​​​​​​​ਉੱਤਰ ਪ੍ਰਦੇਸ਼ ਦੀਆਂ ਜ਼ਿਮਨੀ ਚੋਣਾਂ ਇਕੱਲੇ ਲੜੇਗੀ ਬਸਪਾ : ਮਾਇਆਵਤੀ

Tuesday, Oct 15, 2024 - 05:59 PM (IST)

ਲਖਨਊ (ਭਾਸ਼ਾ)- ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਵਿਧਾਨ  ਸਭਾ ਚੋਣਾਂ ਅਤੇ ਉੱਤਰ ਪ੍ਰਦੇਸ਼ ਦੀਆਂ 9 ਸੀਟਾਂ 'ਤੇ ਜ਼ਿਮਨੀ ਚੋਣਾਂ ਦੇ ਐਲਾਨ ਤੋਂ ਬਾਅਦ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ਸਾਰੀਆਂ ਥਾਵਾਂ 'ਤੇ ਇਕੱਲੇ ਹੀ ਚੋਣ ਲੜੇਗੀ। ਭਾਰਤ ਦੇ ਚੋਣ ਕਮਿਸ਼ਨ ਵਲੋਂ ਅੱਜ ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ਅਤੇ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਖ਼ਾਲੀ ਸੀਟਾਂ 'ਚੋਂ 9 ਲਈ ਜ਼ਿਮਨੀ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਬਸਪਾ ਮੁਖੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਕਰ ਕੇ ਕਿਹਾ,''ਭਾਰਤ ਚੋਣ ਕਮਿਸ਼ਨ ਵਲੋਂ ਮਹਾਰਾਸ਼ਟਰ ਅਤੇ ਝਰਾਖੰਡ ਵਿਧਾਨ ਸਭਾ ਚੋਣਾਂ ਲਈ ਤਾਰੀਖ਼ਾਂ ਦੇ ਅੱਜ ਕੀਤੇ ਗਏ ਐਲਾਨ ਦਾ ਸਵਾਗਤ।'' ਉਨ੍ਹਾਂ ਕਿਹਾ,''ਚੋਣਾਂ ਜਿੰਨੀਆਂ ਘੱਟ ਸਮੇਂ 'ਚ ਅਤੇ ਜਿੰਨੀ ਸਫ਼ਾਈ ਨਾਲ ਹੋਣ ਓਨਾ ਹੀ ਬਿਹਤਰ, ਜਿਸ ਦੀ ਪੂਰੀ ਜ਼ਿੰਮੇਵਾਰੀ ਚੋਣ ਕਮਿਸ਼ਨ 'ਤੇ ਹੀ ਹੈ।''

ਬਸਪਾ ਮੁਖੀ ਨੇ ਕਿਹਾ,''ਉੱਤਰ ਪ੍ਰਦੇਸ਼ 'ਚ 9 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ 'ਚ ਵੀ ਬਸਪਾ ਆਪਣੇ ਉਮੀਦਵਾਰ ਉਤਾਰੇਗੀ ਅਤੇ ਇਹ ਚੋਣਾਂ ਵੀ ਇਕੱਲੇ ਹੀ ਪੂਰੀ ਤਿਆਰੀ ਨਾਲ ਲੜੇਗੀ।'' ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਮੰਗਲਵਾਰ ਨੂੰ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ। ਮਹਾਰਾਸ਼ਟਰ 'ਚ ਸਾਰੀਆਂ 288 ਵਿਧਾਨ ਸਭਾ ਸੀਟਾਂ ਲਈ ਇਕ ਪੜਾਅ 'ਚ 20 ਨਵੰਬਰ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਝਾਰਖੰਡ 'ਚ 2 ਪੜਾਵਾਂ 'ਚ ਵਿਧਾਨ ਸਭਾ ਚੋਣਾਂ ਹੋਣਗੀਆਂ, ਜਿਸ ਦੇ ਅਧੀਨ 13 ਅਤੇ 20 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ 23 ਨਵੰਬਰ ਵੋਟਾਂ ਦੀ ਗਿਣਤੀ ਹੋਵੇਗੀ। ਉੱਤਰ ਪ੍ਰਦੇਸ਼ ਦੀਆਂ 9 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣ ਲਈ 12 ਨਵੰਬਰ ਨੂੰ ਵੋਟਿੰਗ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News