Mar 09, 2024 - 01:29 PM (IST)

ਬਸਪਾ ਇਕੱਲਿਆਂ ਹੀ ਲੜੇਗੀ ਲੋਕ ਸਭਾ ਚੋਣਾਂ, ਮਾਇਆਵਤੀ ਨੇ ਟਵੀਟ ਕਰ ਆਖੀ ਇਹ ਗੱਲ

ਨਵੀਂ ਦਿੱਲੀ- ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਕਿਸੇ ਵੀ ਸਿਆਸੀ ਪਾਰਟੀ ਨਾਲ ਗਠਜੋੜ ਕਰਨ ਦੀਆਂ ਅਟਕਲਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਬਸਪਾ ਇਕੱਲਿਆਂ ਹੀ ਆਪਣੇ ਦਮ 'ਤੇ ਚੋਣਾਂ ਲੜੇਗੀ। ਸੋਸ਼ਲ ਮੀਡੀਆ 'ਤੇ ਜਾਰੀ ਇਕ ਪੋਸਟ 'ਚ ਮਾਇਆਵਤੀ ਨੇ ਕਿਹਾ ਕਿ ਬਸਪਾ ਨਾਲ ਗਠਜੋੜ ਨੂੰ ਲੈ ਕੇ ਗਲਤਫਹਿਮੀ ਅਤੇ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ। ਉਨ੍ਹਾਂ ਆਮ ਲੋਕਾਂ ਨੂੰ ਇਸ ਸਬੰਧੀ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਇਕੱਲਿਆਂ ਹੀ ਚੋਣ ਲੜਨ ਦੇ ਫੈਸਲੇ 'ਤੇ ਡਟ ਗਈ ਹੈ।

ਇਹ ਵੀ ਪੜ੍ਹੋ- ਸਕੂਲ 'ਚ ਲੱਗੀ ਭਿਆਨਕ ਅੱਗ, 4 ਸਾਲ ਦੀ ਬੱਚੀ ਨੇ ਤੋੜਿਆ ਦਮ

PunjabKesari

ਮਾਇਆਵਤੀ ਨੇ ਅੱਗੇ ਕਿਹਾ ਕਿ ਬਸਪਾ ਦਾ ਬਹੁਜਨ ਸਮਾਜ ਦੇ ਹਿੱਤ 'ਚ ਇਕੱਲੇ ਚੋਣ ਲੜਨ ਦਾ ਫੈਸਲਾ ਦ੍ਰਿੜ ਹੈ। ਉਨ੍ਹਾਂ ਨੇ ਕਿਹਾ ਕਿ ਬਸਪਾ ਪੂਰੀ ਤਿਆਰੀ ਅਤੇ ਮਜ਼ਬੂਤੀ ਨਾਲ ਪੂਰੇ ਦੇਸ਼ 'ਚ ਲੋਕ ਸਭਾ ਚੋਣਾਂ ਇਕੱਲਿਆਂ ਹੀ ਲੜ ਰਹੀ ਹੈ। ਅਜਿਹੀ ਸਥਿਤੀ ਵਿਚ ਚੋਣ ਗਠਜੋੜ ਜਾਂ ਤੀਜਾ ਮੋਰਚਾ ਬਣਾਉਣ ਦੀਆਂ ਅਫਵਾਹਾਂ ਫੈਲਾਉਣਾ ਸਰਾਸਰ ਝੂਠੀ ਖ਼ਬਰ ਹੈ।

ਇਹ ਵੀ ਪੜ੍ਹੋ- ਅੰਕਿਤ ਸਕਸੈਨਾ ਕਤਲ ਕੇਸ: 3 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ, ਮੁਸਲਿਮ ਪ੍ਰੇਮਿਕਾ ਦੇ ਮਾਪੇ ਪ੍ਰੇਮ ਸਬੰਧਾਂ ਤੋਂ ਸਨ ਨਾਰਾਜ਼

ਮੀਡੀਆ ਨੂੰ ਅਜਿਹੀਆਂ ਸ਼ਰਾਰਤੀ ਖ਼ਬਰਾਂ ਦੇ ਕੇ ਆਪਣੀ ਭਰੋਸੇਯੋਗਤਾ ਨਹੀਂ ਗੁਆਉਣੀ ਚਾਹੀਦੀ। ਬਸਪਾ ਮੁਖੀ ਨੇ ਕਿਹਾ ਕਿ ਖਾਸ ਤੌਰ 'ਤੇ ਉੱਤਰ ਪ੍ਰਦੇਸ਼ 'ਚ ਬਸਪਾ ਨੇ ਇਕੱਲਿਆਂ ਹੀ ਵੱਡੀ ਤਾਕਤ ਨਾਲ ਚੋਣਾਂ ਲੜਨ ਕਾਰਨ ਵਿਰੋਧੀ ਧਿਰ ਕਾਫੀ ਬੇਚੈਨ ਨਜ਼ਰ ਆ ਰਹੀ ਹੈ। ਇਸੇ ਲਈ ਉਹ ਹਰ ਰੋਜ਼ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ ਫੈਲਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ ਪਰ ਬਹੁਜਨ ਸਮਾਜ ਦੇ ਹਿੱਤ ਵਿਚ ਬਸਪਾ ਦਾ ਇਕੱਲਿਆਂ ਹੀ ਚੋਣ ਲੜਨ ਦਾ ਫੈਸਲਾ ਪੱਕਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Tanu

Content Editor

Related News