ਜੰਮੂ-ਕਸ਼ਮੀਰ ''ਚ ਬਸਪਾ ਇਕੱਲਿਆਂ ਹੀ ਲੜੇਗੀ ਵਿਧਾਨ ਸਭਾ ਚੋਣਾਂ: ਮਾਇਆਵਤੀ

Friday, Aug 16, 2024 - 06:09 PM (IST)

ਲਖਨਊ - ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਦੇ ਐਲਾਨ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਬਸਪਾ ਇਹ ਚੋਣ ਇਕੱਲੇ ਲੜੇਗੀ। ਬਸਪਾ ਮੁਖੀ ਮਾਇਆਵਤੀ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਮੰਚ ਐਕਸ 'ਤੇ ਇਕ ਪੋਸਟ ਵਿਚ ਕਿਹਾ,'ਲੋਕਤੰਤਰ ਵਿਚ ਚੋਣਾਂ ਦੀ ਅਹਿਮ ਭੂਮਿਕਾ, ਜਿਸ ਵਿਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ ਸੰਭਵ ਹੈ।' 

ਇਹ ਵੀ ਪੜ੍ਹੋ Assembly Election: 10 ਸਾਲਾਂ ਬਾਅਦ ਬਦਲੇਗੀ ਜੰਮੂ-ਕਸ਼ਮੀਰ ਦੀ ਤਸਵੀਰ! ਜਾਣੋ ਹਰਿਆਣਾ 'ਚ ਹਾਲ

ਉਨ੍ਹਾਂ ਕਿਹਾ ਕਿ ਲੰਬੇ ਇੰਤਜ਼ਾਰ ਤੋਂ ਬਾਅਦ ਪਾਰਟੀ ਅੱਜ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਦੀ ਤਰੀਖ਼ ਦੇ ਐਲਾਨ ਦਾ ਸੁਆਗਤ ਕਰਦੀ ਹੈ ਤਾਂ ਜੋ ਸੰਵਿਧਾਨ ਅਨੁਸਾਰ ਉੱਥੇ ਸਿਆਸੀ ਅਤੇ ਜਮਹੂਰੀ ਗਤੀਵਿਧੀਆਂ ਤੇਜ਼ ਹੋ ਸਕਣ। ਉਨ੍ਹਾਂ ਕਿਹਾ ਕਿ ਬਸਪਾ ਇਹ ਚੋਣ ਇਕੱਲਿਆਂ ਹੀ ਲੜੇਗੀ। ਇੱਕ ਪੋਸਟ ਵਿੱਚ ਬਸਪਾ ਮੁਖੀ ਨੇ ਹਰਿਆਣਾ ਵਿੱਚ ਇੱਕ ਪੜਾਅ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਸਵਾਗਤ ਕਰਦੇ ਕਿਹਾ, "ਉਥੇ ਬਸਪਾ ਦਾ ਇੰਡੀਅਨ ਨੈਸ਼ਨਲ ਲੋਕ ਦਲ ਨਾਲ ਮਜ਼ਬੂਤ ​​ਗਠਜੋੜ ਪਹਿਲਾਂ ਹੀ ਜ਼ਮੀਨ 'ਤੇ ਸਰਗਰਮ ਹੈ!'' ਉਹਨਾਂ ਨੇ ਕਿਹਾ ਕਿ ਬਸਪਾ ਦਾ ਸੰਕਲਪ ਪੂਰੀ ਦਮਦਾਰੀ ਦੇ ਨਾਲ ਇਹ ਚੋਣਾਂ ਲੜ ਕੇ ਆਪਣੀ ਗੱਠਜੋੜ ਦੀ ਸਰਕਾਰ ਬਣਾਉਣ ਦਾ ਹੈ।

ਇਹ ਵੀ ਪੜ੍ਹੋ ਬਾਥਰੂਮ ਕਰਨ ਗਏ ਵਿਅਕਤੀ ਨੂੰ ਸੁੰਨਸਾਨ ਜਗ੍ਹਾ ਤੋਂ ਮਿਲਿਆ ਸੂਟਕੇਸ, ਖੋਲ੍ਹਦੇ ਸਾਰ ਉੱਡ ਗਏ ਉਸ ਦੇ ਹੋਸ਼

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ 18 ਸਤੰਬਰ ਤੋਂ 1 ਅਕਤੂਬਰ ਦਰਮਿਆਨ ਤਿੰਨ ਪੜਾਵਾਂ 'ਚ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ। ਸਾਲ 2019 'ਚ ਧਾਰਾ 370 ਦੀਆਂ ਜ਼ਿਆਦਾਤਰ ਵਿਵਸਥਾਵਾਂ ਨੂੰ ਖ਼ਤਮ ਕਰਨ ਤੋਂ ਬਾਅਦ ਪਹਿਲੀ ਵਾਰ ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਕਮਿਸ਼ਨ ਨੇ ਇਹ ਵੀ ਐਲਾਨ ਕੀਤਾ ਕਿ ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ਲਈ 1 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ।

ਇਹ ਵੀ ਪੜ੍ਹੋ ਸਾਈਕਲ 'ਤੇ ਸਵਾਰ ਹੋ ਕੁੜੀ ਨੇ ਇਸ ਅੰਦਾਜ਼ 'ਚ ਮਨਾਇਆ ਆਜ਼ਾਦੀ ਦਿਵਸ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News